ਇੰਟਰਨੈਸ਼ਨਲ ਡੈਸਕ : ਸਰੀ ਪੁਲਿਸ ਸਰਵਿਸ ਦੀ ਜਾਂਚ ਤੋਂ ਬਾਅਦ ਕੈਨੇਡਾ ਵਿੱਚ ਰਹਿ ਰਹੇ ਦੋ ਪੰਜਾਬੀ ਨੌਜਵਾਨਾਂ ਨੂੰ ਗੋਲੀਬਾਰੀ ਅਤੇ ਜਬਰਦਸਤੀ ਵਸੂਲੀ (ਐਕਸਟੋਰਸ਼ਨ) ਨਾਲ ਜੁੜੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਦੋਸ਼ੀਆਂ ਖ਼ਿਲਾਫ਼ ਕੈਨੇਡਾ ਦੇ ਕ੍ਰਿਮਿਨਲ ਕੋਡ ਤਹਿਤ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ। ਪੁਲਿਸ ਅਨੁਸਾਰ, 22 ਅਪ੍ਰੈਲ ਦੀ ਰਾਤ 13400 ਬਲਾਕ, 87ਏ ਐਵੇਨਿਊ ਸਥਿਤ ਇੱਕ ਘਰ ’ਤੇ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਦੱਸਿਆ ਗਿਆ ਹੈ ਕਿ ਜਿਸ ਵਿਅਕਤੀ ਦੇ ਘਰ ’ਤੇ ਹਮਲਾ ਹੋਇਆ, ਉਸਨੂੰ ਪਹਿਲਾਂ ਤੋਂ ਹੀ ਜਬਰਦਸਤੀ ਵਸੂਲੀ ਦੀਆਂ ਧਮਕੀਆਂ ਮਿਲ ਰਹੀਆਂ ਸਨ।
ਗੋਲੀਬਾਰੀ ਦੀ ਘਟਨਾ ਦੌਰਾਨ ਮਕਾਨ ਅਤੇ ਇੱਕ ਵਾਹਨ ਨੂੰ ਨੁਕਸਾਨ ਪਹੁੰਚਿਆ, ਹਾਲਾਂਕਿ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ। ਮਾਮਲੇ ਦੀ ਜਾਂਚ ਐਸਪੀਐਸ ਦੀ ਐਕਸਟੋਰਸ਼ਨ ਰਿਸਪਾਂਸ ਟੀਮ ਵੱਲੋਂ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੇ ਇੱਕ ਸ਼ੱਕੀ ਵਾਹਨ ਦੀ ਪਛਾਣ ਕੀਤੀ ਅਤੇ ਕੈਨੇਡਾ ਬਾਰਡਰ ਸਰਵਿਸ ਏਜੰਸੀ (CBSA) ਸਮੇਤ ਹੋਰ ਏਜੰਸੀਆਂ ਦੀ ਮਦਦ ਨਾਲ ਸਰੀ ਸਥਿਤ ਇੱਕ ਘਰ ’ਤੇ ਛਾਪਾ ਮਾਰਿਆ। ਇਸ ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ- ਦਾਗ 'ਤੇ 800 ਤੋਂ ਵੱਧ ਡਰੋਨ! ਕਈ ਲੋਕਾਂ ਦੀ ਮੌਤ, ਰੂਸ ਦਾ ਯੂਕਰੇਨ ਤੋਂ ਸਭ ਤੋਂ ਵੱਡਾ ਹਮਲਾ
22 ਸਾਲਾ ਦਮਨਜੀਤ ਸਿੰਘ ’ਤੇ ਗੋਲੀ ਚਲਾਉਣ ਅਤੇ ਬਿਨਾਂ ਲਾਇਸੈਂਸ ਪ੍ਰਤੀਬੰਧਿਤ ਹਥਿਆਰ ਰੱਖਣ ਦੇ ਦੋਸ਼ ਲਗਾਏ ਗਏ ਹਨ। ਜਦਕਿ 30 ਸਾਲਾ ਪਰਦਮਨ ਸਿੰਘ ’ਤੇ ਵੀ ਇਸੇ ਤਰ੍ਹਾਂ ਦੇ ਦੋਸ਼ ਦਰਜ ਕੀਤੇ ਗਏ ਹਨ। ਦੋਵੇਂ ਦੋਸ਼ੀਆਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦਮਨਜੀਤ ਸਿੰਘ ਨੂੰ 19 ਮਈ 2026 ਅਤੇ ਪਰਦਮਨ ਸਿੰਘ ਨੂੰ 1 ਜੂਨ ,2026 ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਦੋਵੇਂ ਦੋਸ਼ੀ ਵਿਦੇਸ਼ੀ ਨਾਗਰਿਕ ਹਨ ਅਤੇ ਮਾਮਲੇ ਵਿੱਚ CBSA ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਾਂਚ ਏਜੰਸੀਆਂ ਨੇ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਲੋਕਾਂ ਨੂੰ ਅੱਗੇ ਆ ਕੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਜਾਂਚ ਹਿੰਸਕ ਜਬਰਦਸਤੀ ਵਸੂਲੀ ਨਾਲ ਜੁੜੇ ਅਪਰਾਧਿਕ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਲਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦਿੱਲੀ 'ਚ ਸ਼ੁਰੂ ਹੋਈ BRICS ਦੀ ਮੀਟਿੰਗ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਨੀਆ ਭਰ ਤੋਂ ਆਏ ਆਗੂਆਂ ਦਾ ਕੀਤਾ ਸੁਆਗਤ
NEXT STORY