ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਸਿੰਘ ਨੀਟਾ ਮਾਛੀਕੇ) : ਫਰਿਜ਼ਨੋ ਦੀ ਮਾਣਮੱਤੀ ਸ਼ਖ਼ਸੀਅਤ ਨਰਿੰਦਰਪਾਲ ਮਾਹਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ 20 ਸਾਲਾ ਦੋਹਤੀ ਐਲੀ ਸਿੰਘ ਦੀ ਸਾਂਤਾ ਕਰੂਜ਼ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਅਚਾਨਕ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਪਰਿਵਾਰ ਦੇ ਨਾਲ-ਨਾਲ ਫਰਿਜ਼ਨੋ ਦੇ ਪੰਜਾਬੀ ਭਾਈਚਾਰੇ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਐਲੀ ਸਿੰਘ ਸਾਂਤਾ ਕਰੂਜ਼ ਵਿਖੇ ਪੜ੍ਹਾਈ ਕਰ ਰਹੀ ਸੀ। ਵੀਰਵਾਰ ਤੜਕੇ ਸਾਂਤਾ ਕਰੂਜ਼ ਦੇ ਮਸ਼ਹੂਰ Steamer Lane ਨੇੜੇ West Cliff Drive ਤੋਂ ਇੱਕ ਕਾਰ ਚੱਟਾਨ ਤੋਂ ਹੇਠਾਂ ਸਮੁੰਦਰ ਵਿੱਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਕਾਰ ਵਿੱਚ ਫਸੇ ਵਿਅਕਤੀ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
ਮਹਿਜ਼ 20 ਸਾਲ ਦੀ ਉਮਰ ਵਿੱਚ ਐਲੀ ਸਿੰਘ ਦੇ ਇਸ ਤਰ੍ਹਾਂ ਅਚਾਨਕ ਤੁਰ ਜਾਣ ਨਾਲ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਨੌਜਵਾਨ ਧੀ ਦੀ ਬੇਵਕਤੀ ਮੌਤ ਦੀ ਖ਼ਬਰ ਸੁਣ ਕੇ ਨਰਿੰਦਰਪਾਲ ਮਾਹਲ ਦੇ ਦੋਸਤਾਂ, ਸਨੇਹੀਆਂ ਅਤੇ ਫਰਿਜ਼ਨੋ ਦੇ ਪੰਜਾਬੀ ਭਾਈਚਾਰੇ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਇਸ ਦੁੱਖ ਦੀ ਘੜੀ ਵਿੱਚ ਅਸੀਂ ਵੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸਮੁੱਚੇ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਬਖ਼ਸ਼ਣ।
ਇੰਡੋਨੇਸ਼ੀਆ 'ਚ ਭਿਆਨਕ ਭੂਚਾਲ ਕਾਰਨ ਮੌਤਾਂ ਦੀ ਗਿਣਤੀ ਵਧ ਕੇ ਹੋਈ 47
NEXT STORY