ਮਾਸਕੋ - ਰੂਸ ਦੇ ਵਲਾਦਿਮੀਰ ਪੁਤਿਨ ਅਤੇ ਫਰਾਂਸ ਦੇ ਰਾਸ਼ਟਰਪਤੀ ਐਮਾਨੁਏਲ ਮੈਕਰੋਨ ਨੇ ਈਰਾਨ ਪ੍ਰਮਾਣੂ ਸਮਝੌਤੇ ਨੂੰ ਬਚਾਉਣ ਲਈ ਕੋਸ਼ਿਸ਼ ਕੀਤੇ ਜਾਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਕ੍ਰੇਮਲਿਨ ਨੇ ਇਕ ਬਿਆਨ 'ਚ ਦੱਸਿਆ ਕਿ ਪੁਤਿਨ ਅਤੇ ਮੈਕਰੋਨ ਨੇ ਫੋਨ 'ਤੇ ਗੱਲਬਾਤ ਦੌਰਾਨ ਸਹਿਮਤੀ ਜਤਾਈ ਕਿ ਸੰਯੁਕਤ ਕਾਰਵਾਈ ਯੋਜਨਾ ਦੇ ਨਾਂ ਨਾਲ ਜਾਣਿਆ ਜਾਣ ਵਾਲਾ ਈਰਾਨ ਸਮਝੌਤਾ ਪੱਛਮੀ ਏਸ਼ੀਆ 'ਚ ਸੁਰੱਖਿਆ ਯਕੀਨਨ ਕਰਨ ਅਤੇ ਪ੍ਰਮਾਣੂ ਹਥਿਆਰਾਂ ਨੂੰ ਤਬਾਹ ਕਰਨ ਲਈ ਅਹਿਮ ਕਾਰਕ ਹੈ।
ਉਸ ਨੇ ਅੱਗੇ ਕਿਹਾ ਕਿ ਦੋਹਾਂ ਪੱਖਾਂ ਨੇ ਯੋਜਨਾ ਨੂੰ ਬਚਾਉਣ 'ਚ ਦਿਲਚਸਪੀ ਰੱਖਣ ਵਾਲੇ ਸਾਰਿਆਂ ਦੇਸ਼ਾਂ ਦੇ ਯਤਨਾਂ 'ਤੇ ਜ਼ੋਰ ਦਿੱਤਾ ਜਾਵੇ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਿਛਲੇ ਸਾਲ ਇਸ ਸਮਝੌਤੇ ਤੋਂ ਬਾਹਰ ਹੋ ਗਏ ਸਨ। ਇਹ ਸਮਝੌਤਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਯਤਨਾ ਨਾਲ ਹੋਇਆ ਸੀ ਜਿਸ ਦੇ ਤਹਿਤ ਈਰਾਨ ਨੇ ਆਪਣੇ ਪ੍ਰਮਾਣੂ ਪ੍ਰੋਗਰਾਮ 'ਤੇ ਲਗਾਮ ਲਾਈ ਸੀ।
ਟਰੰਪ ਨੇ ਇਸ ਸਮਝੌਤੇ ਤੋਂ ਪਿੱਛੇ ਹੱਟਣ ਤੋਂ ਬਾਅਦ ਈਰਾਨੀ ਤੇਲ ਨਿਰਯਾਤ 'ਤੇ ਪਾਬੰਦੀਆਂ ਲਾ ਦਿੱਤੀਆਂ ਤਾਂ ਜੋ ਈਰਾਨ ਦੇ ਖੇਤਰੀ ਦਬਦਬੇ ਨੂੰ ਘੱਟ ਕੀਤਾ ਜਾ ਸਕੇ। ਪੁਤਿਨ ਅਤੇ ਮੈਕਰੋਨ ਨੇ ਯੂਕ੍ਰੇਨ 'ਚ ਐਤਵਾਰ ਨੂੰ ਹੋਣ ਵਾਲੀਆਂ ਸੰਸਦੀ ਚੋਣਾਂ ਦੇ ਮੱਦੇਨਜ਼ਰ ਇਥੇ ਇਕ ਵੱਖਵਾਦੀ ਸੰਘਰਸ਼ ਨਾਲ ਨਜਿੱਠਣ ਦੇ ਤਰੀਕਿਆਂ 'ਤੇ ਗੱਲ ਕੀਤੀ। ਕ੍ਰੇਮਲਿਨ ਨੇ ਦੱਸਿਆ ਕਿ ਦੋਹਾਂ ਨੇਤਾਵਾਂ ਨੇ ਇਸ ਦਿਸ਼ਾ 'ਚ ਸੰਯੁਕਤ ਕਾਰਜਾਂ ਨੂੰ ਤੇਜ਼ ਕਰਨ ਦੀ ਇੱਛਾ ਵਿਅਕਤ ਕੀਤੀ। ਫਰਾਂਸ ਦੇ ਨੇਤਾ ਨੇ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀਆਂ 'ਤੇ ਸੋਵੀਅਤ ਸੰਘ ਦੀ ਜਿੱਤ ਦੀ 75ਵੀਂ ਵਰ੍ਹੇਗੰਢ ਮੌਕੇ 'ਤੇ ਆਯੋਜਿਤ ਪ੍ਰੋਗਰਾਮਾਂ ਲਈ ਅਗਲੇ ਸਾਲ ਮਈ 'ਚ ਮਾਸਕੋ ਆਉਣ ਦਾ ਸੱਦਾ ਵੀ ਸਵੀਕਾਰ ਕੀਤਾ।
ਟਰੰਪ ਨੂੰ ਸ਼ੱਕ, ਚੀਨ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ ਗੂਗਲ
NEXT STORY