ਇੰਟਰਨੈਸ਼ਨਲ ਡੈਸਕ- ਰੂਸ ਦੀ ਰਾਜਧਾਨੀ ਮਾਸਕੋ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਾਸ਼ਟਰਪਤੀ ਪੁਤਿਨ ਦੀ ਇਕ ਲਿਮੋਜ਼ਿਨ ਕਾਰ 'ਚ ਧਮਾਕੇ ਮਗਰੋਂ ਅੱਗ ਲੱਗ ਗਈ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਹ ਹਾਦਸਾ ਯੂਕ੍ਰੇਨੀ ਰਾਸ਼ਟਰਪਤੀ ਜ਼ੈਲੇਂਸਕੀ ਦੇ ਉਸ ਬਿਆਨ ਤੋਂ ਕੁਝ ਦਿਨ ਬਾਅਦ ਹੀ ਹੋਇਆ ਹੈ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਪੁਤਿਨ ਛੇਤੀ ਹੀ ਮਰ ਜਾਣਗੇ ਤੇ ਫ਼ਿਰ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਜੰਗ ਵੀ ਖ਼ਤਮ ਹੋ ਜਾਵੇਗੀ।
ਜਾਣਕਾਰੀ ਅਨੁਸਾਰ ਇਹ ਹਾਦਸਾ ਮਾਸਕੋ ਦੀ ਐੱਫ਼.ਸੀ.ਬੀ. ਸੀਕ੍ਰੇਟ ਸਰਵਿਸ ਹੈੱਡਕੁਆਰਟਰ ਨੇੜੇ ਹੋਇਆ, ਜਿੱਥੇ ਉਨ੍ਹਾਂ ਦੇ ਕਾਫ਼ਲੇ ਦੀ 2,75,000 ਪੌਂਡ (ਕਰੀਬ 3 ਕਰੋੜ ਰੁਪਏ) ਕੀਮਤ ਵਾਲੀ ਲਿਮੋਜ਼ਿਨ ਸੜ ਕੇ ਸੁਆਹ ਹੋ ਗਈ। ਹਾਲਾਂਕਿ ਹਾਦਸੇ ਸਮੇਂ ਗੱਡੀ 'ਚ ਕੌਣ ਸੀ, ਇਸ ਬਾਰੇ ਹਾਲੇ ਕੋਈ ਖੁਲਾਸਾ ਨਹੀਂ ਕੀਤਾ ਗਿਆ, ਪਰ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਤਾਂ ਫਿਲਹਾਲ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ- ਆ ਗਿਆ ਟਰੰਪ ਸਰਕਾਰ ਦਾ ਇਕ ਹੋਰ ਫ਼ਰਮਾਨ, ਸੈਂਕੜੇ ਵਿਦਿਆਰਥੀਆਂ ਨੂੰ ਸੁਣਾ'ਤਾ Self Deport ਹੋਣ ਦਾ ਹੁਕਮ
ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਦਿਖਾਈ ਦੇ ਰਿਹਾ ਹੈ ਕਿ ਅੱਗ ਕਾਰ ਦੇ ਇੰਜਣ ਤੋਂ ਸ਼ੁਰੂ ਹੋਈ, ਜਿਸ ਨੇ ਬਾਅਦ 'ਚ ਪੂਰੀ ਗੱਡੀ ਨੂੰ ਹੀ ਆਪਣੀ ਚਪੇਟ 'ਚ ਲੈ ਲਿਆ। ਇਸ ਮਗਰੋਂ ਇਲਾਕੇ 'ਚ ਨੇੜੇ ਰੈਸਟੋਰੈਂਟਾਂ ਤੇ ਹੋਰ ਦੁਕਾਨਾਂ 'ਤੇ ਕੰਮ ਕਰਦੇ ਲੋਕਾਂ ਨੇ ਐਮਰਜੈਂਸੀ ਸਹਾਇਤਾ ਪਹੁੰਚਣ ਤੋਂ ਪਹਿਲਾਂ ਭੱਜ ਕੇ ਕਾਰ ਸਵਾਰ ਦੀ ਮਦਦ ਕੀਤੀ ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।
ਮਾਸਕੋ ਨੂੰ ਸੁਰੱਖਿਆ ਦੇ ਨਜ਼ਰੀਏ ਨਾਲ ਇਕ ਕਾਫ਼ੀ ਸੁਰੱਖਿਅਤ ਇਲਾਕਾ ਮੰਨਿਆ ਜਾਂਦਾ ਹੈ, ਪਰ ਫ਼ਿਰ ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਤੇ ਇਹ ਹਾਦਸਾ ਕਿਸੇ ਸਾਜ਼ਿਸ਼ ਦਾ ਹਿੱਸਾ ਤਾਂ ਨਹੀਂ ਹੈ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਤੋਂ ਭੂਚਾਲ ਨਾਲ ਕੰਬ ਗਿਆ ਮਿਆਂਮਾਰ, ਹੁਣ ਤੱਕ 1,000 ਤੋਂ ਵੱਧ ਲੋਕਾਂ ਨੇ ਗੁਆਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲ੍ਹਿਆਂਵਾਲਾ ਬਾਗ ਕਤਲੇਆਮ ਬਾਰੇ ਬ੍ਰਿਟਿਸ਼ ਸਰਕਾਰ ਭਾਰਤੀ ਲੋਕਾਂ ਕੋਲੋਂ ਮੁਆਫ਼ੀ ਮੰਗੇ: ਬੌਬ ਬਲੈਕਮੈਨ
NEXT STORY