ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੀ ਰਿਪਬਲਿਕਨ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਦੀ ਦੌੜ 'ਚ ਸ਼ਾਮਲ ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਨੇ ਕਿਹਾ ਕਿ ਹਮਾਸ ਨੂੰ ਖ਼ਤਮ ਕਰਨ ਲਈ ਇਜ਼ਰਾਈਲ ਨੂੰ ਆਪਣੀ ਪੂਰੀ ਤਾਕਤ ਵਰਤਣੀ ਚਾਹੀਦੀ ਹੈ। ਰਾਮਾਸਵਾਮੀ ਮੁਤਾਬਕ ਹਮਾਸ ਦੇ 100 ਨੇਤਾਵਾਂ ਦੇ ਸਿਰ ਕਲਮ ਕੀਤੇ ਜਾਣ ਅਤੇ ਉਹਨਾਂ ਨੂੰ ਗਾਜ਼ਾ ਸਰਹੱਦ 'ਤੇ ਫਾਂਸੀ ਦਿੱਤੀ ਜਾਵੇ। ਇਹ ਕਾਰਵਾਈ ਇਸ ਗੱਲ ਦਾ ਪ੍ਰਤੀਕ ਹੋਵੇਗੀ ਕਿ ਇਜ਼ਰਾਈਲ 'ਤੇ 7 ਅਕਤੂਬਰ ਵਰਗਾ ਹਮਲਾ ਦੁਬਾਰਾ ਨਹੀਂ ਹੋਵੇਗਾ। ਇਸ ਦੇ ਇਲਾਵਾ ਇਜ਼ਰਾਈਲ ਨੂੰ ਆਪਣੀ ਸਰਹੱਦੀ ਸੁਰੱਖਿਆ ਮਜ਼ਬੂਤ ਕਰਨੀ ਚਾਹੀਦੀ ਹੈ।
ਪੜ੍ਹੋ ਇਹ ਅਹਿਮ ਖ਼ਬਰ-PM ਟਰੂਡੋ ਦੀਆਂ ਇਮੀਗ੍ਰੇਸ਼ਨ ਨੀਤੀਆਂ ਤੋਂ ਕੈਨੇਡੀਅਨ ਚਿੰਤਤ, ਕਰ ਰਹੇ ਇਹ ਮੰਗ
ਰਾਮਾਸਵਾਮੀ ਬੀਤੇ ਦਿਨੀਂ ਰਿਪਬਲਿਕਨ ਯਹੂਦੀ ਕੁਲੀਸ਼ਨ ਨੂੰ ਨੇਵਾਡਾ ਸੂਬੇ ਦੇ ਸ਼ਹਿਰ ਲਾਸ ਵੇਗਾਸ ਵਿੱਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਜੇਕਰ ਇਜ਼ਰਾਈਲ ਡਿਫੈਂਸ ਫੋਰਸਿਸ ਨੂੰ ਮੌਕਾ ਮਿਲਦਾ ਹੈ ਤਾਂ ਉਹ ਇਕੱਲੇ ਇਜ਼ਰਾਈਲ ਦੀ ਰੱਖਿਆ ਕਰ ਸਕਦਾ ਹੈ। ਅਤੇ ਮੈਂ ਨਿੱਜੀ ਤੌਰ 'ਤੇ ਇਸ ਆਪਰੇਸ਼ਨ ਦੀ ਸਫਲਤਾ ਦੀ ਕਾਮਨਾ ਕਰਦਾ ਹਾਂ। ਇਜ਼ਰਾਈਲ ਨੂੰ ਆਪਣੀ ਰੱਖਿਆ ਕਰਨ ਅਤੇ ਆਪਣੇ ਬਚਾਅ ਲਈ ਲੜਨ ਦਾ ਪੂਰਾ ਅਧਿਕਾਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
PM ਟਰੂਡੋ ਦੀਆਂ ਇਮੀਗ੍ਰੇਸ਼ਨ ਨੀਤੀਆਂ ਤੋਂ ਕੈਨੇਡੀਅਨ ਚਿੰਤਤ, ਕਰ ਰਹੇ ਇਹ ਮੰਗ
NEXT STORY