ਲੰਡਨ (ਏ. ਪੀ.) : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦੇ ਅੰਤਿਮ ਸੰਸਕਾਰ 'ਚ ਸਰਕਾਰ ਨੂੰ ਅਨੁਮਾਨਿਤ 16.2 ਕਰੋੜ ਪੌਂਡ (ਲਗਭਗ 20 ਕਰੋੜ ਅਮਰੀਕੀ ਡਾਲਰ) ਦਾ ਖਰਚਾ ਆਇਆ ਹੈ। ਵਿੱਤ ਵਿਭਾਗ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਹਿੰਦ ਮਹਾਸਾਗਰ 'ਚ ਚੀਨੀ ਜਹਾਜ਼ ਦੇ ਨਾਲ ਡੁੱਬੇ 39 ਲੋਕ, ਭਾਰਤੀ ਨੇਵੀ ਨੇ ਮਦਦ ਲਈ ਭੇਜਿਆ P8I ਜਹਾਜ਼
ਮਹਾਰਾਣੀ ਦਾ ਪਿਛਲੇ ਸਾਲ 19 ਸਤੰਬਰ ਨੂੰ ਰਾਜਕੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਸੀ, ਜੋ 1965 ਵਿੱਚ ਸਾਬਕਾ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਦੇ ਅੰਤਿਮ ਸੰਸਕਾਰ ਤੋਂ ਬਾਅਦ ਦੇਸ਼ 'ਚ ਪਹਿਲਾ ਮਾਮਲਾ ਸੀ। ਮਹਾਰਾਣੀ ਐਲਿਜ਼ਾਬੇਥ-II ਦਾ 8 ਸਤੰਬਰ 2022 ਨੂੰ ਦਿਹਾਂਤ ਹੋ ਗਿਆ ਸੀ।
ਇਹ ਵੀ ਪੜ੍ਹੋ : ਦੁਕਾਨਦਾਰ ਨੇ ਤੋਤਾ ਦੱਸ ਕੇ ਵੇਚ ਦਿੱਤੀ ਹਰੇ ਰੰਗ ਦੀ ਪੇਂਟ ਕੀਤੀ ਮੁਰਗੀ, ਖ਼ਬਰ ਪੜ੍ਹ ਕੇ ਨਹੀਂ ਰੋਕ ਸਕੋਗੇ ਹਾਸਾ
ਮਹਾਰਾਣੀ ਦੇ ਦਿਹਾਂਤ ਤੋਂ ਬਾਅਦ 10 ਦਿਨ ਦਾ ਰਾਸ਼ਟਰੀ ਸ਼ੋਕ ਰੱਖਿਆ ਗਿਆ ਸੀ ਅਤੇ ਉਨ੍ਹਾਂ ਦੇ ਅੰਤਿਮ ਸੰਸਕਾਰ 'ਚ ਕਈ ਦੇਸ਼ਾਂ ਦੇ ਨੇਤਾਵਾਂ ਅਤੇ ਪਤਵੰਤੇ ਲੋਕਾਂ ਨੇ ਭਾਗ ਲਿਆ ਸੀ। ਸੰਸਦ 'ਚ ਵੀਰਵਾਰ ਨੂੰ ਦਿੱਤੇ ਗਏ ਇਕ ਲਿਖਤੀ ਬਿਆਨ 'ਚ ਇਸ ਖਰਚੇ ਦੀ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੈਕਸੀਕੋ 'ਚ 50 ਪ੍ਰਵਾਸੀਆਂ ਨਾਲ ਭਰੀ ਬੱਸ ਅਗਵਾ, ਰਿਹਾਈ ਲਈ ਮੰਗੇ ਇੰਨੇ ਕਰੋੜ ਰੁਪਏ
ਵਿੱਤ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਸਨਮਾਨ ਨਾਲ ਅੰਤਿਮ ਸੰਸਕਾਰ ਨੂੰ ਸੁਚਾਰੂ ਢੰਗ ਨਾਲ ਕਰਵਾਉਣਾ ਅਤੇ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਹਿੰਦ ਮਹਾਸਾਗਰ 'ਚ ਚੀਨੀ ਜਹਾਜ਼ ਦੇ ਨਾਲ ਡੁੱਬੇ 39 ਲੋਕ, ਭਾਰਤੀ ਨੇਵੀ ਨੇ ਮਦਦ ਲਈ ਭੇਜਿਆ P8I ਜਹਾਜ਼
NEXT STORY