ਲੰਡਨ (ਸਰਬਜੀਤ ਸਿੰਘ ਬਨੂੜ)- ਪੰਜਾਬੀ ਕਲਚਰਲ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਸਾਂਝੇ ਬਿਆਨ ਵਿੱਚ ਬਰਤਾਨੀਆ ਦੇ ਸਲੋਹ ਸੰਸਦੀ ਹਲਕੇ ਤੋਂ ਚੋਣ ਲੜ ਰਹੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਪੁਰਜ਼ੋਰ ਮਦਦ ਕਰਨ ਅਤੇ ਵੱਡੇ ਫਰਕ ਨਾਲ ਜਿਤਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਢੇਸੀ ਨੇ ਬਰਤਾਨਵੀ ਸੰਸਦ ਵਿੱਚ ਹਰ ਵਰਗ ਦਾ ਮਜ਼ਬੂਤੀ ਨਾਲ ਪੱਖ ਰੱਖਦੇ ਹੋਏ ਇੱਕ ਸਮਰਪਿਤ ਅਤੇ ਪ੍ਰਭਾਵਸ਼ਾਲੀ ਬੁਲਾਰੇ ਵਜੋਂ ਇਤਿਹਾਸ ਰਚਿਆ ਹੈ ਅਤੇ ਢੇਸੀ ਵੱਲੋਂ ਠੋਕਵੀਂ ਉਸਾਰੂ ਬਹਿਸ ਦੀ ਸਮਰੱਥਾ ਸਦਕਾ ਉਸ ਨੂੰ ਹਾਊਸ ਆਫ਼ ਕਾਮਨਜ਼ ਵਿੱਚ ਖਾਸ ਕਰਕੇ ਪ੍ਰਵਾਸੀਆਂ ਦੇ ਹਿੱਤਾਂ ਲਈ ਇੱਕ ਪ੍ਰਭਾਵਸ਼ਾਲੀ ਵਕੀਲ ਵਜੋਂ ਦੇਖਿਆ ਜਾਂਦਾ ਹੈ।
ਬਰਤਾਨੀਆ, ਵਿਸ਼ੇਸ਼ ਕਰਕੇ ਸਲੋਹ ਹਲਕੇ ਦੇ ਵੋਟਰਾਂ ਅਤੇ ਸਮਰਥਕਾਂ ਨੂੰ ਇਸ ਭਾਵਪੂਰਤ ਅਪੀਲ ਵਿੱਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇੰਨਾਂ ਚੋਣਾਂ ਨੇ ਬਰਤਾਨੀਆ ਦੇ ਮੂਲ ਨਿਵਾਸੀਆਂ ਅਤੇ ਸਮੂਹ ਪ੍ਰਵਾਸੀਆਂ ਲਈ ਤਨਮਨਜੀਤ ਢੇਸੀ ਦੀ ਮਿਸਾਲੀ ਲੀਡਰਸ਼ਿਪ ਵਿੱਚ ਆਪਣਾ ਵਿਸ਼ਵਾਸ ਮੁੜ੍ਹ ਪ੍ਰਗਟ ਕਰਨ ਦਾ ਇੱਕ ਬਿਹਤਰੀਨ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਢੇਸੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਲੋਹ ਹਲਕੇ ਦੇ ਲੋਕਾਂ ਦੀ ਅਣਥੱਕ ਸੇਵਾ ਕੀਤੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜ਼ੋਰਦਾਰ ਢੰਗ ਨਾਲ ਬਰਤਾਨਵੀ ਸਦਨ ਦੇ ਸਾਹਮਣੇ ਉਠਾਇਆ ਹੈ।
ਇਹ ਵੀ ਪੜ੍ਹੋ- CM ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਕੱਸਿਆ ਤੰਜ, ਕਿਹਾ- ''ਇਨ੍ਹਾਂ ਨੇ ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਆ...''
