ਮਿਲਾਨ, (ਸਾਬੀ ਚੀਨੀਆ)- ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਆਜ਼ਾਦੀ ਖੋਹਣ ਵਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ ਸੱਦ ਕੇ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਦਿਆਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਕਿਸਾਨਾਂ ਦੇ ਹੱਕ ਵਿਚ ਮਤਾ ਲਿਆਉਣਾ ਅਤੇ ਕੇਂਦਰ ਸਰਕਾਰ ਵਲੋਂ ਪਾਸੇ ਕੀਤੇ ਬਿੱਲਾਂ ਦਾ ਵਿਰੋਧ ਕਰਕੇ ਇਕ ਇਤਿਹਾਸਕ ਫੈਸਲਾ ਲਿਆ ਗਿਆ ਹੈ।
ਇਸ ਫ਼ੈਸਲੇ ਨਾਲ ਜਿੱਥੇ ਕਿਸਾਨ ਜੱਥੇਬੰਦੀਆਂ ਅਤੇ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕਰਨੇ ਵਾਲੇ ਧਰਨਾਕਾਰੀਆਂ ਦਾ ਹੌਂਸਲਾ ਵਧਿਆ ਹੈ। ਉੱਥੇ ਪੰਜਾਬ ਦੇ ਲੋਕਾਂ ਦਾ ਪੰਜਾਬ ਸਰਕਾਰ ਤੇ ਵਿਸ਼ਵਾਸ਼ ਮਜਬੂਤ ਹੋਇਆ ਹੈ ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਡੀਅਨ ਓਵਰਸੀਜ਼ ਕਾਂਗਰਸ ਦੇ ਆਗੂਆਂ ਸ. ਰਾਜਵਿੰਦਰ ਸਿੰਘ, ਦਿਲਬਾਗ ਸਿੰਘ ਚਾਨਾ, ਪ੍ਰਭਜੋਤ ਸਿੰਘ, ਸੁਖਚੈਨ ਸਿੰਘ ਮਾਨ, ਹਰਕੀਰਤ ਸਿੰਘ ਮਾਧੋਝੰਡਾ, ਸ੍ਰੀ ਵੈਦ ਸ਼ਰਮਾ, ਹਰਪ੍ਰੀਤ ਸਿੰਘ ਅਤੇ ਮੁਲਖ ਰਾਜ ਦੁਆਰਾ ਕੀਤਾ ਗਿਆ ਇਡੀਅਨ ਉਵਰਸੀਜ਼ ਕਾਂਗਰਸ ਪਾਰਟੀ ਦੇ ਸਮਰਥਕਾਂ ਅਤੇ ਅਹੁੱਦੇਦਾਰਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ ਵਿਚ ਆਪਣਾ ਹਾਅ ਦਾ ਨਾਆਰਾ ਲਾ ਕਿ ਇਕ ਸਲਾਹੁਣਯੋਗ ਉਪਰਾਲਾ ਕੀਤਾ ਹੈ, ਜਿਸ ਲਈ ਵਿਦੇਸ਼ਾਂ ਵਿਚ ਵਸਦੇ ਕਿਸਾਨ ਮਜ਼ਦੂਰ ਹਮਦਰਦੀਆਂ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਸ਼ਲਾਘਾ ਹੋ ਰਹੀ ਹੈ।
ਬਲੋਚ ਆਗੂ ਦਾ ਦਾਅਵਾ : 1947 ਤੋਂ ਪਹਿਲਾਂ ਆਜ਼ਾਦ ਸੀ ‘ਬਲੋਚਿਸਤਾਨ’, ਪਾਕਿ ਨੇ ਕੀਤਾ ਨਾਜਾਇਜ਼ ਕਬਜ਼ਾ
NEXT STORY