ਮਾਸਕੋ-ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਨੇ ਐਤਵਾਰ ਨੂੰ ਦੇਸ਼ ਦੇ ਕੋਰੋਨਾ ਵਾਇਰਸ ਰੋਕੂ ਟੀਕੇ ਸਪੂਤਨਿਕ ਵੀ ਨੂੰ ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਤੋਂ ਜਲਦ ਹੀ ਮਨਜ਼ੂਰੀ ਮਿਲਣ ਦੀ ਉਮੀਦ ਜਤਾਈ ਅਤੇ ਕਿਹਾ ਕਿ ਇਸ ਦੀ ਗਲੋਬਲ ਸਪਲਾਈ ਨੂੰ ਵਧਾਉਣ ਲਈ ਇਹ ਕਦਮ ਜ਼ਰੂਰੀ ਹੈ। 'ਇੰਟਰਨੈਸ਼ਨਲ ਫੈਡਰੇਸ਼ਨ ਆਫ ਰੈੱਡ ਕ੍ਰਾਸ ਐਂਡ ਰੈੱਡ ਕ੍ਰੀਸੈਂਟ ਸੋਸਾਇਟੀਜ਼' ਦੇ ਪ੍ਰਧਾਨ ਫ੍ਰਾਂਸੇਸਕੋ ਰੋੱਕਾ ਨਾਲ ਵੀਡੀਓ ਕਾਲ ਦੌਰਾਨ ਪੁਤਿਨ ਨੇ ਕਿਹਾ ਕਿ ਰੂਸੀ ਟੀਕੇ ਦੀ ਮੁਫ਼ਤ ਸਪਲਾਈ ਸਮੇਤ ਉਸ ਨੂੰ ਦੁਨੀਆਭਰ 'ਚ ਪਹੁੰਚਾਉਣ ਲਈ ਡਬਲਯੂ.ਐੱਚ.ਓ. ਦੀ ਮਨਜ਼ੂਰੀ ਮਿਲਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ : ਬੈਲਜੀਅਮ 'ਚ ਪੁਲਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀਆਂ ਪਾਣੀ ਦੀਆਂ ਵਾਛੜਾਂ, ਦਾਗੇ ਹੰਝੂ ਗੈਸ ਦੇ ਗੋਲੇ
ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਰੂਸ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ 32,602 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੁੱਲ ਇਨਫੈਕਟਿਡਾਂ ਦੀ ਗਿਣਤੀ 98,01,613 ਹੋ ਗਈ ਹੈ। ਫੈਡਰਲ ਰਿਸਪਾਂਸ ਸੈਂਟਰ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਟਿਡ 1,206 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਭਾਰਤ ਵੱਲੋਂ ਸਿੱਖਸ ਫਾਰ ਜਸਟਿਸ 'ਤੇ ਕੈਨੇਡਾ 'ਚ ਪਾਬੰਦੀ ਲਾਉਣ ਦੀ ਮੰਗ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਬੈਲਜੀਅਮ 'ਚ ਪੁਲਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀਆਂ ਪਾਣੀ ਦੀਆਂ ਵਾਛੜਾਂ, ਦਾਗੇ ਹੰਝੂ ਗੈਸ ਦੇ ਗੋਲੇ
NEXT STORY