ਇੰਟਰਨੈਸ਼ਨਲ ਡੈਸਕ: ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਸੈਂਕੜੇ ਭਾਰਤੀ ਵਿਦਿਆਰਥੀਆਂ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਹਨ, ਦੇ ਭਵਿੱਖ 'ਤੇ ਅਨਿਸ਼ਚਿਤਤਾ ਦੇ ਬੱਦਲ ਛਾ ਗਏ ਹਨ। ਕੈਨੇਡਾ ਸਰਕਾਰ ਵੱਲੋਂ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਨਿਯਮਾਂ ਵਿੱਚ ਅੱਧ ਵਿਚਕਾਰ ਕੀਤੇ ਗਏ ਬਦਲਾਅ ਕਾਰਨ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੀਆਂ ਅਰਜ਼ੀਆਂ ਰੱਦ ਹੋ ਰਹੀਆਂ ਹਨ, ਜਿਸ ਕਾਰਨ ਵਿਦਿਆਰਥੀ ਭਾਈਚਾਰੇ ਵਿੱਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ।
ਸਰੋਤਾਂ ਅਨੁਸਾਰ, ਪੰਜਾਬ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਬਿਹਤਰ ਭਵਿੱਖ ਦੀ ਭਾਲ ਵਿੱਚ ਕੈਨੇਡਾ ਜਾਂਦੇ ਹਨ। ਇਹਨਾਂ ਵਿਦਿਆਰਥੀਆਂ ਦੇ ਪਿੱਛੇ ਉਹਨਾਂ ਦੇ ਪਰਿਵਾਰਾਂ ਨੇ ਆਪਣੀ ਉਮਰ ਭਰ ਦੀ ਪੂੰਜੀ ਅਤੇ ਬੱਚਤਾਂ ਨਿਵੇਸ਼ ਕੀਤੀਆਂ ਹੁੰਦੀਆਂ ਹਨ। ਹੁਣ ਨਿਯਮਾਂ ਵਿੱਚ ਅਚਾਨਕ ਹੋਏ ਬਦਲਾਅ ਕਾਰਨ ਇਹਨਾਂ ਬੱਚਿਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ, ਜਿਸ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਵੀ ਚਿੰਤਾ ਜਤਾਈ ਜਾ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ- ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ, ਮਾਪਿਆਂ ਦਾ ਬੁਰਾ ਹਾਲ
ਅਕਾਲੀ ਦਲ ਵੱਲੋਂ ਕੇਂਦਰ ਨੂੰ ਦਖ਼ਲ ਦੇਣ ਦੀ ਅਪੀਲ
ਇਸ ਗੰਭੀਰ ਮੁੱਦੇ ਨੂੰ ਲੈ ਕੇ ਭਾਰਤੀ ਸਿਆਸਤਦਾਨਾਂ ਨੇ ਵਿਦਿਆਰਥੀਆਂ ਦੇ ਪੱਖ ਵਿੱਚ ਆਵਾਜ਼ ਉਠਾਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਕੈਨੇਡਾ ਸਰਕਾਰ ਨਾਲ ਸੰਪਰਕ ਕਰਨ ਅਤੇ ਇਸ ਮਾਮਲੇ ਵਿੱਚ ਦਖ਼ਲ ਦੇਣ। ਆਗੂਆਂ ਦਾ ਕਹਿਣਾ ਹੈ ਕਿ ਬੱਚਿਆਂ ਦਾ ਭਵਿੱਖ ਬਦਲਦੀ ਸਿਆਸੀ ਸਥਿਤੀ ਦੀ ਭੇਟ ਨਹੀਂ ਚੜ੍ਹਨਾ ਚਾਹੀਦਾ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਮਦਦ ਲਈ ਅਕਾਲੀ ਦਲ ਨੇ ਆਪਣੀਆਂ ਵਿਦੇਸ਼ੀ ਇਕਾਈਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਹਰ ਸੰਭਵ ਤਰੀਕੇ ਨਾਲ ਬੱਚਿਆਂ ਦੀ ਸਹਾਇਤਾ ਕਰਨ।
ਇਸ ਦੇ ਨਾਲ ਹੀ ਇਹ ਮੁੱਦਾ ਕੈਨੇਡਾ ਵਿੱਚ ਮੌਜੂਦ ਸਾਰੇ ਪੰਜਾਬੀ ਸੰਸਦ ਮੈਂਬਰਾਂ (MP) ਕੋਲ ਵੀ ਨਿੱਜੀ ਤੌਰ 'ਤੇ ਉਠਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਲਈ ਕੋਈ ਸਾਰਥਕ ਅਤੇ ਨਿਰਪੱਖ ਹੱਲ ਕੱਢਿਆ ਜਾ ਸਕੇ। ਪਾਰਟੀ ਮੁਤਾਬਕ ਸਾਨੂੰ ਆਪਣੇ ਇਮਾਨਦਾਰ ਅਤੇ ਮਿਹਨਤੀ ਵਿਦਿਆਰਥੀਆਂ ਲਈ ਇੱਕ ਨਿਰਪੱਖ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦਾ ਭਵਿੱਖ ਬਦਲਦੇ ਰਾਜਨੀਤਿਕ ਗਤੀਸ਼ੀਲਤਾ ਦਾ ਸ਼ਿਕਾਰ ਨਹੀਂ ਬਣਨਾ ਚਾਹੀਦਾ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਸ ਮੁੱਦੇ ਦਾ ਹੱਲ ਨਾ ਕੱਢਿਆ ਗਿਆ, ਤਾਂ ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਨਾ ਸਿਰਫ਼ ਆਰਥਿਕ ਨੁਕਸਾਨ ਝੱਲਣਾ ਪਵੇਗਾ, ਸਗੋਂ ਉਹਨਾਂ ਨੂੰ ਵਾਪਸ ਮੁੜਨ ਲਈ ਵੀ ਮਜਬੂਰ ਹੋਣਾ ਪੈ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਰਤ ਦੀ SAFRAN ਤੇ DRDO ਦਾ ਵੱਡਾ ਕਦਮ : ਭਾਰਤ ਦੇ ਲੜਾਕੂ ਜਹਾਜ਼ ਇੰਜਣ ਸੌਦੇ ਦਾ ਮਤਾ CCS ਪੁੱਜਾ
NEXT STORY