ਅੰਮ੍ਰਿਤਸਰ(ਸਰਬਜੀਤ ਸਿੰਘ ਬਨੂੜ,ਜ.ਬ.)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਮੇਸ਼ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ ਅਤੇ ਬੀਬੀ ਸਤਵੰਤ ਕੌਰ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਮੌਕੇ ਰਮੇਸ਼ ਅਰੋੜਾ ਨੇ ਭਾਰਤ ਵਿਚਲੀਆਂ ਸਿੱਖ ਗੁਰਦੁਆਰਾ ਕਮੇਟੀਆਂ ਨੂੰ ਦੁਨੀਆ ਭਰ ਦੇ ਸਿੱਖਾਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਕੱਢਣ ਲਈ ਇਕ ਪਲੇਟਫਾਰਮ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 2003 ਵਾਲੇ ਮੂਲ ਨਾਨਕਸ਼ਾਹੀ ਕੈਲੰਡਰ ’ਤੇ ਪਹਿਰਾ ਦਿੰਦੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ
ਪਾਕਿ ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਾਅਦ ਕੀਤੇ ਪੁਨਰਗਠਨ ’ਚ ਇਕ ਸਿੱਖ ਔਰਤ ਨੂੰ ਵੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕਮੇਟੀ ਦਾ ਮੁੱਖ ਮਕਸਦ ਪਾਕਿਸਤਾਨ ਭਰ ’ਚ ਸਿੱਖਾਂ ਦੇ ਪਵਿੱਤਰ ਸਥਾਨਾਂ, ਗੁਰਦੁਆਰਿਆਂ ਅਤੇ ਧਾਰਮਿਕ ਮਾਮਲਿਆਂ ਦੀ ਸਾਂਭ-ਸੰਭਾਲ ਅਤੇ ਨਿਗਰਾਨੀ ਕਰਨਾ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ: ਘਰ ’ਚ ਦਾਖ਼ਲ ਹੋ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
13 ਮੈਂਬਰਾਂ ਵਿਚੋਂ ਤਿੰਨ ਸਰਕਾਰੀ ਨੁਮਾਇੰਦੇ ਹਨ, ਜਿਨ੍ਹਾਂ ’ਚ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ, ਧਾਰਮਿਕ ਮਾਮਲਿਆਂ ਅਤੇ ਅੰਤਰ-ਧਰਮ ਸਦਭਾਵਨਾ ਮੰਤਰਾਲੇ ਦੇ ਸੀਨੀਅਰ ਸੰਯੁਕਤ ਸਕੱਤਰ ਜਾਂ ਸੰਯੁਕਤ ਸਕੱਤਰ ਅਤੇ ਇਕ ਵਧੀਕ ਸਕੱਤਰ ਧਾਰਮਿਕ ਸਥਾਨ ਸ਼ਾਮਲ ਹਨ। ਸਿੱਖ ਭਾਈਚਾਰੇ ਦੇ ’ਚ ਰਮੇਸ਼ ਸਿੰਘ ਅਰੋੜਾ (ਪ੍ਰਧਾਨ), ਸਤਵੰਤ ਕੌਰ (ਜਨਰਲ ਸਕੱਤਰ ), ਡਾ. ਮਿਮਪਾਲ ਸਿੰਘ, ਤਾਰਾ ਸਿੰਘ, ਗਿਆਨ ਸਿੰਘ ਚਾਵਲਾ, ਸਤਵੰਤ ਸਿੰਘ, ਹਰਮੀਤ ਸਿੰਘ, ਮਹੇਸ਼ ਸਿੰਘ, ਭਗਤ ਸਿੰਘ, ਸਾਹਿਬ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ : ਲੱਖਾਂ ਰੁਪਏ ਖ਼ਰਚ ਕਰ ਵਿਦੇਸ਼ ਭੇਜੀ ਨੂੰਹ ਨੇ ਕੀਤੀ ਅਜਿਹੀ ਕਰਤੂਤ, ਮੁੰਡਾ ਹੋਇਆ ਮਾਨਸਿਕ ਰੋਗੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
33 ਅਮਰੀਕੀ MPs ਨੇ ਬਾਈਡੇਨ ਨੂੰ ਲਿਖੀ ਚਿੱਠੀ, ਭਰੋਸੇਯੋਗ ਜਾਂਚ ਹੋਣ ਤੱਕ ਪਾਕਿ ਦੀ ਨਵੀਂ ਸਰਕਾਰ ਨੂੰ ਨਾ ਦਿੱਤੀ ਜਾਵੇ ਮਾਨਤਾ
NEXT STORY