ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਅਮਰੀਕਾ ਸਥਿਤ ਮੈਗਜ਼ੀਨ 'ਗਲੋਬਲ ਫਾਈਨਾਂਸ' ਨੇ ਵਿਸ਼ਵ ਪੱਧਰ 'ਤੇ ਚੋਟੀ ਦੇ ਕੇਂਦਰੀ ਬੈਂਕਰ ਦਾ ਦਰਜਾ ਦਿੱਤਾ ਹੈ। ਦਾਸ ਨੂੰ ਗਲੋਬਲ ਫਾਈਨਾਂਸ ਸੈਂਟਰਲ ਬੈਂਕਰਜ਼ ਰਿਪੋਰਟ ਕਾਰਡ 2023 ਵਿੱਚ 'ਏ+' ਰੇਟਿੰਗ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ ਸੂਚੀ 'ਚ ਤਿੰਨ ਕੇਂਦਰੀ ਬੈਂਕ ਦੇ ਗਵਰਨਰਾਂ ਨੂੰ ਵੀ 'ਏ+' ਰੇਟਿੰਗ ਦਿੱਤੀ ਗਈ ਹੈ, ਜਿਸ ਵਿੱਚ ਦਾਸ ਸਭ ਤੋਂ ਸਿਖਰ 'ਤੇ ਹਨ।
ਇਹ ਵੀ ਪੜ੍ਹੋ : ਵੱਡੀ ਰਾਹਤ: 158 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਹੁਣ ਕਿੰਨੀ ਹੋਵੇਗੀ ਕੀਮਤ

ਦੱਸ ਦੇਈਏ ਕਿ ਗਲੋਬਲ ਫਾਈਨਾਂਸ ਮੈਗਜ਼ੀਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੁਦਰਾਸਫੀਤੀ ਕੰਟਰੋਲ, ਆਰਥਿਕ ਵਿਕਾਸ ਟੀਚਿਆਂ, ਮੁਦਰਾ ਸਥਿਰਤਾ ਅਤੇ ਵਿਆਜ ਦਰ ਪ੍ਰਬੰਧਨ ਵਿੱਚ ਸਫਲਤਾ ਲਈ ਗ੍ਰੇਡ 'ਏ' ਤੋਂ ਗ੍ਰੇਡ 'ਐਫ' ਤੱਕ ਦਾ ਪੈਮਾਨਾ ਹੈ। 'ਏ' ਸ਼ਾਨਦਾਰ ਪ੍ਰਦਰਸ਼ਨ ਨੂੰ ਦਰਸਾਉਂਦਾ ਹੈ, ਜਦੋਂ ਕਿ F ਗ੍ਰੇਡ ਦਾ ਮਤਲਬ ਪੂਰੀ ਤਰ੍ਹਾਂ ਅਸਫਲਤਾ ਹੈ। ਦਾਸ ਤੋਂ ਬਾਅਦ ਸਵਿਟਜ਼ਰਲੈਂਡ ਦੇ ਗਵਰਨਰ ਥਾਮਸ ਜੇ. ਜਾਰਡਨ ਅਤੇ ਵੀਅਤਨਾਮ ਦੇ ਗਵਰਨਰ ਨਗੁਏਨ ਥੀ ਹਾਂਗ ਦਾ ਸਥਾਨ ਆ ਰਿਹਾ ਹੈ। ਇਸ ਤੋਂ ਪਹਿਲਾਂ ਲੰਡਨ ਸੈਂਟਰਲ ਬੈਂਕ ਨੇ ਜੂਨ 2023 ਵਿੱਚ ਸ਼ਕਤੀਕਾਂਤ ਦਾਸ ਨੂੰ ਗਵਰਨਰ ਆਫ ਦਿ ਈਅਰ ਐਵਾਰਡ ਨਾਲ ਸਨਮਾਨਿਤ ਕੀਤਾ ਸੀ।
ਇਹ ਵੀ ਪੜ੍ਹੋ : ਹਵਾਈ ਅੱਡੇ 'ਤੇ ਜਾਣ ਵਾਲੇ ਸਾਵਧਾਨ, 3 ਦਿਨ ਬੰਦ ਰਹੇਗੀ ਦਿੱਲੀ! ਜਾਣੋ ਕਿਉਂ

PM ਮੋਦੀ ਨੇ ਦਾਸ ਨੂੰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਸ ਨੂੰ ਇਸ ਉਪਲਬਧੀ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੂੰ ਵਧਾਈ। ਇਹ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਇਹ ਵਿਸ਼ਵ ਪੱਧਰ 'ਤੇ ਸਾਡੀ ਵਿੱਤੀ ਲੀਡਰਸ਼ਿਪ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾ ਸਮਰਪਣ ਅਤੇ ਦੂਰਅੰਦੇਸ਼ੀ ਸਾਡੇ ਦੇਸ਼ ਦੇ ਵਿਕਾਸ ਨੂੰ ਮਜ਼ਬੂਤ ਕਰਦੀ ਰਹੇਗੀ।
ਇਹ ਵੀ ਪੜ੍ਹੋ : ਰੱਖੜੀ ਮੌਕੇ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ, 200 ਰੁਪਏ ਸਸਤਾ ਹੋਇਆ LPG ਸਲੰਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਨੇ ਭਾਰਤ ਨਾਲ ਰੋਕੀ ਵਪਾਰਕ ਗੱਲਬਾਤ, ਭਾਰਤ ਦੇ ਹਾਈ ਕਮਿਸ਼ਨਰ ਨੇ ਦਿੱਤੀ ਜਾਣਕਾਰੀ
NEXT STORY