ਇਸ ਤੋਂ ਇਲਾਵਾ ਢੇਸੀ ਵੱਲੋਂ ਯੂਕੇ ਅਤੇ ਭਾਰਤ ਦੋਵਾਂ ਮੁਲਕਾਂ ਵਿੱਚ ਪੰਜਾਬੀ ਭਾਈਚਾਰੇ ਦੀਆਂ ਮੰਗਾਂ ਦੀ ਪੂਰਤੀ ਲਈ ਜ਼ੋਰਦਾਰ ਵਕਾਲਤ ਕੀਤੀ ਗਈ ਜਿਨ੍ਹਾਂ ਵਿੱਚ ਉਚੇਚੇ ਤੌਰ 'ਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਦੇ ਹਵਾਈ ਅੱਡਿਆਂ ਨੂੰ ਯੂ.ਕੇ. ਨਾਲ ਜੋੜਨ ਲਈ ਇੱਥੋਂ ਲੰਡਨ ਨੂੰ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਵਾਸਤੇ ਲਗਾਤਾਰ ਪੈਰਵੀ ਕਰਨਾ ਸ਼ਾਮਲ ਹੈ।
ਗਰੇਵਾਲ ਨੇ ਪ੍ਰਵਾਸੀਆਂ ਭਾਰਤੀਆਂ ਵਿੱਚ ਪੰਜਾਬੀ ਸੱਭਿਆਚਾਰ ਅਤੇ ਪੰਜਾਬੀਅਤ ਦੀ ਭਾਵਨਾ ਨੂੰ ਬਰਕਰਾਰ ਰੱਖਣ ਲਈ ਢੇਸੀ ਦੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਬਰਤਾਨਵੀ ਅਤੇ ਪ੍ਰਵਾਸੀ ਭਾਰਤੀ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਗਤੀਸ਼ੀਲ ਨੌਜਵਾਨ ਆਗੂ ਸਮੇਤ ਇਹ ਆਮ ਚੋਣਾਂ ਲੜ ਰਹੇ ਲੇਬਰ ਪਾਰਟੀ ਦੇ ਹੋਰ ਆਗੂਆਂ ਦਾ ਤਨੋਂ-ਮਨੋਂ ਸਮਰਥਨ ਕਰਨ ਅਤੇ ਸਲੋਹ ਵਿੱਚ ਆਪਣੇ ਦੋਸਤਾਂ-ਰਿਸ਼ਤੇਦਾਰਾਂ ਨੂੰ ਢੇਸੀ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ।
ਗੱਤਕਾ ਪ੍ਰਮੋਟਰ ਹਰਜੀਤ ਗਰੇਵਾਲ, ਜੋ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਵੀ ਹਨ, ਨੇ ਅੱਗੇ ਕਿਹਾ ਕਿ ਢੇਸੀ ਦਾ ਯੋਗਦਾਨ ਰਾਜਨੀਤੀ ਤੋਂ ਪਰੇ ਹੈ ਅਤੇ ਉਹ ਲਗਭਗ ਇੱਕ ਦਹਾਕੇ ਤੋਂ ਯੂਕੇ ਗੱਤਕਾ ਫੈਡਰੇਸ਼ਨ ਦੀ ਅਗਵਾਈ ਕਰਦੇ ਹੋਏ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲਗਾਤਾਰ ਕੌਮੀ ਪੱਧਰੀ ਗੱਤਕਾ ਚੈਂਪੀਅਨਸ਼ਿਪਾਂ ਦਾ ਆਯੋਜਨ ਕਰਵਾ ਰਹੇ ਹਨ। ਉਹ ਬਰਤਾਨੀਆ ਵਿੱਚ ਗੱਤਕਾ ਖੇਡ ਸਮੇਤ ਹੋਰ ਖੇਡਾਂ ਨੂੰ ਵੀ ਪ੍ਰਫੁੱਲਤ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
41 ਯਾਤਰੀਆਂ ਨਾਲ ਭਰੀ ਬੱਸ ਪਲਟੀ, 7 ਲੋਕਾਂ ਦੀ ਮੌਤ
NEXT STORY