ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 38 ਹੋ ਗਈ ਹੈ, ਜਦੋਂ ਕਿ 63 ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਲਗਾਤਾਰ ਤਬਾਹੀ ਮਚਾ ਰਹੀ ਹੈ। ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨ.ਡੀ.ਐਮ.ਏ) ਨੇ ਸ਼ਨੀਵਾਰ ਰਾਤ ਨੂੰ ਕਿਹਾ ਕਿ 26 ਜੂਨ ਨੂੰ ਸ਼ੁਰੂ ਹੋਈ ਬਾਰਿਸ਼ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰੁਕ-ਰੁਕ ਕੇ ਜਾਰੀ ਹੈ। ਅਥਾਰਟੀ ਨੇ ਕਿਹਾ ਕਿ ਉੱਤਰ-ਪੱਛਮ ਵਿੱਚ ਖੈਬਰ-ਪਖਤੂਨਖਵਾ ਪ੍ਰਾਂਤ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।
ਪੜ੍ਹੋ ਇਹ ਅਹਿਮ ਖ਼ਬਰ-"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ ਡੇਟਾ ਚੋਰੀ ਕਰਨ ਦਾ ਦਾਅਵਾ!
ਸ਼ੁੱਕਰਵਾਰ ਨੂੰ ਖੈਬਰ-ਪਖਤੂਨਖਵਾ ਦੇ ਸਵਾਤ ਖੇਤਰ ਵਿੱਚ ਅਚਾਨਕ ਹੜ੍ਹ ਵਿੱਚ ਇੱਕੋ ਪਰਿਵਾਰ ਦੇ ਘੱਟੋ-ਘੱਟ 19 ਲੋਕ ਮਾਰੇ ਗਏ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ) ਪਾਰਟੀ ਦੀ ਸੂਬਾਈ ਸਰਕਾਰ ਨੂੰ ਹੜ੍ਹ ਦੇ ਪਾਣੀ ਵਿੱਚ ਘਿਰੇ ਪਰਿਵਾਰ ਦੀ ਮਦਦ ਕਰਨ ਵਿੱਚ ਅਸਫਲ ਰਹਿਣ ਲਈ ਸਖ਼ਤ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬਾਈ ਸਰਕਾਰ ਨੇ ਪਰਿਵਾਰ ਨੂੰ ਬਚਾਉਣ ਵਿੱਚ ਅਸਫਲ ਰਹਿਣ ਕਾਰਨ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਅਤੇ ਸਵਾਤ ਦੇ ਡਿਪਟੀ ਕਮਿਸ਼ਨਰ ਸ਼ਹਿਜ਼ਾਦ ਮਹਿਬੂਬ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ। ਹਾਲਾਂਕਿ ਸੰਘੀ ਸੂਚਨਾ ਮੰਤਰੀ ਅੱਤਾ ਤਰਾਰ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਤੋਂ ਮੰਗ ਕੀਤੀ ਕਿ ਉਹ ਮੌਤਾਂ ਦੀ ਜ਼ਿੰਮੇਵਾਰੀ ਲੈਣ ਅਤੇ ਅਸਤੀਫਾ ਦੇਣ।
ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਦਾ ਸਖ਼ਤ ਕਦਮ, ਅਮਰੀਕਾ 'ਚ ਰਹਿ ਰਹੇ ਈਰਾਨੀ ਗ੍ਰਿਫ਼ਤਾਰ
ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਪੰਜਾਬ ਵਿੱਚ 12 ਅਤੇ ਸਿੰਧ ਸੂਬੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਵੱਖ-ਵੱਖ ਘਟਨਾਵਾਂ ਵਿੱਚ ਪੰਜਾਬ ਵਿੱਚ 41, ਸਿੰਧ ਵਿੱਚ 16 ਅਤੇ ਖੈਬਰ-ਪਖਤੂਨਖਵਾ ਵਿੱਚ ਛੇ ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਹੋਰ ਨੁਕਸਾਨਾਂ ਦੇ ਨਾਲ-ਨਾਲ 63 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ 30 ਜਾਨਵਰਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਅਨੁਸਾਰ ਮੀਂਹ ਅਤੇ ਹੜ੍ਹਾਂ ਵਿੱਚ ਸੜਕਾਂ ਅਤੇ ਪੁਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਅਥਾਰਟੀ ਅਨੁਸਾਰ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬਚਾਅ ਅਤੇ ਪੁਨਰਵਾਸ ਦੇ ਯਤਨ ਜਾਰੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਟਰੰਪ ਦਾ ਸਖ਼ਤ ਕਦਮ, ਅਮਰੀਕਾ 'ਚ ਰਹਿ ਰਹੇ ਈਰਾਨੀ ਗ੍ਰਿਫ਼ਤਾਰ
NEXT STORY