ਪੇਸ਼ਾਵਰ (ਏਜੰਸੀ)- ਪਾਕਿਸਤਾਨ ਵਿੱਚ 26 ਜੂਨ ਤੋਂ ਹੁਣ ਤੱਕ ਮੋਹਲੇਧਾਰ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 266 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ 126 ਬੱਚੇ ਸ਼ਾਮਲ ਹਨ, ਜਦੋਂ ਕਿ 628 ਹੋਰ ਜ਼ਖਮੀ ਹੋਏ ਹਨ। ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐੱਨ.ਡੀ.ਐੱਮ.ਏ.) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ ਅਤੇ 17 ਹੋਰ ਜ਼ਖਮੀ ਹੋਏ ਹਨ। ਮ੍ਰਿਤਕਾਂ ਦੀ ਕੁੱਲ ਗਿਣਤੀ ਵਿੱਚ 94 ਪੁਰਸ਼, 46 ਔਰਤਾਂ ਅਤੇ 126 ਬੱਚੇ ਸ਼ਾਮਲ ਹਨ। ਪੰਜਾਬ ਸੂਬੇ ਵਿੱਚ ਸਭ ਤੋਂ ਵੱਧ 144 ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਖੈਬਰ ਪਖਤੂਨਖਵਾ ਵਿੱਚ 63, ਸਿੰਧ ਵਿੱਚ 25, ਬਲੋਚਿਸਤਾਨ ਵਿੱਚ 16, ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 10 ਅਤੇ ਇਸਲਾਮਾਬਾਦ ਵਿੱਚ 8 ਮੌਤਾਂ ਹੋਈਆਂ ਹਨ।
ਇਹ ਵੀ ਪੜ੍ਹੇ: ਸੜਕ ਵਿਚਾਲੇ ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, ਵਿਛ ਗਈਆਂ ਲਾਸ਼ਾਂ
ਭਾਰੀ ਮੀਂਹ ਅਤੇ ਅਚਾਨਕ ਆਏ ਹੜ੍ਹਾਂ ਨੇ ਜਾਇਦਾਦ ਅਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਪਿਛਲੇ 24 ਘੰਟਿਆਂ ਵਿੱਚ, 246 ਘਰਾਂ ਨੂੰ ਨੁਕਸਾਨ ਪਹੁੰਚਿਆ ਅਤੇ 38 ਪਸ਼ੂਆਂ ਦੀ ਮੌਤ ਹੋ ਗਈ। ਮਾਨਸੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1,250 ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ 366 ਪਸ਼ੂਆਂ ਦੀ ਮੌਤ ਹੋ ਗਈ ਹੈ। ਪੰਜਾਬ ਵਿੱਚ, ਰਾਜਪਾਲ ਸਰਦਾਰ ਸਲੀਮ ਹੈਦਰ ਨੇ ਪਿੰਡੀ ਭੱਟੀਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਵਿਆਪਕ ਤਬਾਹੀ ਦੀ ਰਿਪੋਰਟ ਦਿੱਤੀ। ਤਰਬੇਲਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਿੰਧੂ ਨਦੀ ਓਵਰਫਲੋ ਹੋ ਗਈ, ਜਿਸ ਕਾਰਨ ਅਟਕ ਦੇ ਚੱਛ ਵਿੱਚ ਗੰਭੀਰ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਚਿਨਿਓਟ ਵਿੱਚ, ਚਨਾਬ ਨਦੀ ਵਿਚ ਹੇਠਲੇ ਪੱਧਰ 'ਤੇ ਹੜ੍ਹ ਆਉਣ ਦੀ ਖ਼ਬਰ ਹੈ।
ਇਹ ਵੀ ਪੜ੍ਹੋ: ਸ਼ਹੀਦੀ ਸਮਾਗਮ ਦੌਰਾਨ ਪੰਜਾਬੀ ਗਾਇਕ ਬੀਰ ਸਿੰਘ ਨੇ ਪਾਇਆ ਭੰਗੜਾ, ਵੀਡੀਓ ਵਾਇਰਲ ਹੁੰਦੇ ਹੀ...
ਹਰੀਪੁਰ ਦੀ ਖਾਨਪੁਰ ਤਹਿਸੀਲ ਵਿੱਚ ਜ਼ਮੀਨ ਖਿਸਕਣ ਨਾਲ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ, ਜਦੋਂ ਕਿ ਹਾਲੀ ਬਾਗ ਕਲਾਲੀ ਵਿੱਚ ਇੱਕ ਸੜਕ 2 ਦਿਨਾਂ ਤੱਕ ਭਾਰੀ ਜ਼ਮੀਨ ਖਿਸਕਣ ਕਾਰਨ ਬੰਦ ਰਹੀ, ਜਿਸ ਕਾਰਨ ਰਾਹਤ ਕਾਰਜਾਂ ਵਿੱਚ ਦੇਰੀ ਹੋਈ। ਸਵਾਤ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਜਾਰੀ ਰਿਹਾ, ਜਦੋਂਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਤਿਸਤਾਨ ਖੇਤਰ ਵਿੱਚ ਮੀਂਹ ਕਾਰਨ ਆਏ ਅਚਾਨਕ ਹੜ੍ਹਾਂ ਵਿੱਚ 8 ਲੋਕ ਮਾਰੇ ਗਏ ਅਤੇ 10 ਤੋਂ ਵੱਧ ਲਾਪਤਾ ਹੋ ਗਏ।
ਇਹ ਵੀ ਪੜ੍ਹੋ: ਰਾਜ ਸਭਾ 'ਚ ਆਵਾਜ਼ ਬੁਲੰਦ ਕਰੇਗਾ ਇਹ ਕਲਾਕਾਰ ! ਮਾਂ ਬੋਲੀ 'ਚ ਚੁੱਕੀ ਸਹੁੰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਵਿਚਾਲੇ ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, ਵਿਛ ਗਈਆਂ ਲਾਸ਼ਾਂ
NEXT STORY