ਟੋਰਾਂਟੋ- ਕੈਨੇਡਾ ਦੀ ਪੀਲ ਪੁਲਸ ਨੇ ਇਕ ਸਿੱਖ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਪਿਛਲੇ ਮਹੀਨੇ ਮਿਸੀਸਾਗਾ ਵਿੱਚ ਆਪਣੇ ਘਰ ਦੀ ਸਫਾਈ ਕਰ ਰਹੀ ਮਹਿਲਾ 'ਤੇ ਕਥਿਤ ਤੌਰ 'ਤੇ ਜਿਨਸੀ ਹਮਲਾ ਕੀਤਾ ਸੀ। ਪੀਲ ਰੀਜਨਲ ਪੁਲਸ (ਪੀ.ਆਰ.ਪੀ) ਨੇ ਦੱਸਿਆ ਕਿ ਪੀੜਤਾ 6 ਮਈ ਨੂੰ ਦੋਸ਼ੀ ਦੇ ਘਰ ਗਈ ਸੀ, ਜਦੋਂ ਉਸਨੂੰ ਇੱਕ ਔਨਲਾਈਨ ਪਲੇਟਫਾਰਮ ਰਾਹੀਂ "ਸਫਾਈ ਸੇਵਾਵਾਂ ਪ੍ਰਦਾਨ ਕਰਨ" ਲਈ ਸੰਪਰਕ ਕੀਤਾ ਸੀ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਉੱਘੇ ਸਿੱਖ ਕਾਰੋਬਾਰੀ ਦੇ ਕਤਲ ਮਾਮਲੇ 'ਚ 2 ਨੌਜਵਾਨ ਗ੍ਰਿਫ਼ਤਾਰ
ਘਰ ਅੰਦਰ ਦਾਖਲ ਹੋਣ ਤੋਂ ਬਾਅਦ ਪੀੜਤਾ 'ਤੇ ਕਥਿਤ ਤੌਰ 'ਤੇ ਜਿਨਸੀ ਹਮਲਾ ਕੀਤਾ ਗਿਆ ਅਤੇ ਧਮਕੀ ਵੀ ਦਿੱਤੀ ਗਈ। ਪੀ.ਆਰ.ਪੀ ਨੇ ਦੱਸਿਆ ਕਿ ਸਪੈਸ਼ਲ ਵਿਕਟਿਮਜ਼ ਯੂਨਿਟ (ਐਸ.ਵੀ.ਯੂ) ਦੇ ਜਾਂਚਕਰਤਾਵਾਂ ਨੇ 7 ਮਈ ਨੂੰ ਮਿਸੀਸਾਗਾ ਦੇ 27 ਸਾਲਾ ਰਵਿੰਦਰ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ। ਉਸ 'ਤੇ ਜਿਨਸੀ ਹਮਲਾ, ਗਲਾ ਘੁੱਟਣ, ਜ਼ਬਰਦਸਤੀ ਕੈਦ ਕਰਨ ਅਤੇ ਮੌਤ ਜਾਂ ਸਰੀਰਕ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦੇਣ ਦੇ ਦੋਸ਼ ਹਨ। ਧਾਲੀਵਾਲ ਨੂੰ ਜ਼ਮਾਨਤ ਦੀ ਸੁਣਵਾਈ ਲਈ ਪੇਸ਼ ਕੀਤਾ ਅਤੇ ਬਰੈਂਪਟਨ ਵਿੱਚ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਪੇਸ਼ ਕੀਤਾ ਗਿਆ। ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਹੋਰ ਪੀੜਤ ਵੀ ਹੋ ਸਕਦੇ ਹਨ ਅਤੇ ਜਾਣਕਾਰੀ ਵਾਲੇ ਕਿਸੇ ਵੀ ਵਿਅਕਤੀ ਨੂੰ 905-453-2121, ਐਕਸਟੈਂਸ਼ਨ 3460 ਜਾਂ ਐਸਵੀਯੂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਕੈਨੇਡਾ 'ਚ ਉੱਘੇ ਸਿੱਖ ਕਾਰੋਬਾਰੀ ਦੇ ਕਤਲ ਮਾਮਲੇ 'ਚ 2 ਨੌਜਵਾਨ ਗ੍ਰਿਫ਼ਤਾਰ
NEXT STORY