ਰੋਮ (ਕੈਂਥ) : ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਬੂਟਾ ਮੁਹੰਮਦ ਅੱਜਕੱਲ੍ਹ ਯੂਰਪ ਫੇਰੀ ਤੇ ਆਏ ਹੋਏ ਹਨ ਜਿੱਥੇ ਉਨ੍ਹਾਂ ਵੱਲੋਂ ਯੂਰਪ ਦੇ ਕੁਝ ਦੇਸ਼ਾਂ ਵਿੱਚ ਅਪਣੇ ਲੋਕ ਗੀਤਾਂ ਤੇ ਧਾਰਮਿਕ ਭੇਟਾਂ ਦਾ ਗੁਣਗਾਣ ਕਰ ਕੇ ਹਾਜ਼ਰੀ ਲਗਵਾਈ ਜਾ ਰਹੀ ਹੈ। ਬੀਤੇ ਦਿਨ ਨੌਰਦ ਇਟਲੀ ਤੋਂ ਵਿਸ਼ੇਸ਼ ਤੌਰ 'ਤੇ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਪਹੁੰਚਣ 'ਤੇ ਜਿੱਥੇ ਗਾਇਕ ਦਾ ਵਿਸ਼ੇਸ਼ ਤੌਰ 'ਤੇ ਭਗਵਾਨ ਵਾਲਮੀਕਿ ਸਭਾ ਯੂਰਪ ਦੇ ਪ੍ਰਧਾਨ ਦਲਵੀਰ ਭੱਟੀ ਤੇ ਹੋਰ ਆਗੂਆਂ ਵਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ। ਉਪਰੰਤ ਇੱਕ ਵਿਸ਼ੇਸ਼ ਮਿਲਣੀ ਸਮਾਗਮ ਦੌਰਾਨ ਭਗਵਾਨ ਵਾਲਮੀਕਿ ਸਭਾ ਯੂਰਪ ਦੇ ਆਗੂਆਂ ਵਲੋਂ ਗਾਇਕ ਬੂਟਾ ਮੁਹੰਮਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਦੂਜੇ ਪਾਸੇ ਇੰਡੋ ਇਟਾਲੀਅਨ ਵੈੱਲਫੇਅਰ ਕਲਚਰਲ ਐਸੋਸੀਏਸ਼ਨ ਦੇ ਪ੍ਰਧਾਨ ਵਿਸ਼ਨੂੰ ਕੁਮਾਰ ਸੋਨੀ ਤੇ ਸ੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਦੇ ਕੁਝ ਪ੍ਰਬੰਧਕਾਂ ਵੱਲੋਂ ਦੱਸਿਆ ਕਿ 9 ਮਈ ਦਿਨ ਸ਼ਨਿਚਰਵਾਰ ਸ਼ਾਮ ਨੂੰ ਮੰਦਿਰ 'ਚ ਚੌਕੀ ਸਮਾਗਮ ਕਰਵਾਇਆ ਜਾਵੇਗਾ, ਜਿਸ 'ਚ ਪੰਜਾਬ ਤੋ ਵਿਸ਼ੇਸ਼ ਤੌਰ 'ਤੇ ਯੂਰਪ ਫੇਰੀ ਤੇ ਪਹੁੰਚੇ ਪ੍ਰਸਿੱਧ ਪੰਜਾਬੀ ਗਾਇਕ ਬੂਟਾ ਮੁਹੰਮਦ ਵੱਲੋਂ ਸੰਗਤਾਂ ਵਿੱਚ ਹਾਜ਼ਰੀ ਭਰਨਗੇ ਤੇ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਣ ਕਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਗਾਇਕ ਬੂਟਾ ਮੁਹੰਮਦ ਵੱਲੋਂ ਕਿਹਾ ਕਿ ਜਿਨ੍ਹਾਂ ਪਿਆਰ ਇਟਲੀ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਵੱਲੋਂ ਦਿੱਤਾ ਗਿਆ ਜਾਂ ਦਿੱਤਾ ਜਾ ਰਿਹਾ ਹੈ, ਮੈਂ ਸਦਾ ਹੀ ਰਿਣੀ ਰਹਾਂਗਾ। ਮੰਦਿਰ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ 9 ਮਈ ਸ਼ਾਮ ਦੇ ਸਮਾਗਮਾਂ ਵਿੱਚ ਹੁੰਮ ਹੁਮਾ ਕੇ ਸ਼ਮੂਲੀਅਤ ਕਰਨ ਲਈ ਬੇਨਤੀ ਕੀਤੀ ਗਈ ਹੈ। ਇਸ ਮੌਕੇ ਕਮਲਜੀਤ ਸਿੰਘ ਸਾਗੀ, ਸਮਨਪ੍ਰੀਤ , ਸੁਖਵਿੰਦਰ ਸਿੰਘ ਤੇ ਜੋਧ ਸਿੰਘ ਆਦਿ ਵੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਮਰੀਕੀ ਫੌਜ ਨੇ ਦੋ ਹੋਰ ਈਰਾਨੀ ਟੈਂਕਰ ਕੀਤੇ ਨਕਾਰਾ, ਓਮਾਨ ਦੀ ਖਾੜੀ 'ਚ ਕੀਤੀ ਬੰਬਾਰੀ
NEXT STORY