ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) : ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੇਥ-II ਦੀ ਮੌਤ 'ਤੇ ਵੱਖ-ਵੱਖ ਭਾਈਚਾਰਿਆਂ ਤੇ ਸੰਸਥਾਵਾਂ ਵੱਲੋਂ ਸੋਗ ਮਨਾਇਆ ਜਾ ਰਿਹਾ ਹੈ। ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਸਦੇ ਸਿੱਖ ਭਾਈਚਾਰੇ ਵੱਲੋਂ ਵੀ ਇਸ ਸੋਗਮਈ ਸਮੇਂ 'ਚ ਆਪਣੀ ਸ਼ਮੂਲੀਅਤ ਦਿਖਾਈ ਜਾ ਰਹੀ ਹੈ। ਸਕਾਟਲੈਂਡ ਦੇ ਸਭ ਤੋਂ ਵੱਡੇ ਗੁਰੂਘਰ ਵਜੋਂ ਪ੍ਰਸਿੱਧ ਸੈਂਟਰਲ ਗੁਰਦੁਆਰਾ ਸਿੰਘ ਸਭਾ ਬਰਕਲੇ ਸਟ੍ਰੀਟ ਦੀ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਣੀ ਦੀ ਆਤਮਿਕ ਸ਼ਾਂਤੀ ਲਈ ਸਹਿਜ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਹਨ।
ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਸੁਰਜੀਤ ਸਿੰਘ ਚੌਧਰੀ (ਐੱਮ.ਬੀ.ਈ.) ਨੇ ਦੱਸਿਆ ਕਿ ਬੀਤੇ ਕੱਲ੍ਹ ਮਹਾਰਾਣੀ ਐਲਿਜ਼ਾਬੇਥ-II ਨਮਿਤ ਸਹਿਜ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਦੇ ਭੋਗ 25 ਸਤੰਬਰ (ਐਤਵਾਰ) ਨੂੰ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਸਕਾਟਲੈਂਡ ਦੀਆਂ ਅਹਿਮ ਸ਼ਖਸੀਅਤਾਂ ਦੇ ਸ਼ਮੂਲੀਅਤ ਕਰਨ ਦੀ ਉਮੀਦ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਸਪਰਿੰਗ ਡੇਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, 16 ਨੂੰ ਹੋਵੇਗੀ ਸੀ-4 ਪਲਾਂਟੇਸ਼ਨ ਤੇ ਧਮਾਕਾ ਵੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
CM ਮਾਨ ਜਰਮਨੀ ਵਿਖੇ ‘ਇੰਟਰਨੈਸ਼ਨਲ ਟਰੇਡ ਫੇਅਰ’ ’ਚ ਹੋਏ ਸ਼ਾਮਲ, ਟਵੀਟ ਕਰ ਆਖੀ ਅਹਿਮ ਗੱਲ
NEXT STORY