ਮਾਸਕੋ (ਭਾਸ਼ਾ)- ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਅਮਰੀਕਾ ਨੂੰ ਚਿਤਾਵਨੀ ਦਿੱਤੀ ਹੈ ਕਿ ਯੂਕ੍ਰੇਨ ਨੂੰ ਲੰਮੀ ਦੂਰੀ ਦੀਆਂ ਮਿਜ਼ਾਈਲਾਂ ਮੁਹੱਈਆ ਕਰਵਾਉਣ ਨਾਲ ਯੁੱਧ ਖੇਤਰ ਦੀ ਸਥਿਤੀ ’ਚ ਕੋਈ ਬਦਲਾਅ ਨਹੀਂ ਆਵੇਗਾ ਪਰ ਇਸ ਨਾਲ ਮਾਸਕੋ ਅਤੇ ਵਾਸ਼ਿੰਗਟਨ ਵਿਚਾਲੇ ਸਬੰਧਾਂ ਨੂੰ ਗੰਭੀਰ ਨੁਕਸਾਨ ਪਹੁੰਚੇਗਾ।
ਪੁਤਿਨ ਨੇ ਸੋਚੀ ’ਚ ਬਲੈਕ ਸੀ ਰਿਜ਼ੋਰਟ ’ਚ ਵਿਦੇਸ਼ ਨੀਤੀ ਦੇ ਅੰਤਰਰਾਸ਼ਟਰੀ ਮਾਹਿਰਾਂ ਦੇ ਇਕ ਮੰਚ ’ਤੇ ਕਿਹਾ ਕਿ ਕੀਵ ਨੂੰ ਅਮਰੀਕੀ ਟਾਮਹਾਕ ਕਰੂਜ਼ ਮਿਜ਼ਾਈਲਾਂ ਦੀ ਸੰਭਾਵੀ ਸਪਲਾਈ ‘ਨਵੇਂ ਪੱਧਰ ਦੇ ਟਕਰਾਅ’ ਦਾ ਸੰਕੇਤ ਹੋਵੇਗੀ, ਜਿਸ ਵਿਚ ਰੂਸ ਅਤੇ ਅਮਰੀਕਾ ਵਿਚਾਲੇ ਸਬੰਧ ਵੀ ਸ਼ਾਮਲ ਹਨ।
ਰੂਸੀ ਨੇਤਾ ਨੇ ਕਿਹਾ ਕਿ ਜੇਕਰ ਟਾਮਹਾਕ ਮਿਜ਼ਾਈਲਾਂ ਯੂਕ੍ਰੇਨ ਨੂੰ ਦਿੱਤੀਆਂ ਜਾਂਦੀਆਂ ਹਨ ਤਾਂ ਭਾਵੇਂ ਹੀ ਉਹ ਰੂਸ ਨੂੰ ਨੁਕਸਾਨ ਪਹੁੰਚਾਉਣਗੀਆਂ ਪਰ ਰੂਸੀ ਏਅਰ ਡਿਫੈਂਸ ਸਿਸਟਮ ਨਵੇਂ ਖਤਰੇ ਦਾ ਜਲਦ ਹੀ ਮੁਕਾਬਲਾ ਕਰ ਲਵੇਗਾ।
ਇਹ ਵੀ ਪੜ੍ਹੋ- ਅੱਧੀ ਰਾਤੀਂ ਭੂਚਾਲ ਨਾਲ ਕੰਬ ਗਈ ਧਰਤੀ ! ਸੁੱਤੇ ਪਏ ਲੋਕਾਂ ਨੂੰ ਪੈ ਗਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਧੀ ਰਾਤੀਂ ਭੂਚਾਲ ਨਾਲ ਕੰਬ ਗਈ ਧਰਤੀ ! ਸੁੱਤੇ ਪਏ ਲੋਕਾਂ ਨੂੰ ਪੈ ਗਈਆਂ ਭਾਜੜਾਂ
NEXT STORY