ਐਡਮਿੰਟਨ: ਕੈਨੇਡਾ ਵਿਚ ਸਫ਼ਲਤਾ ਦੀਆਂ ਪੌੜੀਆਂ ਚੜ੍ਹ ਰਹੇ ਪੰਜਾਬੀ ਨੌਜਵਾਨ ਦੀ ਅਚਨਚੇਤ ਮੌਤ ਹੋਣ ਦੀ ਦੁਖਦ ਖਬਰ ਸਾਹਮਣੇ ਆਈ ਹੈ। ਐਡਮਿੰਟਨ ਦੇ ਅੰਮ੍ਰਿਤਬੀਰ ਸਿੰਘ ਅਤੇ ਰਜਿੰਦਰ ਕੌਰ ਨੇ ਗੋਫੰਡਮੀ ਪੇਜ ਸਥਾਪਤ ਕਰਦਿਆਂ ਦੱਸਿਆ ਕਿ 32 ਸਾਲ ਦਾ ਰਿਪਨਦੀਪ ਸਿੰਘ ਢਿੱਲੋਂ ਬੀਤੀ 2 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਿਆ। ਰਿਪਨਦੀਪ ਸਿੰਘ ਇਕ ਜ਼ਿੰਮੇਵਾਰ ਪਤੀ ਹੋਣ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਪੰਜਾਬ ਰਹਿੰਦੇ ਉਸ ਮਾਪਿਆਂ ਦਾ ਦੁੱਖ ਬਿਆਨ ਕਰਨਾ ਮੁਸ਼ਕਲ ਹੈ।
ਪੜ੍ਹੋ ਇਹ ਅਹਿਮ ਖ਼ਬਰ-ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ
ਰਿਪਨਦੀਪ ਸਿੰਘ ਦੇ ਮਾਪੇ ਉਸ ਦਾ ਅੰਤਮ ਸਸਕਾਰ ਪੰਜਾਬ ਵਿਚ ਕਰਨਾ ਚਾਹੁੰਦੇ ਹਨ ਅਤੇ ਇਸ ਪ੍ਰਕਿਰਿਆ ’ਤੇ ਕਾਫ਼ੀ ਖਰਚਾ ਹੋਵੇਗਾ। ਅੰਮ੍ਰਿਤਬੀਰ ਸਿੰਘ ਅਤੇ ਰਜਿੰਦਰ ਕੌਰ ਵੱਲੋਂ ਰਿਪਨਦੀਪ ਸਿੰਘ ਦੀ ਦੇਹ ਪੰਜਾਬ ਭੇਜਣ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਭਾਈਚਾਰੇ ਨੂੰ ਅਪੀਲ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਗੰਦੇ ਪਾਣੀ ਨੂੰ ਸਾਫ ਕਰਨ ਲਈ ਲੱਭ ਲਿਆ ਨਵਾਂ ਢੰਗ!
NEXT STORY