ਵਾਸ਼ਿੰਗਟਨ - ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਜੋਅ ਬਾਈਡੇਨ ਦੇ ਉਸ ਬਿਆਨ ’ਤੇ ਪ੍ਰਤੀਕਿਰਿਆ ਦਿੱਤੀ ਹੈ ਜਿਸ ਵਿਚ ਅਮਰੀਕੀ ਰਾਸ਼ਟਰਪਤੀ ਨੇ ਉਨ੍ਹਾਂ ਨੂੰ ‘ਹੱਤਿਆਰਾ’ ਦੱਸਿਆ ਸੀ। ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਉਹ ਆਪਣੇ ਅਮਰੀਕੀ ਹਮਅਹੁਦਾ ਜੋਅ ਬਾਈਡੇਨ ਵਲੋਂ ‘ਹੱਤਿਆਰਾ’ ਕਹੇ ਜਾਣ ਤੋਂ ਚਿੰਤਤ ਨਹੀਂ ਹਨ। ਉਨ੍ਹਾਂ ਨੇ ਕਿਾਹ ਕਿ ਉਨ੍ਹਾਂ ’ਤੇ ਦੋਸ਼ ਲੱਗਦੇ ਰਹੇ ਹਨ ਅਤੇ ਉਨ੍ਹਾਂ ਨੂੰ ਹੁਣ ਇਸ ਨਾਲ ਕੋਈ ਫਰਕ ਵੀ ਨਹੀਂ ਪੈਂਦਾ।
ਇਹ ਵੀ ਪੜ੍ਹੋ- ਖੁਸ਼ਖ਼ਬਰੀ: ਜਲਦ ਆਵੇਗੀ ਬੱਚਿਆਂ ਲਈ ਸਪੂਤਨਿਕ-ਵੀ ਦੀ ਨੇਜ਼ਲ ਸਪ੍ਰੇ ਵੈਕਸੀਨ, ਪ੍ਰੀਖਣ ਸ਼ੁਰੂ
ਪੁਤਿਨ ਨੇ ਕਿਹਾ ਕਿ ਮੇਰੇ ਕਾਰਜਕਾਲ ਦੌਰਾਨ ਮੇਰੇ ’ਤੇ ਇਸ ਤਰ੍ਹਾਂ ਦੇ ਬਹੁਤ ਹਮਲੇ ਕੀਤੇ ਗਏ ਅਤੇ ਹੁਣ ਮੈਨੂੰ ਇਸਦੀ ਆਦਤ ਪੈ ਗਈ ਹੈ। ਹੁਣ ਨਾ ਇਸ ਨਾਲ ਮੈਨੂੰ ਫਰਕ ਪੈਂਦਾ ਹੈ ਅਤੇ ਨਾ ਹੀ ਮੈਨੂੰ ਹੈਰਾਨੀ ਹੁੰਦੀ ਹੈ। ਰੂਸ ਅਤੇ ਅਮਰੀਕਾ ਦੇ ਦੋ-ਪੱਖੀ ਸਬੰਧਾਂ ’ਤੇ ਉਨ੍ਹਾਂ ਨੇ ਕਿਹਾ ਕਿ ਦੋਨੋਂ ਧਿਰਾਂ ਵਿਚਾਲੇ ਸਬੰਧ ਹਾਲ ਦੇ ਸਾਲਾਂ ਵਿਚ ਬਹੁਤ ਖਰਾਬ ਹੋਏ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪੀ.ਐੱਮ. ਓਲੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
NEXT STORY