ਇੰਟਰਨੈਸ਼ਨਲ ਡੈਸਕ: ਅਮਰੀਕਾ ਦੇ ਨਿਊਯਾਰਕ ਸਥਿਤ ਕਵੀਂਸ ਇਲਾਕੇ ਵਿੱਚ ਇੱਕ ਬੇਹੱਦ ਖੌਫ਼ਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 22 ਸਾਲਾ ਪੰਜਾਬੀ ਨੌਜਵਾਨ ਨੇ ਮਾਮੂਲੀ ਜ਼ੁਬਾਨੀ ਬਹਿਸ ਤੋਂ ਬਾਅਦ ਆਪਣੇ ਹੀ ਰੂਮਮੇਟ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇੱਕੋ ਅਪਾਰਟਮੈਂਟ ਵਿੱਚ ਰਹਿ ਰਹੇ ਇਨ੍ਹਾਂ ਦੋਵਾਂ ਨੌਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਬਹਿਸ ਇੰਨੀ ਜ਼ਿਆਦਾ ਵਧ ਗਈ ਕਿ ਦੋਸ਼ੀ ਨੇ ਗੁੱਸੇ 'ਚ ਆ ਕੇ ਆਪਣੇ ਕੜੇ ਨਾਲ ਪੀੜਤ ਦੇ ਸਿਰ 'ਤੇ ਕਈ ਵਾਰ ਕੀਤੇ, ਜਿਸ ਨਾਲ ਉਸ ਦਾ ਸਿਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਬਹੁਤ ਜ਼ਿਆਦਾ ਖੂਨ ਵਹਿਣ ਲੱਗਾ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੌਜਵਾਨ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਨਿਊਯਾਰਕ ਪੁਲਸ ਵਿਭਾਗ (NYPD) ਦੀ ਟੀਮ ਘਟਨਾ ਸਥਾਨ 'ਤੇ ਪਹੁੰਚੀ ਅਤੇ ਜ਼ਖਮੀ ਨੌਜਵਾਨ ਨੂੰ ਤੁਰੰਤ ਫਸਟ ਏਡ ਦੇ ਕੇ ਇਲਾਜ ਲਈ ਹਸਪਤਾਲ ਭੇਜਿਆ। ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਦੋਸ਼ੀ ਨੂੰ ਫੜਨ ਲਈ ਵੱਡੇ ਪੱਧਰ 'ਤੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। NYPD ਵਲੋਂ ਸ਼ੱਕੀ ਨੌਜਵਾਨ ਦੀ ਤਸਵੀਰ ਜਾਰੀ ਕੀਤੀ ਗਈ ਹੈ, ਹਾਲਾਂਕਿ ਉਸ ਦੀ ਅਧਿਕਾਰਤ ਪਛਾਣ ਅਜੇ ਤੱਕ ਜਨਤਕ ਨਹੀਂ ਕੀਤੀ ਗਈ। ਪੁਲਿਸ ਟੀਮਾਂ ਵੱਖ-ਵੱਖ ਥਾਂਵਾਂ 'ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਆਮ ਜਨਤਾ ਲਈ ਇੱਕ Tip-line Number ਵੀ ਜਾਰੀ ਕੀਤਾ ਗਿਆ ਹੈ ਤਾਂ ਜੋ ਦੋਸ਼ੀ ਬਾਰੇ ਕੋਈ ਸੁਰਾਗ ਮਿਲ ਸਕੇ।

ਪੜ੍ਹੋ ਇਹ ਅਹਿਮ ਖ਼ਬਰ- ਪਿੱਛੇ ਹਟੇ ਟਰੰਪ! ਈਰਾਨ ਵਿਰੁੱਧ ਵੱਡੀ ਫੌਜੀ ਕਾਰਵਾਈ ਕਰ'ਤੀ ਮੁਲਤਵੀ
ਕਾਨੂੰਨੀ ਮਾਹਰਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਗੰਭੀਰ ਅਪਰਾਧ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਦੋਸ਼ੀ ਨੌਜਵਾਨ ਨੂੰ ਲੰਮੀ ਜੇਲ੍ਹ ਦੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਸ ਦਾ ਕਰੀਅਰ ਪੂਰੀ ਤਰ੍ਹਾਂ ਬਰਬਾਦ ਹੋ ਸਕਦਾ ਹੈ। ਇਸ ਤੋਂ ਇਲਾਵਾ ਉਸ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਭਾਰਤ ਵੀ ਡਿਪੋਰਟ ਕੀਤਾ ਜਾ ਸਕਦਾ ਹੈ। ਗੌਰਤਲਬ ਹੈ ਕਿ ਅਮਰੀਕਾ ਵਿੱਚ ਪੰਜਾਬੀ ਨੌਜਵਾਨਾਂ ਦੀ ਆਪਸੀ ਹਿੰਸਾ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਅਜੇ ਮਹਿਜ਼ ਦੋ ਮਹੀਨੇ ਪਹਿਲਾਂ ਵੀ ਨਿਊਯਾਰਕ ਦੇ ਰਿਚਮੰਡ ਇਲਾਕੇ ਵਿੱਚ ਪੰਜਾਬੀ ਨੌਜਵਾਨਾਂ ਦੇ ਦੋ ਸਮੂਹਾਂ ਵਿਚਾਲੇ ਹਿੰਸਕ ਝੜਪ ਹੋਈ ਸੀ, ਜਿਸ ਵਿੱਚ ਡੰਡਿਆਂ ਦੀ ਵਰਤੋਂ ਕੀਤੀ ਗਈ ਸੀ। ਇੰਨੇ ਘੱਟ ਸਮੇਂ ਅੰਦਰ ਵਾਪਰੀ ਹਿੰਸਾ ਦੀ ਇਸ ਦੂਜੀ ਘਟਨਾ ਨੇ ਸਥਾਨਕ ਪ੍ਰਸ਼ਾਸਨ ਅਤੇ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
200 ਤੇ 500 ਦੇ ਨੋਟਾਂ 'ਤੇ ਬੈਨ ਖ਼ਤਮ ! ਨੇਪਾਲ ਦੀ ਰਾਸ਼ਟਰੀ ਬੈਂਕ ਦਾ ਵੱਡਾ ਫ਼ੈਸਲਾ
NEXT STORY