ਹਲਵਾਰਾ (ਲਾਡੀ) : ਪੰਜਾਬੀ ਮੂਲ ਦੇ ਗੈਂਗਸਟਰ ਨਵਪ੍ਰੀਤ ਸਿੰਘ ਧਾਲੀਵਾਲ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਬਟਸਫੋਰਡ ਸ਼ਹਿਰ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਣਪਛਾਤੇ ਹਮਲਾਵਰਾਂ ਨੇ ਉਸ ਦੇ ਘਰ ਵਿੱਚ ਦਾਖਲ ਹੋ ਕੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਨਵਪ੍ਰੀਤ ਧਾਲੀਵਾਲ ਲੁਧਿਆਣਾ ਜ਼ਿਲ੍ਹੇ ਦੇ ਹਲਵਾਰਾ ਨੇੜਲੇ ਪਿੰਡ ਸੁਧਾਰ ਨਾਲ ਸਬੰਧਤ ਸੀ। ਮਿਲੀ ਜਾਣਕਾਰੀ ਮੁਤਾਬਕ ਨਵਪ੍ਰੀਤ ਦੇ ਪਿਤਾ ਗੁਰਜਿੰਦਰ ਸਿੰਘ ਧਾਲੀਵਾਲ 1995 'ਚ ਕੈਨੇਡਾ ਚਲੇ ਗਏ ਸਨ ਤੇ ਨਵਪ੍ਰੀਤ ਦਾ ਜਨਮ ਵੀ ਉੱਥੇ ਹੀ ਹੋਇਆ ਸੀ। ਨਵਪ੍ਰੀਤ ਛੋਟੀ ਉਮਰ ਵਿੱਚ ਹੀ ਗਲਤ ਸੰਗਤ ਵਿੱਚ ਪੈ ਗਿਆ ਸੀ ਅਤੇ ਉਸ ਦੀ ਅਪਰਾਧਕ ਸਰਗਰਮੀਆਂ ਦੀਆਂ ਖਬਰਾਂ ਪਿੰਡ ਤੱਕ ਆਉਂਦੀਆਂ ਰਹੀਆਂ। ਉਹ ਕਦੇ-ਕਦੇ ਹੀ ਪਿੰਡ ਆਉਂਦਾ ਸੀ ਅਤੇ ਪਰਿਵਾਰ ਸਮੇਤ ਕੈਨੇਡਾ ਵਿੱਚ ਹੀ ਰਹਿ ਰਿਹਾ ਸੀ।
ਦੂਜੇ ਪਾਸੇ, ਸੋਸ਼ਲ ਮੀਡੀਆ ‘ਤੇ ਗੈਂਗਸਟਰ ਡੋਨੀ ਬੱਲ ਅਤੇ ਮੁਹੱਬਤ ਰੰਧਾਵਾ ਵੱਲੋਂ ਇੱਕ ਪੋਸਟ ਜਾਰੀ ਕਰਕੇ ਨਵਪ੍ਰੀਤ ਧਾਲੀਵਾਲ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਗਈ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਨਵਪ੍ਰੀਤ ਉਨ੍ਹਾਂ ਨੂੰ ਮਾਰਨ ਦੀ ਯੋਜਨਾ ਬਣਾ ਰਿਹਾ ਸੀ ਅਤੇ ਆਪਣੀ ਸੁਰੱਖਿਆ ਲਈ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ।
ਘਰ 'ਚ ਦਾਖਲ ਹੋ ਕੇ ਕੀਤੀ ਗਈ ਗੋਲੀਬਾਰੀ
ਸੂਤਰਾਂ ਅਨੁਸਾਰ, ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਨਵਪ੍ਰੀਤ ਆਪਣੀ ਮਾਂ ਦੇ ਨਾਲ ਘਰ ਵਿੱਚ ਮੌਜੂਦ ਸੀ। ਅਣਪਛਾਤੇ ਹਮਲਾਵਰ ਅੰਦਰ ਦਾਖਲ ਹੋਏ ਅਤੇ ਉਸ 'ਤੇ ਤਾਬੜਤੋੜ ਗੋਲੀਆਂ ਚਲਾਈਆਂ। ਗੰਭੀਰ ਜਖ਼ਮੀ ਹਾਲਤ ਵਿੱਚ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਕੈਨੇਡਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਇਹ ਮਾਮਲਾ ਗੈਂਗਵਾਰ ਨਾਲ ਜੁੜਿਆ ਹੋ ਸਕਦਾ ਹੈ।
2022 'ਚ ਹੋਈ ਸੀ ਗ੍ਰਿਫ਼ਤਾਰੀ
ਸਾਲ 2022 ਦੇ ਅਖੀਰ 'ਚ ਐਬਟਸਫੋਰਡ ਪੁਲਸ ਨੇ ਨਵਪ੍ਰੀਤ ਧਾਲੀਵਾਲ ਅਤੇ ਅਨਮੋਲ ਸੰਧੂ ਨੂੰ ਵੱਡੇ ਪੱਧਰ ‘ਤੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਪੁਲਸ ਵੱਲੋਂ ਕੀਤੀਆਂ ਛਾਪੇਮਾਰੀਆਂ ਦੌਰਾਨ ਫੈਂਟਾਨਿਲ, ਕੋਕੇਨ, ਨਕਦੀ ਅਤੇ ਹਥਿਆਰਾਂ ਦਾ ਵੱਡਾ ਜ਼ਖ਼ੀਰਾ ਵੀ ਬਰਾਮਦ ਕੀਤਾ ਗਿਆ ਸੀ। ਪੁਲਸ ਨੇ ਕਿਹਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।
2024 'ਚ ਮਿਲੀ ਸੀ ਜ਼ਮਾਨਤ
ਪੁਲਸ ਰਿਕਾਰਡ ਮੁਤਾਬਕ ਨਵਪ੍ਰੀਤ ਧਾਲੀਵਾਲ ਖ਼ਿਲਾਫ਼ ਕਤਲ, ਕਤਲ ਦੀ ਸਾਜ਼ਿਸ਼, ਫ਼ਿਰੌਤੀ, ਵਸੂਲੀ, ਨਸ਼ਾ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਸਨ। 2024 'ਚ ਉਸ ਨੂੰ ਆਪਣੇ ਸਾਥੀ ਅਨਮੋਲ ਸੰਧੂ ਸਮੇਤ ਕੈਨੇਡਾ ਦੀ ਅਦਾਲਤ ਵੱਲੋਂ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਉਸ ਸਮੇਂ ਪੁਲਸ ਨੇ ਦੋਹਾਂ ਨੂੰ ਜਨਤਕ ਸੁਰੱਖਿਆ ਲਈ ਵੱਡਾ ਖ਼ਤਰਾ ਕਰਾਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਿਜਲੀ ਦੀ ਤੇਜ਼ੀ ਨਾਲ ਹੋਏ ਹਮਲੇ...! ਵੈਨੇਜ਼ੁਏਲਾ 'ਤੇ US Strike ਮੂਹਰੇ ਰੂਸੀ ਡਿਫੈਂਸ ਸਿਸਟਮ ਵੀ ਫੇਲ੍ਹ
NEXT STORY