ਕਿਊਬਿਕ- ਕੋਰੋਨਾ ਵਾਇਰਸ ਫੈਲਣ ਦੇ ਬਾਅਦ ਕੈਨੇਡਾ ਦੇ ਬੰਦ ਹੋਏ ਸਕੂਲ ਹੁਣ ਖੁੱਲ੍ਹਣੇ ਸ਼ੁਰੂ ਹੋ ਗਏ ਹਨ ਪਰ ਇਨ੍ਹਾਂ ਸਕੂਲਾਂ ਵਿਚ ਹੁਣ ਕੋਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ।
ਕਿਊਬਿਕ ਸਰਕਾਰ ਵਲੋਂ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਸੂਬੇ ਦੇ 47 ਸਕੂਲਾਂ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਮਾਪਿਆ ਚਿੰਤਾ ਹੋਰ ਵੀ ਵੱਧ ਗਈ ਹੈ।
ਸਿਹਤ ਮੰਤਰੀ ਕ੍ਰਿਸਟਾਈਨ ਦੁਬੇ ਨੇ ਦੱਸਿਆ ਕਿ ਸਰਕਾਰ ਵਲੋਂ ਕੋਰੋਨਾ ਦੀ ਦੂਜੀ ਲਹਿਰ ਨੂੰ ਆਉਣ ਤੋਂ ਰੋਕਣ ਦੀਆਂ ਪੂਰੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਮਾਪਿਆਂ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ। ਮਾਪੇ ਇਸ ਸਮੇਂ ਦੋਹਰੀ ਚਿੰਤਾ ਵਿਚ ਹਨ ਕਿਉਂਕਿ ਅਜੇ ਕੋਰੋਨਾ ਵਾਇਰਸ ਦੇ ਖਤਮ ਹੋਣ ਦੀ ਆਸ ਨਜ਼ਰ ਨਹੀਂ ਆ ਰਹੀ। ਅਜਿਹੇ ਵਿਚ ਬੱਚਿਆਂ ਦੀ ਪੜ੍ਹਾਈ ਤੇ ਸਿਹਤ ਦੋਵਾਂ ਨੂੰ ਲੈ ਕੇ ਮਾਪੇ ਚਿੰਤਾ ਵਿਚ ਹਨ।
ਦੂਬੇ ਨੇ ਕੋਰੋਨਾ ਮਾਮਲਿਆਂ ਸਬੰਧੀ ਸਕੂਲਾਂ ਦੀ ਪਹਿਲੀ ਲਿਸਟ ਜਾਰੀ ਕਰਦਿਆਂ ਕਿਹਾ ਕਿ ਇਸ ਖ਼ਬਰ ਨਾਲ ਲੋਕਾਂ ਦੀ ਚਿੰਤਾ ਹੋਰ ਵੱਧ ਗਈ ਹੈ। 26 ਅਗਸਤ ਤੋਂ 3 ਸਤੰਬਰ ਤੱਕ ਦੇ ਡਾਟੇ ਵਿਚ ਇਸ ਸਬੰਧੀ ਖੁਲਾਸਾ ਕੀਤਾ ਗਿਆ ਹੈ। ਮਾਪਿਆ ਨੂੰ ਹੋਰ ਵੀ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਕੈਨੇਡਾ ਦੇ ਕਈ ਸੂਬਿਆਂ ਵਿਚ ਬੱਚੇ ਸਕੂਲਾਂ ਵਿਚ ਜਾਣ ਲੱਗ ਗਏ ਹਨ ਤੇ ਕਈ ਸਕੂਲਾਂ ਨੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਨ ਦੀ ਇਜਾਜ਼ਤ ਦਿੱਤੀ ਹੈ।
ਕੈਨੇਡਾ ਨੇ ਪ੍ਰੋ-ਖਾਲਿਸਤਾਨ ਸਮੂਹ ਦਾ ਦਾਅਵਾ ਕੀਤਾ ਖਾਰਜ
NEXT STORY