ਸਰੀ- ਵਿਦੇਸ਼ਾਂ ਵਿਚ ਬੈਠੇ ਪੰਜਾਬੀ ਭਾਈਚਾਰੇ ਨੂੰ ਪੰਜਾਬੀ ਭਾਸ਼ਾ ਨਾਲ ਜੋੜ ਕੇ ਰੱਖਣ ਲਈ ਤੇ ਨਵੀਂ ਪੀੜੀ ਨੂੰ ਨਾਲ ਲੈ ਕੇ ਤੁਰਨ ਲਈ ਕਈ ਸ਼ਖਸੀਅਤਾਂ ਕੰਮ ਕਰ ਰਹੀਆਂ ਹਨ, ਜਿਨ੍ਹਾਂ ਵਿਚੋਂ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੀ ਇਕ ਹਨ। ਸੁੱਖੀ ਬਾਠ ਕੈਨੇਡਾ ਵਿਚ ਬੈਠੇ ਪੰਜਾਬੀ ਭਾਈਚਾਰੇ ਤੇ ਪੰਜਾਬੀ ਭਾਸ਼ਾ ਲਈ ਬਹੁਤ ਕੁਝ ਕਰ ਰਹੇ ਹਨ। ਕੋਰੋਨਾ ਵਾਇਰਸ ਕਾਰਨ ਕੁਝ ਸਮੇਂ ਲਈ ਸਾਹਿਤਕ ਸਮਾਗਮ ਰੱਦ ਰਹੇ ਪਰ ਜਿਵੇਂ-ਜਿਵੇਂ ਕੋਰੋਨਾ ਦਾ ਕਹਿਰ ਘੱਟਦਾ ਜਾ ਰਿਹਾ ਹੈ ਸਾਹਿਤਕ ਸਮਾਗਮ ਵੀ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸਰਕਾਰ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਦੇ ਹੋਏ ਜਲਦੀ ਹੀ ਸਾਹਿਤ ਸਮਾਗਮ ਸ਼ੁਰੂ ਕਰਨਗੇ।
ਸੁੱਖੀ ਬਾਠ ਨੇ ਦੱਸਿਆ ਕਿ ਬਹੁਤ ਹੀ ਜਲਦ ਪੰਜਾਬ ਭਵਨ ਆਪਣੇ ਪ੍ਰੋਗਰਾਮਾਂ ਦਾ ਵੇਰਵਾ ਪੰਜਾਬ ਭਵਨ ਨਾਲ ਜੁੜੀਆਂ ਸ਼ਖਸੀਅਤਾਂ ਨਾਲ ਸਾਂਝਾ ਕਰੇਗਾ। ਉਨ੍ਹਾਂ ਦੱਸਿਆ ਕਿ ਕੋਈ ਵੀ ਸੰਸਥਾ ਪੰਜਾਬ ਭਵਨ ਵਿਚ ਆਪਣਾ ਪ੍ਰੋਗਰਾਮ ਕਰਵਾਉਣਾ ਚਾਹੁੰਦੀ ਹੈ ਤਾਂ ਉਹ ਕਿਸੇ ਵਕਤ ਵੀ ਉਨ੍ਹਾਂ ਨਾਲ ਉਨ੍ਹਾਂ ਦੇ ਪ੍ਰਬੰਧਕਾਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਉਹ ਕੈਨੇਡਾ ਬੈਠੇ ਹਨ ਪਰ ਉਨ੍ਹਾਂ ਦਾ ਪਿਆਰ ਪੰਜਾਬ ਨਾਲ ਹੀ ਹੈ।
ਬਰਤਾਨੀਆ ਦੀਆਂ ਰਾਸ਼ਟਰੀ ਸਿਹਤ ਸੇਵਾਵਾਂ ਦਾ 72ਵਾਂ ਸਥਾਪਨਾ ਦਿਵਸ ਮਨਾਇਆ
NEXT STORY