ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਲੇਡੁਕ ਨੇੜੇ ਹਾਈਵੇ 2 ’ਤੇ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ, ਜਿਸ ਦੀ ਪਛਾਣ ਭਾਈਚਾਰੇ ਦੇ ਸਰੋਤਾਂ ਵੱਲੋਂ ਬਰਿੰਦਰ ਸਿੰਘ ਵਜੋਂ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਇਹ ਘਟਨਾ 14 ਮਾਰਚ ਨੂੰ ਦੁਪਹਿਰ ਕਰੀਬ 2:50 ਵਜੇ ਵਾਪਰੀ, ਜਦੋਂ ਇੱਕ ਸ਼ੱਕੀ ਵਾਹਨ ਵੱਲੋਂ ਟਾਊਨਸ਼ਿਪ ਰੋਡ 490 ਨੇੜੇ ਇੱਕ ਕਾਲੀ 2012 ਹੋਂਡਾ ਸਿਵਿਕ ਵੱਲ ਗੋਲੀ ਚਲਾਈ ਗਈ।
ਪੁਲਸ ਦੇ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਦੇ ਡਰਾਈਵਰ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਬਰਿੰਦਰ ਸਿੰਘ ਵਜੋਂ ਹੋਈ ਹੈ, ਜੋ ਪੰਜਾਬੀ ਭਾਈਚਾਰੇ ਨਾਲ ਸੰਬੰਧਿਤ ਸੀ।
ਆਰ.ਸੀ.ਐਮ.ਪੀ. ਵੱਲੋਂ ਸ਼ੱਕੀ ਵਾਹਨ ਦੀ ਭਾਲ ਜਾਰੀ ਹੈ। ਪੁਲਸ ਨੇ ਦੱਸਿਆ ਕਿ ਇੱਕ ਚਿੱਟੇ ਜਾਂ ਸਲੇਟੀ ਰੰਗ ਦੇ ਪਿਕਅੱਪ ਟਰੱਕ ਦੀ ਤਲਾਸ਼ ਕੀਤੀ ਜਾ ਰਹੀ ਹੈ, ਜੋ ਘਟਨਾ ਤੋਂ ਬਾਅਦ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਿਆ ਸੀ।
ਈਦ ਦੀਆਂ ਮੁਬਾਰਕਾਂ ਤੇ ਹਮਲਿਆਂ ਦੀ ਨਿੰਦਾ..., PM ਮੋਦੀ ਨੇ UAE ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ
NEXT STORY