ਸਿਡਨੀ (ਸਨੀ ਚਾਂਦਪੁਰੀ,ਮਨਦੀਪ ਸੈਣੀ,ਸੁਰਿੰਦਰ ਖੁਰਦ)- ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੀ ਮੌਤ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਸੋਗ 'ਚ ਡੁਬੋ ਦਿੱਤਾ ਹੈ। ਬੀਤੇ ਦਿਨੀਂ ਹੋਈ ਸੜਕ ਦੁਰਘਟਨਾ 'ਚ ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਗੰਭੀਰ ਜ਼ਖਮੀ ਹੋ ਗਏ ਸਨ।
ਉਹ ਪਿਛਲੇ 10 ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਜੇਰੇ ਇਲਾਜ ਸਨ, ਜਿੱਥੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਜਿੱਥੇ ਪੂਰੀ ਪੰਜਾਬੀ ਇੰਡਸਟਰੀ ਸਦਮੇ 'ਚ ਹੈ, ਉੱਥੇ ਹੀ ਦੇਸ਼ਾਂ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ 'ਚ ਵੀ ਦੁੱਖ ਦੀ ਲਹਿਰ ਪਸਰ ਗਈ ਹੈ।
ਪੰਜਾਬ ਦੇ ਹਰਮਨ ਪਿਆਰੇ ਗਾਇਕ ਦਾ ਇੰਨੀ ਛੋਟੀ ਉਮਰ 'ਚ ਇਸ ਫ਼ਾਨੀ ਸੰਸਾਰ ਤੋਂ ਚਲੇ ਜਾਣਾ ਦਿਲ ਨੂੰ ਝੰਜੋੜਨ ਵਾਲਾ ਹੈ। ਉਨ੍ਹਾਂ ਆਪਣੇ ਗਾਇਕੀ ਦੇ ਸਫ਼ਰ 'ਚ ਹਮੇਸ਼ਾ ਹੀ ਲੋਕ ਗੀਤ ਅਤੇ ਪੰਜਾਬੀ ਸੱਭਿਆਚਾਰਕ ਗੀਤਾਂ ਨੂੰ ਹੀ ਤਰਜੀਹ ਦਿੱਤੀ।
ਰਾਜਵੀਰ ਜਵੰਦਾ ਦਾ ਸੰਸਕਾਰ ਪਿੰਡ ਪੋਨਾ ਤਹਿਸੀਲ ਜਗਰਾਓਂ ਜ਼ਿਲ੍ਹਾ ਲੁਧਿਆਣਾ ਵਿਖੇ ਭਲਕੇ ਸਵੇਰੇ 11 ਵਜੇ ਕੀਤਾ ਜਾਵੇਗਾ । ਇਸ ਦੁੱਖ ਦੀ ਘੜੀ 'ਚ ਪੂਰਾ ਪੰਜਾਬ ਅਤੇ ਪੰਜਾਬੀ ਇੰਡਸਟਰੀ ਦੇ ਲੋਕ ਪਰਿਵਾਰ ਦੇ ਨਾਲ ਹਨ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
US 'ਚ ਦੂਜੇ ਹਫਤੇ ਵੀ 'Shutdown'! ਟਰੰਪ ਦੀ ਜ਼ਿੱਦ ਨੇ ਵਿਗਾੜੇ ਹਾਲਾਤ, ਸੰਸਦ ਮੈਂਬਰ ਬੇਵੱਸ
NEXT STORY