ਜਲੰਧਰ (ਬਿਊਰੋ) - ਪੰਜਾਬੀ ਗਾਇਕਾ ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਉਨ੍ਹਾਂ ਦੇ ਫੈਨਜ਼ ਨੂੰ ਹੈਰਾਨ ਕਰ ਦਿੱਤਾ ਹੈ। ਖ਼ਬਰ ਹੈ ਕਿ ਜੈਸਮੀਨ ਤੇ ਦੀਪ ਨਾਲ ਚੋਰੀ ਦੀ ਵਾਰਦਾਤ ਹੋਈ ਹੈ।

ਕੁਝ ਘੰਟੇ ਪਹਿਲਾ ਹੀ ਜੋੜੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਵੀਡੀਓ ‘ਚ ਜੈਸਮੀਨ ਤੇ ਦੀਪ ਨੇ ਦੱਸ ਰਹੇ ਹਨ ਕਿ ਚੋਰਾਂ ਨੇ ਥੋੜੇ ਜਿਹੇ ਸਮਾਨ ਵਾਸਤੇ ਸਾਡੀ ਗੱਡੀ ਦੀ ਭੰਨ ਤੋੜ ਕਰ ਦਿੱਤੀ। ਹਾਲਾਂਕਿ ਕਾਰ ‘ਚ ਬਹੁਤਾ ਸਮਾਨ ਨਹੀਂ ਸੀ।

ਦੱਸ ਦਈਏ ਕਿ ਗਾਇਕ ਦੀਪ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ ਹੈ, ''ਆਪਣੀ ਗੱਡੀ ਤੋੜ ਗਏ।'' ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਦੀਪ ਢਿੱਲੋਂ ਬਰੈਂਪਟਨ ‘ਚ ਗੱਡੀ ਰੋਕ ਕੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਲਈ ਗਏ ਸਨ।

ਦੱਸਣਯੋਗ ਹੈ ਕਿ ਜੈਸਮੀਨ ਅਤੇ ਦੀਪ ਢਿੱਲੋਂ ਨੇ ਵਿਦੇਸ਼ ‘ਚ ਵੀ ਆਪਣਾ ਘਰ ਬਣਾਇਆ ਹੋਇਆ ਹੈ। ਇਸ ਦੀਆਂ ਤਸਵੀਰਾਂ ਜੋੜੀ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਦੀਪ ਢਿੱਲੋਂ ਤੇ ਜੈਸਮੀਨ ਜੱਸੀ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ।

ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਜੋੜੀ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਕੁਝ ਸਾਲ ਪਹਿਲਾਂ ਹੀ ਜੋੜੀ ਨੇ ਲਵ ਮੈਰਿਜ ਕਰਵਾਈ ਸੀ ਅਤੇ ਦੋਵਾਂ ਦੇ ਦੋ ਬੱਚੇ ਹਨ। ਇੱਕ ਧੀ ਅਤੇ ਇੱਕ ਪੁੱਤਰ।

ਪਾਕਿਸਤਾਨ 'ਚ ਸਾਬਕਾ ਹਿੰਦੂ ਸੰਸਦ ਮੈਂਬਰ ਮੱਲ੍ਹੀ ਦੇ ਘਰ 'ਤੇ ਚੱਲਿਆ ਬੁਲਡੋਜ਼ਰ, PTI ਨੇ ਕੀਤੀ ਨਿੰਦਾ (ਵੀਡੀਓ)
NEXT STORY