ਸਿਓਲ (ਭਾਸ਼ਾ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਆਪਣੇ ਖਾਸ ਸਬੰਧਾਂ ਨੂੰ ਦਰਸਾਉਂਦੇ ਹੋਏ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੂੰ ਨਿੱਜੀ ਵਰਤੋਂ ਲਈ ਰੂਸ ਵਿਚ ਬਣੀ ਕਾਰ ਤੋਹਫੇ ਵਿੱਚ ਦਿੱਤੀ ਹੈ। ਉੱਤਰੀ ਕੋਰੀਆ ਦੇ ਸਰਕਾਰੀ ਮੀਡੀਆ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਖ਼ਬਰਾਂ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਇਹ ਕਿਸ ਕਿਸਮ ਦੀ ਕਾਰ ਹੈ ਜਾਂ ਇਸਨੂੰ ਕਿਵੇਂ ਭੇਜਿਆ ਗਿਆ ਸੀ। ਆਬਜ਼ਰਵਰਾਂ ਨੇ ਹਾਲਾਂਕਿ ਕਿਹਾ ਕਿ ਇਹ ਸੰਯੁਕਤ ਰਾਸ਼ਟਰ ਦੇ ਉਸ ਪ੍ਰਸਤਾਵ ਦੀ ਉਲੰਘਣਾ ਹੋ ਸਕਦੀ ਹੈ ਜੋ ਉੱਤਰੀ ਕੋਰੀਆ ਨੂੰ ਲਗਜ਼ਰੀ ਵਸਤੂਆਂ ਦੀ ਸਪਲਾਈ 'ਤੇ ਪਾਬੰਦੀ ਲਗਾਉਂਦਾ ਹੈ।
ਇਹ ਵੀ ਪੜ੍ਹੋ: 30 ਸਾਲ ਪਹਿਲਾਂ ਕੀਤਾ ਸੀ 2 ਬੱਚਿਆਂ ਦੀ ਮਾਂ ਦਾ ਕਤਲ, ਵਾਲਾਂ ਦੇ ਗੁੱਛੇ ਨੇ ਕਸੂਤਾ ਫਸਾਇਆ ਭਾਰਤੀ ਵਿਅਕਤੀ
ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਨੇ ਕਿਹਾ ਕਿ ਕਿਮ ਦੀ ਭੈਣ ਕਿਮ ਯੋ ਜੋਂਗ ਅਤੇ ਇਕ ਹੋਰ ਉੱਤਰੀ ਕੋਰੀਆਈ ਅਧਿਕਾਰੀ ਨੇ ਐਤਵਾਰ ਨੂੰ ਤੋਹਫਾ ਸਵੀਕਾਰ ਕੀਤਾ ਅਤੇ ਆਪਣੇ ਭਰਾ ਦੀ ਤਰਫੋਂ ਪੁਤਿਨ ਦਾ ਧੰਨਵਾਦ ਕੀਤਾ। ਖ਼ਬਰ 'ਚ ਕਿਹਾ ਗਿਆ ਹੈ ਕਿ ਕਿਮ ਯੋ ਜੋਂਗ ਨੇ ਕਿਹਾ ਕਿ ਇਹ ਤੋਹਫਾ ਨੇਤਾਵਾਂ ਵਿਚਾਲੇ ਖਾਸ ਨਿੱਜੀ ਸਬੰਧਾਂ ਨੂੰ ਦਰਸਾਉਂਦਾ ਹੈ। ਪਿਛਲੇ ਸਾਲ ਸਤੰਬਰ ਵਿੱਚ ਪੁਤਿਨ ਨਾਲ ਸਿਖਰ ਵਾਰਤਾ ਲਈ ਕਿਮ ਦੀ ਰੂਸ ਯਾਤਰਾ ਤੋਂ ਬਾਅਦ ਉੱਤਰੀ ਕੋਰੀਆ ਅਤੇ ਰੂਸ ਨੇ ਆਪਣੇ ਸਹਿਯੋਗ ਨੂੰ ਕਾਫ਼ੀ ਵਧਾਇਆ ਹੈ। ਕਿਮ ਦੇ ਰੂਸ ਦੇ ਮੁੱਖ ਪੁਲਾੜ ਸਟੇਸ਼ਨ ਦੇ ਦੌਰੇ ਦੌਰਾਨ ਪੁਤਿਨ ਨੇ ਉੱਤਰੀ ਕੋਰੀਆ ਦੇ ਨੇਤਾ ਨੂੰ ਆਪਣੀ ਨਿੱਜੀ ਔਰਸ ਸੈਨੇਟ ਲਿਮੋਜ਼ਿਨ ਦਿਖਾਈ ਅਤੇ ਕਿਮ ਉਸ ਦੀ ਪਿਛਲੀ ਸੀਟ 'ਤੇ ਬੈਠੇ ਸਨ। ਰੂਸ ਦੀ ਸਰਕਾਰੀ ਨਿਊਜ਼ ਏਜੰਸੀ ਟਾਸ ਦੇ ਅਨੁਸਾਰ, ਔਰਸ ਪਹਿਲਾ ਰੂਸੀ ਲਗਜ਼ਰੀ ਕਾਰ ਬ੍ਰਾਂਡ ਸੀ ਅਤੇ ਇਸ ਦੀ ਵਰਤੋਂ ਪੁਤਿਨ ਸਮੇਤ ਉੱਚ ਅਧਿਕਾਰੀਆਂ ਦੇ ਵਾਹਨਾਂ ਦੇ ਕਾਫਲੇ ਵਿੱਚ ਕੀਤੀ ਜਾਂਦੀ ਹੈ। 2018 ਤੋਂ ਪੁਤਿਨ ਦੇ ਕਾਫਲੇ 'ਚ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪਹਿਲਾਂ ਨੱਕ 'ਚ ਮਾਰੀ ਉਂਗਲ, ਫਿਰ ਪੀਜ਼ਾ ਬੇਸ ਨਾਲ ਪੂੰਝੀ, Domino's ਦੇ ਕਰਮਚਾਰੀ ਦੀ ਵੀਡੀਓ ਵਾਇਰਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਇਜ਼ਰਾਈਲ ਨੇ ਲੇਬਨਾਨ 'ਤੇ ਕੀਤੀ ਏਅਰ ਸਟ੍ਰਾਈਕ, ਹਿਜ਼ਬੁੱਲਾ ਦੇ ਹਥਿਆਰਾਂ ਦਾ ਅੱਡਾ ਕੀਤਾ ਤਬਾਹ
NEXT STORY