ਟੋਰਾਂਟੋ: ਕੈਨੇਡਾ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸੁਨਹਿਰੀ ਭਵਿੱਖ ਦੀ ਭਾਲ ਵਿਚ ਕੈਨੇਡਾ ਆਏ 20 ਸਾਲ ਦਾ ਪੰਜਾਬੀ ਨੌਜਵਾਨ 21 ਅਪ੍ਰੈਲ, 2025 ਨੂੰ ਅਲਬਰਟਾ ਦੇ ਰੈੱਡ ਡੀਅਰ ਵਿੱਚ ਇੱਕ ਭਿਆਨਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਦਰਦਨਾਕ ਸੜਕ ਹਾਦਸੇ ਮਗਰੋਂ ਨੌਜਵਾਨ ਸਦੀਵੀ ਵਿਛੋੜਾ ਦੇ ਗਿਆ। ਭਗਤਬੀਰ ਸਿੰਘ ਦੇ ਦੋਸਤਾਂ ਨੇ ਦੱਸਿਆ ਕਿ ਐਲਬਰਟਾ ਦੇ ਰੈਡ ਡੀਅਰ ਨੇੜੇ 21 ਅਪ੍ਰੈਲ ਨੂੰ ਵਾਪਰੇ ਸੜਕ ਹਾਦਸੇ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਕੈਲਗਰੀ ਦੇ ਹਸਪਤਾਲ ਵਿਚ ਕਈ ਦਿਨ ਤੱਕ ਮੌਤ ਨਾਲ ਸੰਘਰਸ਼ ਕਰਦਿਆਂ ਉਸ ਨੇ ਦਮ ਤੋੜ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਮਸ਼ਹੂਰ ਭਾਰਤੀ ਉੱਦਮੀ, ਪਤਨੀ ਅਤੇ ਬੇਟੇ ਦੀ ਮੌਤ
ਭਗਤਬੀਰ ਸਿੰਘ ਦੀ ਰੀੜ੍ਹ ਦੀ ਹੱਡੀ ਵਿਚ ਗੰਭੀਰ ਸੱਟ ਵੱਜੀ ਅਤੇ ਡਾਕਟਰਾਂ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਾ ਜਾ ਸਕਿਆ। ਹਾਦਸੇ ਮਗਰੋਂ ਭਗਤਬੀਰ ਸਿੰਘ ਦੇ ਮਾਤਾ ਜੀ ਅਤੇ ਭੈਣ ਵੱਲੋਂ ਐਮਰਜੈਂਸੀ ਵੀਜ਼ਾ ਅਪਲਾਈ ਕੀਤਾ ਗਿਆ ਪਰ ਵੀਜ਼ਾ ਅਰਜ਼ੀਆਂ ਦੀ ਪ੍ਰੋਸੈਸਿੰਗ ਫਿਲਹਾਲ ਮੁਕੰਮਲ ਨਹੀਂ ਹੋ ਸਕੀ। ਹੁਣ ਉਸ ਦੀ ਦੇਹ ਭਾਰਤ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਗੋਫੰਡਮੀ ਪੇਜ ਰਾਹੀਂ ਆਰਥਿਕ ਸਹਾਇਤਾ ਦੀ ਅਪੀਲ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਪੰਜਾਬ 'ਚ ਫੜੇ ਗਏ ਅੱਤਵਾਦੀ ਦੇ ਪੰਜ ਸਾਥੀ ਤੇ ਕੇਂਦਰ ਦੀ ਕਿਸਾਨਾਂ ਨੂੰ ਸੌਗਾਤ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ
NEXT STORY