ਮਨੀਲਾ/ਮੋਗਾ (ਕਸ਼ਿਸ਼, ਰਾਜਵੀਰ) : ਪਰਦੇਸ ਦੀ ਧਰਤੀ ਤੋਂ ਬੁਰੀ ਖ਼ਬਰ ਆਈ ਹੈ। ਇੱਥੇ ਪੰਜਾਬੀ ਨੌਜਵਾਨ ਦਾ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਕਸਬਾ ਮੋਗਾ 'ਚ ਕਸਬਾ ਬਾਘਾਪੁਰਾਣਾ ਦੇ ਪਿੰਡ ਮਾਹਲਾ ਖ਼ੁਰਦ ਵਜੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਗ ਵਰ੍ਹਾਊ ਗਰਮੀ ਵਿਚਾਲੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਇਸ ਵਾਰ ਟੱਪ ਜਾਵੇਗੀ...
ਉਹ ਫਿਲੀਪੀਨਜ਼ ਵਿਖੇ ਰਹਿੰਦਾ ਸੀ, ਜਿਸ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਨਾਲ ਭੁੰਨ੍ਹ ਦਿੱਤਾ ਗਿਆ। ਉਸ ਦੀ ਮੌਤ ਦੀ ਖ਼ਬਰ ਪੰਜਾਬ ਪੁੱਜਦੇ ਹੀ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਇੰਡਸਟਰੀ ਨੂੰ ਬੇਹੱਦ ਵੱਡੀ ਰਾਹਤ, ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ (ਵੀਡੀਓ)
ਦੱਸਣਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ 'ਚ ਜਾ ਰਹੇ ਪਰ ਉੱਥੇ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜਿਸ ਕਾਰਨ ਪੰਜਾਬ 'ਚ ਰਹਿੰਦੇ ਉਕਤ ਨੌਜਵਾਨਾਂ ਦੇ ਪਰਿਵਾਰਾਂ 'ਚ ਹਮੇਸ਼ਾ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਸ ਏਂਜਲਸ 'ਚ Apple Store 'ਤੇ ਪ੍ਰਦਰਸ਼ਨਕਾਰੀਆਂ ਦਾ ਹਮਲਾ, ਲੁੱਟ ਲੈ ਗਏ ਸਾਰੇ ਆਈਫੋਨ
NEXT STORY