ਲੰਡਨ (ਏਪੀ)- ਮਹਾਰਾਣੀ ਐਲਿਜ਼ਾਬੈਥ II ਪਿੱਠ ਦਰਦ ਦੀ ਸ਼ਿਕਾਇਤ ਤੋਂ ਬਾਅਦ ਬ੍ਰਿਟਿਸ਼ ਸ਼ਹੀਦਾਂ ਦੀ ਯਾਦ ਵਿੱਚ ਐਤਵਾਰ ਨੂੰ ਕੇਂਦਰੀ ਲੰਡਨ ਵਿੱਚ ਆਯੋਜਿਤ ਇੱਕ ਪ੍ਰਾਰਥਨਾ ਸਭਾ ਵਿਚ ਸ਼ਾਮਲ ਨਹੀਂ ਹੋਵੇਗੀ। ਬਕਿੰਘਮ ਪੈਲੇਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਮਹਾਰਾਣੀ ਸਮਾਰੋਹ ਵਿਚ ਸ਼ਾਮਲ ਨਾ ਹੋਣ 'ਤੇ ਨਿਰਾਸ਼ ਹੈ। ਮੰਨਿਆ ਜਾ ਰਿਹਾ ਸੀ ਕਿ 95 ਸਾਲਾ ਰਾਣੀ ਪਿਛਲੇ ਕੁਝ ਮਹੀਨਿਆਂ ਤੋਂ ਡਾਕਟਰਾਂ ਦੀ ਸਲਾਹ 'ਤੇ ਆਪਣੇ ਵੱਖ-ਵੱਖ ਪ੍ਰੋਗਰਾਮਾਂ ਨੂੰ ਰੱਦ ਕਰਨ ਤੋਂ ਬਾਅਦ ਪਹਿਲੀ ਵਾਰ ਕਿਸੇ ਜਨਤਕ ਸਮਾਗਮ 'ਚ ਸ਼ਾਮਲ ਹੋ ਸਕਦੀ ਹੈ ਪਰ ਉਹ ਇਸ 'ਚ ਵੀ ਸ਼ਾਮਲ ਨਹੀਂ ਹੋ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ- ਮਾਣ ਦੀ ਗੱਲ, ਦਿੱਲੀ ਦੇ ਦੋ ਭਰਾਵਾਂ ਨੂੰ ਮਿਲਿਆ 'ਅੰਤਰਰਾਸ਼ਟਰੀ ਬਾਲ ਸ਼ਾਂਤੀ ਪੁਰਸਕਾਰ'
ਮਹਾਰਾਣੀ ਐਲਿਜ਼ਾਬੈਥ II ਨੂੰ ਕੁਝ ਟੈਸਟਾਂ ਲਈ ਪਿਛਲੇ ਮਹੀਨੇ ਲੰਡਨ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹਨਾਂ ਨੂੰ ਉੱਥੇ ਇਕ ਰਾਤ ਰੁੱਕਣਾ ਪਿਆ ਸੀ। ਬਕਿੰਘਮ ਪੈਲੇਸ ਨੇ 29 ਅਕਤੂਬਰ ਨੂੰ ਕਿਹਾ ਕਿ ਮਹਾਰਾਣੀ ਨੂੰ ਦੋ ਹਫ਼ਤੇ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਉਹਨਾਂ ਨੇ ਗਲਾਸਗੋ, ਸਕਾਟਲੈਂਡ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ ਵਿੱਚ ਸ਼ਾਮਲ ਹੋਣ ਵਾਲਾ ਇੱਕ ਪ੍ਰੋਗਰਾਮ ਵੀ ਰੱਦ ਕਰ ਦਿੱਤਾ ਪਰ ਇੱਕ ਵੀਡੀਓ ਸੰਦੇਸ਼ ਭੇਜਿਆ।
ਚੀਨ ਦੇ 21 ਸੂਬਿਆਂ 'ਚ ਫੈਲਿਆ ਕੋਰੋਨਾ, ਕਾਰੋਬਾਰਾਂ 'ਤੇ ਪੈ ਰਿਹਾ ਹੈ ਮਾੜਾ ਅਸਰ
NEXT STORY