ਇਸਲਾਮਾਬਾਦ - ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਸ਼ਮੀਰ ਵਿਚ ਮੌਜੂਦਾ ਸਥਿਤੀ ਦਾ ਜ਼ਿਕਰ ਕਰਦੇ ਹੋਏ ਸੰਯੁਕਤ ਰਾਸ਼ਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਇਕ ਚਿੱਠੀ ਲਿਖੀ ਹੈ। ਵਿਦੇਸ਼ ਵਿਭਾਗ ਨੇ ਸ਼ਨੀਵਾਰ ਨੂੰ ਆਖਿਆ ਕਿ ਮੰਤਰੀ ਨੇ 21 ਮਈ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਅਤੇ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਨੂੰ ਚਿੱਠੀ ਲਿਖ ਕੇ ਕਸ਼ਮੀਰ ਵਿਚ ਮੌਜੂਦਾ ਸਥਿਤੀ ਤੋਂ ਉਨ੍ਹਾਂ ਨੂੰ ਜਾਣੂ ਕਰਾਇਆ ਹੈ। ਕੁਰੈਸ਼ੀ ਨੇ ਆਪਣੀ ਚਿੱਠੀ ਵਿਚ ਜੰਮੂ ਕਸ਼ਮੀਰ ਵਿਚ ਮੂਲ ਨਿਵਾਸੀ ਦੇ ਨਵੇਂ ਨਿਯਮਾਂ ਬਾਰੇ ਗੱਲ ਕਰਦੇ ਹੋਏ ਦੋਸ਼ ਲਗਾਇਆ ਕਿ ਇਹ ਸੰਯੁਕਤ ਰਾਸ਼ਟਰ ਦੇ ਪ੍ਰਸਤਾਵ ਦਾ ਉਲੰਘਣ ਹੈ। ਉਨ੍ਹਾਂ ਨੇ ਕੰਟਰੋਲ ਲਾਈਨ ਅਤੇ ਕੰਮਕਾਜੀ ਸਰਹੱਦ 'ਤੇ ਜੰਗਬੰਦੀ ਦੀਆਂ ਕਥਿਤ ਘਟਨਾਵਾਂ 'ਤੇ ਵੀ ਪਾਕਿਸਤਾਨ ਦੀਆਂ ਚਿੰਤਾਵਾਂ ਤੋਂ ਵਾਕਿਫ ਕਰਾਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਅਤੇ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਨੂੰ 9 ਮਾਰਚ 2020 ਨੂੰ ਚਿੱਠੀ ਲਿਖੀ ਸੀ।
ਅਮਰੀਕਾ : ਅਸ਼ਵੇਤ ਦੀ ਮੌਤ ਦੇ ਦੋਸ਼ੀ ਪੁਲਸ ਅਧਿਕਾਰੀ ਦੀ ਪਤਨੀ ਨੇ ਮੰਗਿਆ ਤਲਾਕ
NEXT STORY