ਪੈਰਿਸ (ਭੱਟੀ)- ਫਰਾਂਸ ਤੋਂ ਦੋ ਮੰਦਭਾਗੀ ਖ਼ਬਰਾਂ ਸਾਹਮਣੇ ਆਈਆਂ ਹਨ। ਮੀਡੀਆ ਨੂੰ ਸਮਾਜ ਸੇਵੀ ਸੰਸਥਾ ਔਰਰ-ਡਾਨ ਦੁਆਰਾ ਭੇਜੀ ਗਈ ਜਾਣਕਾਰੀ ਅਨੁਸਾਰ ਦਸ਼ਮੇਸ਼ ਨਗਰ, ਕੋਟ ਖਾਲਸਾ ਜ਼ਿਲ੍ਹਾ ਅੰਮ੍ਰਿਤਸਰ ਦੇ 22 ਸਾਲਾ ਨੌਜਵਾਨ ਆਯੂਸ਼ ਵਰਮਾ ਸਪੁੱਤਰ ਗੁਰਦੀਪ ਕੁਮਾਰ ਦੀ ਫਰਾਂਸ ਦੇ ਸਮੁੰਦਰ 'ਚ ਨਹਾਉਂਦੇ ਸਮੇਂ ਛੱਲਾਂ ਦੀ ਲਪੇਟ ਵਿੱਚ ਆਉਣ ਕਰਕੇ ਮੌਤ ਹੋ ਗਈ। ਆਯੂਸ਼ ਵਰਮਾ ਦੇ ਨਾਲ ਦੇ ਸਾਥੀਆਂ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ, ਜਿੱਥੇ ਹਸਪਤਾਲ ਦੇ ਡਾਕਟਰਾਂ ਨੇ ਤਿੰਨ ਦਿਨਾਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਬੀਤੇ ਦਿਨ ਭਾਵ 25 ਅਕਤੂਬਰ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹੁਣ ਇਸਦੀ ਮ੍ਰਿਤਕ ਦੇਹ ਨੂੰ ਕਾਗਜ਼ੀ ਕਰਵਾਈਆਂ ਮੁਕੰਮਲ ਕਰਨ ਉਪਰੰਤ, ਫਰਾਂਸ ਦੇ ਸਭ ਤੋਂ ਵੱਡੇ ਕਾਰੋਬਾਰੀ ਸ਼ਹਿਰ ਮਾਰਸਾਇਲ ਤੋਂ ਸ੍ਰੀ ਅੰਮ੍ਰਿਤਸਰ ਏਅਰਪੋਰਟ 'ਤੇ ਭੇਜਿਆ ਜਾਵੇਗਾ।
ਪੜ੍ਹੋ ਇਹ ਅਹਿਮ ਖ਼ਬਰ- ਸਪੇਨ ਤੋਂ ਵੱਡੀ ਖ਼ਬਰ : 65 ਫੁੱਟ ਡੂੰਘੀ ਢਲਾਣ 'ਚ ਡਿੱਗੀ ਬੱਸ, 83 ਯਾਤਰੀ ਜ਼ਖਮੀ
ਦੂਸਰਾ 42 ਸਾਲਾ ਪੰਜਾਬੀ ਨੌਜਵਾਨ ਨਰਿੰਦਰ ਕੁਮਾਰ ਪੁੱਤਰ ਰੇਸ਼ਮ ਲਾਲ, ਰੁੜਕਾ ਕਲਾਂ ਜ਼ਿਲ੍ਹਾ ਜਲੰਧਰ, ਜਿਸਦੀ ਮੌਤ ਦਿਲ ਦੀ ਧੜਕਣ ਬੰਦ ਹੋ ਜਾਣ ਕਾਰਨ 23 ਅਤੇ 24 ਅਕਤੂਬਰ ਦੀ ਦਰਮਿਆਨੀ ਰਾਤ ਨੂੰ, ਫਰਾਂਸ ਦੇ ਤਰਾਨਵੇਂ ਨੰਬਰ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਬੋਬੀਨੀ ਵਿਖ਼ੇ ਹੋ ਗਈ ਹੈ, ਦਾ ਪਾਰਥਿਕ ਸਰੀਰ ਵੀ ਕਾਨੂੰਨੀ ਕਰਵਾਈਆਂ ਪੂਰੀਆਂ ਕਰਨ ਮਗਰੋਂ ਅੰਮ੍ਰਿਤਸਰ ਦੇ ਇੰਟਰਨੈਸ਼ਨਲ ਏਅਰਪੋਰਟ ਭੇਜਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ ਚਾਰਜ..!', ਬ੍ਰਿਟਿਸ਼ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ
NEXT STORY