ਬਰਨਾਲਾ/ਵੈਨਕੂਵਰ (ਵਿਵੇਕ ਸਿੰਧਵਾਨੀ): ਕੈਨੇਡਾ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸਟੱਡੀ ਵੀਜ਼ੇ ਤੇ ਕੈਨੇਡਾ ਗਏ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀ.ਸੀ. ਦੇ ਕਰੈਨਬਰੂਕ ਸ਼ਹਿਰ ਨਾਲ ਸਬੰਧਤ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸ਼ਨਪ੍ਰੀਤ ਸਿੰਘ ਅਚਨਚੇਤ ਅਕਾਲ ਚਲਾਣਾ ਕਰ ਗਿਆ, ਜਿਸ ਦੀ ਦੇਹ ਪੰਜਾਬ ਭੇਜਣ ਲਈ ਗੋਫੰਡਮੀ ਪੇਜ ਸਥਾਪਤ ਕੀਤਾ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਵੱਡੀ ਖ਼ਬਰ : ਪ੍ਰੀਖਿਆ ਦੌਰਾਨ ਹਾਈ ਸਕੂਲ 'ਚ ਧਮਾਕਾ
ਜਸ਼ਨਪ੍ਰੀਤ ਸਿੰਘ ਸਟੱਡੀ ਵੀਜ਼ਾ ’ਤੇ ਕੈਨੇਡਾ ਪਹੁੰਚਿਆ ਸੀ ਅਤੇ ਖੁਸ਼ਹਾਲ ਜ਼ਿੰਦਗੀ ਦੇ ਸੁਪਨੇ ਪੂਰੇ ਕਰਨ ਲਈ ਮਿਹਨਤ ਕਰ ਰਿਹਾ ਸੀ ਪਰ ਹਾਲਾਤ ਕਦੋਂ ਬਦਲ ਗਏ ਕਿਸੇ ਨੂੰ ਪਤਾ ਹੀ ਨਾ ਲੱਗਾ। ਜਸ਼ਨਪ੍ਰੀਤ ਦੇ ਮਾਪੇ ਆਖਰੀ ਵਾਰ ਉਸ ਦਾ ਚਿਹਰਾ ਦੇਖਣਾ ਚਾਹੁੰਦੇ ਹਨ ਜਿਸ ਦੇ ਮੱਦੇਨਜ਼ਰ ਭਾਈਚਾਰੇ ਨੂੰ ਆਰਥਿਕ ਸਹਾਇਤਾ ਦੀ ਅਪੀਲ ਕੀਤੀ ਗਈ ਹੈ। ਜਾਣਕਾਰੀ ਅਨੁਸਰ ਅਰਸ਼ਦੀਪ ਸਿੰਘ ਬਰਨਾਲਾ ਜ਼ਿਲ੍ਹੇ ਦੇ ਪਿੰਡ ਭੈਣੀ ਜੱਸਾ ਦਾ ਰਹਿਣ ਵਾਲਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ
NEXT STORY