ਕੋਲੰਬੋ (ਏਜੰਸੀ)- ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਨੇ ਸ਼ੁੱਕਰਵਾਰ ਨੂੰ ਗੋਟਾਬਾਯਾ ਰਾਜਪਕਸ਼ੇ ਦੇ ਉੱਤਰਾਧਿਕਾਰੀ ਦੀ ਚੋਣ ਹੋਣ ਤੱਕ ਅੰਤਰਿਮ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਜਪਕਸ਼ੇ ਨੇ ਦੀਵਾਲੀਆ ਹੋ ਚੁੱਕੇ ਦੇਸ਼ ਦੀ ਆਰਥਿਕਤਾ ਨੂੰ ਨਾ ਸੰਭਾਲ ਪਾਉਣ ਲਈ ਆਪਣੀ ਸਰਕਾਰ ਵਿਰੁੱਧ ਪ੍ਰਦਰਸ਼ਨਾਂ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ। ਉਹ ਦੇਸ਼ ਛੱਡ ਕੇ ਪਹਿਲਾਂ ਮਾਲਦੀਵ ਅਤੇ ਫਿਰ ਸਿੰਗਾਪੁਰ ਚਲੇ ਗਏ ਹਨ।
ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਚੀਫ਼ ਜਸਟਿਸ ਜਯੰਤ ਜੈਸੂਰੀਆ ਨੇ ਵਿਕਰਮਸਿੰਘੇ (73) ਨੂੰ ਸ੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਵਜੋਂ ਅਹੁਦੇ ਦੀ ਸਹੁੰ ਚੁਕਾਈ। ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭੈਵਰਧਨੇ ਨੇ ਸ਼ੁੱਕਰਵਾਰ ਨੂੰ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਕਿ ਰਾਜਪਕਸ਼ੇ ਨੇ ਅਸਤੀਫਾ ਦੇ ਦਿੱਤਾ ਹੈ। ਰਾਜਪਕਸ਼ੇ ਨੇ ਆਪਣੇ ਅਤੇ ਆਪਣੇ ਪਰਿਵਾਰ ਵਿਰੁੱਧ ਵੱਧਦੇ ਜਨਤਕ ਰੋਸ ਦੇ ਵਿਚਕਾਰ ਦੇਸ਼ ਛੱਡਣ ਤੋਂ ਦੋ ਦਿਨ ਬਾਅਦ ਅਸਤੀਫਾ ਦੇ ਦਿੱਤਾ।
ਕੋਵਿਡ ਕਾਰਨ 2 ਕਰੋੜ 50 ਲੱਖ ਬੱਚਿਆਂ ਦਾ ਨਹੀਂ ਹੋ ਸਕਿਆ ਨਿਯਮਤ ਟੀਕਾਕਰਨ
NEXT STORY