ਜਲੰਧਰ (ਇੰਟ)– ਅਮਰੀਕਾ ਦੀ ਇਕ ਅਦਾਲਤ ਵਿਚ 40 ਸਾਲਾ ਪੰਜਾਬੀ ਮੂਲ ਦੇ ਵਿਅਕਤੀ ਨੂੰ ਭਾਰਤੀਆਂ ਨੂੰ ਨਾਜਾਇਜ਼ ਤਰੀਕੇ ਨਾਲ ਅਮਰੀਕਾ ਪਹੁੰਚਾਉਣ ਅਤੇ ਮਨੁੱਖੀ ਸਮੱਗਲਿੰਗ ਦਾ ਦੋਸ਼ੀ ਠਹਿਰਾਇਆ ਗਿਆ ਹੈ। ਕੈਨੇਡਾ ਤੋਂ ਸੰਯੁਕਤ ਰਾਜ ਅਮਰੀਕਾ ਵਿਚ ਭਾਰਤੀਆਂ ਨੂੰ ਪਹੁੰਚਾਉਣ ਵਾਲੇ ਇਸ ਸ਼ਖਸ ਦਾ ਨਾਂ ਸਿਮਰਨਜੀਤ ਸਿੰਘ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਸ ਨੂੰ ਮਾਰਚ 2020 ਤੋਂ ਮਾਰਚ 2021 ਦਰਮਿਆਨ ਭਾਰਤੀ ਨਾਗਰਿਕਾਂ ਦੀ ਸਮੱਗਲਿੰਗ ਦਾ ਦੋਸ਼ੀ ਪਾਇਆ ਗਿਆ ਹੈ। ਸਿੰਘ ਨੇ ਵੀ ਆਪਣਾ ਦੋਸ਼ ਸਵੀਕਾਰ ਕਰ ਲਿਆ ਹੈ ਅਤੇ ਸਜ਼ਾ 28 ਦਸੰਬਰ ਨੂੰ ਸੁਣਾਈ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ 2 ਸਕੂਲ ਬੱਸਾਂ ਦੀ ਟਰੱਕ ਨਾਲ ਭਿਆਨਕ ਟੱਕਰ, ਪਿਆ ਚੀਕ ਚਿਹਾੜਾ
15 ਸਾਲ ਦੀ ਕੈਦ ਤੇ 2 ਕਰੋੜ ਰੁਪਏ ਹੋ ਸਕਦਾ ਹੈ ਜੁਰਮਾਨਾ
ਸੰਯੁਕਤ ਰਾਜ ਅਮਰੀਕਾ ਦੇ ਉੱਤਰੀ ਜ਼ਿਲ੍ਹੇ ਨਿਊਯਾਰਕ ਅਟਾਰਨੀ ਦਫ਼ਤਰ ਨੇ ਮੀਡੀਆ ਨੂੰ ਦਿੱਤੇ ਇਕ ਬਿਆਨ ਵਿਚ ਕਿਹਾ ਹੈ ਕਿ ਸਿਮਰਨਜੀਤ ਸਿੰਘ ਨੂੰ 28 ਜੂਨ 2022 ਨੂੰ ਓਂਟਾਰੀਓ ਵਿਚ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਉਸ ਦੀ 30 ਮਾਰਚ 2023 ਨੂੰ ਕੈਨੇਡਾ ਤੋਂ ਅਮਰੀਕਾ ਵਿਚ ਹਵਾਲਗੀ ਕੀਤੀ ਗਈ ਸੀ। ਸਿਮਰਨਜੀਤ ਸਿੰਘ ਨੇ ਆਪਣਾ ਦੋਸ਼ ਸਵੀਕਾਰ ਕਰਦੇ ਹੋਏ ਦੱਸਿਆ ਕਿ ਉਸ ਨੇ ਮਾਰਚ 2020 ਤੋਂ ਮਾਰਚ 2021 ਤੱਕ ਲਾਭ ਕਮਾਉਣ ਲਈ ਕੈਨੇਡਾ ਤੋਂ ਕਾਰਨੀਵਾਲ ਦੀਪ ਅਤੇ ਸੇਂਟ ਲਾਰੈਂਸ ਨਦੀ ਖੇਤਰ ਤੋਂ ਸੰਯੁਕਤ ਰਾਜ ਅਮਰੀਕਾ ਵਿਚ ਕਈ ਭਾਰਤੀ ਨਾਗਰਿਕਾਂ ਦੀ ਸਮੱਗਲਿੰਗ ਕੀਤੀ।
ਇਹ ਵੀ ਪੜ੍ਹੋ: ਬਠਿੰਡਾ ਤੋਂ ਵੱਡੀ ਖ਼ਬਰ: ਜ਼ਮੀਨੀ ਝਗੜੇ ਕਾਰਨ ਤਾਏ ਨੇ ਆਪਣੇ 21 ਸਾਲਾ ਭਤੀਜੇ ਨੂੰ ਦਿੱਤਾ ਜ਼ਹਿਰ, ਮੌਤ
ਬਿਆਨ ਵਿਚ ਕਿਹਾ ਗਿਆ ਹੈ ਕਿ ਉਸ ਨੂੰ ਜ਼ਰੂਰੀ ਤੌਰ ’ਤੇ 5 ਤੋਂ 15 ਸਾਲ ਤੱਕ ਦੀ ਜੇਲ੍ਹ ਅਤੇ 250,000 ਅਮਰੀਕੀ ਡਾਲਰ ਭਾਵ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਬਾਅਦ ਉਸ ਨੂੰ 3 ਸਾਲ ਤੱਕ ਦੀ ਨਿਗਰਾਨੀ ਹੇਠ ਰਿਹਾਈ ਦੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਇਸ ਵਿਚ ਕਿਹਾ ਗਿਆ ਹੈ ਕਿ ਸਜ਼ਾ ਪੂਰੀ ਹੋਣ ਤੋਂ ਬਾਅਦ ਸਿੰਘ ਨੂੰ ਅਮਰੀਕਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪਵੇਗਾ। ਅਦਾਲਤੀ ਦਸਤਾਵੇਜ਼ ਮੁਤਾਬਕ ਸਿੰਘ ਨੇ ਕਥਿਤ ਤੌਰ 'ਤੇ ਇੱਕ ਦਲਾਲ ਦੇ ਤੌਰ 'ਤੇ ਕੰਮ ਕੀਤਾ, ਜੋ ਮੁੱਖ ਤੌਰ 'ਤੇ ਭਾਰਤੀ ਨਾਗਰਿਕਾਂ ਨੂੰ U.S. ਵਿੱਚ ਪਹੁੰਚਾਉਣ ਲਈ ਪ੍ਰਤੀ ਵਿਅਕਤੀ ਕੋਲੋਂ 5,000 ਡਾਲਰ ਤੋਂ 35,000 ਡਾਲਰ ਵਸੂਲਦਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ
NEXT STORY