ਐਬਡਸਫੋਰਡ (ਰਾਜ ਗੋਗਨਾ)- ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ ਵਿੱਚ ਰਹਿੰਦੇ ਇੰਦਰਜੀਤ ਸਿੰਘ ਸੰਧੂ ਨੇ ਆਪਣੀ ਪਤਨੀ ਕਮਲਜੀਤ ਕੌਰ ਸੰਧੂ ਦਾ ਕਤਲ ਕਰਨ ਦਾ ਗੁਨਾਹ ਅਦਾਲਤ ਵਿਚ ਕਬੂਲ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪਤੀ ਇੰਦਰਜੀਤ ਸਿੰਘ ਸੰਧੂ 'ਤੇ ਦੂਜੇ ਦਰਜੇ ਦੇ ਕਤਲ ਦਾ ਦੋਸ਼ ਲਾਇਆ ਗਿਆ ਹੈ।
ਇਹ ਵੀ ਪੜ੍ਹੋ: ਬ੍ਰਿਟੇਨ ਨੇ ਯੂਕ੍ਰੇਨ ਨੂੰ 62 ਕਰੋੜ ਡਾਲਰ ਦੀ ਨਵੀਂ ਫੌਜੀ ਸਹਾਇਤਾ ਦੇਣ ਦਾ ਕੀਤਾ ਵਾਅਦਾ
ਦਰਅਸਲ ਇਹ ਘਟਨਾ 2022 ਵਿਚ ਵਾਪਰੀ ਸੀ। ਪੁਲਸ ਦੀ ਟੀਮ ਜਦੋਂ 2900 ਬਲਾਕ ਈਸਟਵਿਊ ਸਟ੍ਰੀਟ ਵਿਖੇ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੀ ਤਾਂ ਉਸ ਸਮੇਂ ਕਮਲਜੀਤ ਸੰਧੂ ਗੰਭੀਰ ਹਾਲਤ 'ਚ ਜ਼ਖ਼ਮੀ ਪਈ ਸੀ। ਪੈਰਾਮੈਡੀਕਲ ਦੀ ਟੀਮ ਵੱਲੋਂ ਉਸ ਨੂੰ ਬਚਾਉਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਉਸ ਦੀ ਮੌਤ ਹੋ ਗਈ। ਇਸ ਵਾਰਦਾਤ ਮਗਰੋਂ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਕਿਹਾ ਕਿ ਸੰਧੂ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਹਿਰਾਸਤ ਵਿਚ ਲੈ ਲਿਆ ਗਿਆ ਸੀ। ਇੰਦਰਜੀਤ ਸਿੰਘ ਸੰਧੂ ਨੂੰ ਸਜ਼ਾ ਸੁਣਾਏ ਜਾਣ ਦੀ ਤਾਰੀਕ ਅਜੇ ਤੈਅ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਸਭ ਤੋਂ ਵੱਧ ਮਿਲਟਰੀ ਖ਼ਰਚਾ ਕਰਨ ਵਾਲਾ ਚੌਥਾ ਦੇਸ਼ ਬਣਿਆ ਭਾਰਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਭਾਰਤੀਆਂ ਕੋਲ ਆਸਟ੍ਰੇਲੀਆ ਜਾਣ ਦੇ ਖੁੱਲ੍ਹੇ ਵਿਕਲਪ, ਨਹੀਂ ਵਧੀ ਵੀਜ਼ਾ ਖਾਰਿਜ਼ ਦੀ ਗਿਣਤੀ
NEXT STORY