ਇੰਟਰਨੈਸ਼ਨਲ ਡੈਸਕ- ਬੀਤੇ ਮਹੀਨੇ ਇਕ ਪੰਜਾਬੀ ਜੋੜਾ ਬੜੇ ਚਾਵਾਂ ਨਾਲ ਆਪਣੇ ਬੱਚਿਆਂ ਨੂੰ ਮਿਲਣ ਲਈ ਕੈਨੇਡਾ ਪਹੁੰਚਿਆ ਸੀ। ਪਰ ਸੁਰੱਖਿਅਤ ਕਹੇ ਜਾਣ ਵਾਲੇ ਇਸ ਦੇਸ਼ ਵਿਚ ਉਨ੍ਹਾਂ ਨਾਲ ਭਾਣਾ ਵਾਪਰ ਗਿਆ। ਇੱਥੇ ਕੈਲੇਡਨ ਵਿਖੇ ਇਕ ਘਰ ਵਿਚ ਹੋਈ ਗੋਲੀਬਾਰੀ ਵਿਚ ਉਕਤ ਪੰਜਾਬੀ ਜੋੜਾ ਮਾਰਿਆ ਗਿਆ। ਇਹ ਜੋੜਾ ਕੈਲੇਡਨ ਵਿਖੇ ਆਪਣੇ ਪੁੱਤਰ ਨੂੰ ਮਿਲਣ ਲਈ ਆਇਆ ਹੋਇਆ ਸੀ। ਜਾਣਕਾਰੀ ਮੁਤਾਬਕ ਅਤੇ ਕੈਲੇਡਨ ਅਤੇ ਬਰੈਂਪਟਨ ਦੀ ਸਰਹੱਦ 'ਤੇ ਬਣੇ ਕਿਰਾਏ ਦੇ ਮਕਾਨ 'ਚ 20 ਨਵੰਬਰ ਨੂੰ ਜੋੜੇ ਨੂੰ ਮਾਰਿਆ ਗਿਆ। ਉਨ੍ਹਾਂ ਦੇ ਪੁੱਤਰ ਨੇ ਹੁਣ ਆਪਣੇ ਪਰਿਵਾਰ ਲਈ ਨਿਆਂ ਦੀ ਮੰਗ ਕੀਤੀ ਹੈ।
ਘਟਨਾ ਸਥਾਨ 'ਤੇ 57 ਸਾਲਾ ਜਗਤਾਰ ਸਿੰਘ ਦੀ ਮੌਤ ਹੋ ਗਈ। ਜਦਕਿ ਉਸ ਦੀ ਪਤਨੀ ਹਰਭਜਨ ਕੌਰ (55) ਨੇ ਕਈ ਦਿਨਾਂ ਬਾਅਦ ਹਸਪਤਾਲ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਇਕ ਹੋਰ ਔਰਤ ਅਜੇ ਵੀ ਗੰਭੀਰ ਜ਼ਖਮਾਂ ਨਾਲ ਹਸਪਤਾਲ ਵਿਚ ਹੈ। ਪੁੱਤਰ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਕਿਹਾ ਕਿ ਜਦੋਂ ਗੋਲੀਬਾਰੀ ਹੋਈ ਤਾਂ ਉਹ ਕੰਮ 'ਤੇ ਸੀ। ਉਸਨੇ ਕਿਹਾ ਕਿ ਉਸਦੇ ਪਰਿਵਾਰ ਦੇ ਮੈਂਬਰਾਂ ਨੂੰ ਕਈ ਵਾਰ ਗੋਲੀਆਂ ਮਾਰੀਆਂ ਗਈਆਂ, ਉਸਦੀ ਮਾਂ ਨੂੰ 20 ਤੋਂ ਵੱਧ ਅਤੇ ਉਸਦੀ ਭੈਣ ਨੂੰ 10 ਤੋਂ ਵੱਧ ਗੋਲੀਆਂ ਲੱਗੀਆਂ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੱਡਾ ਝਟਕਾ, ਸਰਕਾਰ ਨੇ ਕੀਤੇ ਇਹ ਐਲਾਨ
ਉਸਨੇ ਕਿਹਾ ਕਿ ਉਸਦੇ ਮਾਂ-ਪਿਓ ਭਾਰਤ ਤੋਂ ਹਨ। ਉਹ ਉਸ ਨੂੰ ਅਤੇ ਉਸ ਦੀ ਭੈਣ ਨੂੰ ਮਿਲਣ ਲਈ ਆਏ ਸਨ, ਜੋ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਆਏ ਸਨ। ਪੁੱਤਰ ਨੇ ਦੱਸਿਆ ਕਿ ਗੋਲੀਬਾਰੀ ਉਸ ਦੇ ਪਿਤਾ ਦੇ ਜਨਮਦਿਨ ਤੋਂ ਕੁਝ ਦਿਨ ਪਹਿਲਾਂ ਹੋਈ ਸੀ। ਉੱਧਰ ਪੁਲਸ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਗੋਲੀਬਾਰੀ ਵਿੱਚ ਕਈ ਲੋਕ ਸ਼ਾਮਲ ਸਨ, ਜਿਸ ਵਿੱਚ ਇੱਕ ਵਿਅਕਤੀ ਨੂੰ ਆਖਰੀ ਵਾਰ ਇੱਕ ਕਾਲੇ ਪਿਕਅੱਪ ਟਰੱਕ ਵਿੱਚ ਦਾਖਲ ਹੁੰਦੇ ਦੇਖਿਆ ਗਿਆ ਸੀ। ਜਾਂਚਕਰਤਾਵਾਂ ਨੇ ਇਹ ਨਹੀਂ ਕਿਹਾ ਕਿ ਕੀ ਗੋਲੀਬਾਰੀ ਕਾਰੋਬਾਰ ਨਾਲ ਜੁੜੀ ਹੋਈ ਸੀ। ਪੁਲਸ ਇਹ ਵੀ ਪੁਸ਼ਟੀ ਨਹੀਂ ਕਰ ਸਕੀ ਕਿ ਕੀ ਜੋੜੇ 'ਤੇ ਹਮਲਾ ਕਿਸੇ ਖ਼ਾਸ ਟੀਚੇ ਨੂੰ ਮੁੱਖ ਰੱਖ ਕੇ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਫਗਾਨਿਸਤਾਨ: ਧਮਕੀਆਂ ਦੇ ਬਾਵਜੂਦ ਸਿੱਖ ਤੇ ਹਿੰਦੂ ਭਾਈਚਾਰਾ ਆਪਣੇ ਧਾਰਮਿਕ ਸਥਾਨਾਂ ਦੀ ਕਰ ਰਿਹੈ ਰੱਖਿਆ
NEXT STORY