ਸਿਡਨੀ/ਟੋਕੀਓ (ਵਾਰਤਾ): ਅਮਰੀਕਾ, ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਦੇ ਚਤੁਰਭੁਜ ਗਠਜੋੜ ਕਵਾਡ ਦੀ ਪੰਜਵੀਂ ਸਿਖਰ ਬੈਠਕ ਸਾਲ 2023 ਵਿਚ ਆਸਟ੍ਰੇਲੀਆ ਵਿਚ ਹੋਵੇਗੀ। ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ,''ਅੱਜ ਮੈਨੂੰ ਟੋਕੀਓ 'ਚ ਕਵਾਡ ਬੈਠਕ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ।"
ਪੜ੍ਹੋ ਇਹ ਅਹਿਮ ਖ਼ਬਰ- ਚੀਨ ਨੇ ਆਸਟ੍ਰੇਲੀਆ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਐਂਥਨੀ ਨੂੰ ਦਿਤੀ ਵਧਾਈ, ਦੋਸਤੀ ਲਈ ਵਧਾਇਆ ਹੱਥ
ਉਹਨਾਂ ਨੇ ਲਿਖਿਆ ਕਿ ਅਸੀਂ ਕਵਾਡ ਅਤੇ ਇੰਡੋ-ਪੈਸੀਫਿਕ ਖੇਤਰ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਸਥਿਰਤਾ ਲਈ ਆਪਣੀ ਸਾਂਝੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ। ਮੈਂ 2023 ਵਿੱਚ ਆਸਟ੍ਰੇਲੀਆ ਵਿੱਚ ਕਵਾਡ ਲੀਡਰਾਂ ਦੀ ਮੇਜ਼ਬਾਨੀ ਕਰਨ ਲਈ ਉਤਸੁਕ ਹਾਂ। ਵਰਣਨਯੋਗ ਹੈ ਕਿ ਸਾਲ 2007 ਵਿਚ ਜਾਪਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਕਵਾਡ ਸੰਗਠਨ ਦੀ ਸਥਾਪਨਾ ਕੀਤੀ ਸੀ।
ਇਟਲੀ : ਅੱਤ ਦੀ ਗਰਮੀ 'ਚ ਵੀ ਗੁਰੂ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ ਵਿਲੇਤਰੀ ਸ਼ਹਿਰ (ਤਸਵੀਰਾਂ)
NEXT STORY