ਇੰਟਰਨੈਸ਼ਲ ਡੈਸਕ: ਕੈਨੇਡਾ 'ਚ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀ ਜਲਦੀ ਹੀ ਗ੍ਰਿਫ਼ਤਾਰੀ ਹੋ ਸਕਦੀ ਹੈ। ਹਰਦੀਪ ਸਿੰਘ ਨਿੱਝਰ (45) ਦਾ 18 ਜੂਨ ਨੂੰ ਸਰੀ ਵਿਚ ਉਸ ਸਮੇਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਇਕ ਗੁਰਦੁਆਰੇ ’ਚੋਂ ਨਿਕਲ ਰਿਹਾ ਸੀ। ਵਾਸ਼ਿੰਗਟਨ ਪੋਸਟ ਨੇ ਸਤੰਬਰ ਵਿੱਚ ਵੀਡੀਓ ਫੁਟੇਜ ਅਤੇ ਗਵਾਹਾਂ ਦੇ ਬਿਓਰੇ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਦਿੱਤੀ ਸੀ ਕਿ ਨਿੱਝਰ ਦੇ ਕਤਲ ਵਿਚ ਘੱਟੋ-ਘੱਟ 6 ਲੋਕ ਸ਼ਾਮਲ, ਜੋ 2 ਵਾਹਨਾਂ ’ਚ ਸਵਾਰ ਸਨ।
ਇਹ ਖ਼ਬਰ ਵੀ ਪੜ੍ਹੋ - ਸੰਘਣੀ ਧੁੰਦ ਵਿਚਾਲੇ ਪੰਜਾਬ 'ਚ ਰੈੱਡ ਅਲਰਟ ਜਾਰੀ, ਨਵੇਂ ਸਾਲ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ
ਸੂਤਰਾਂ ਦਾ ਕਹਿਣਾ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਾਤਲ ਕੈਨੇਡਾ ਵਿਚ ਹੀ ਮੌਜੂਦ ਹਨ। ਰਾਇਲ ਕੈਨੇਡੀਅਨ ਮਾਊਂਟਡ ਪੁਲਸ (RCMP) ਵੱਲੋਂ ਲਗਾਤਾਰ ਉਨ੍ਹਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਆਉਣ ਵਾਲੇ ਕੁਝ ਹਫ਼ਤਿਆਂ ਵਿਚ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਹਰਦੀਪ ਸਿੰਘ ਨਿੱਝਰ ਨੂੰ ਗੋਲ਼ੀਆਂ ਮਾਰਨ ਵਾਲੇ ਕੈਨੇਡਾ ਛੱਡ ਕੇ ਕਿੱਧਰੇ ਨਹੀਂ ਗਏ ਅਤੇ RCMP ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ 'ਤੇ ਨਿਗਾਹ ਰੱਖੀ ਜਾ ਰਹੀ ਹੈ। ਆਉਣ ਵਾਲੇ ਦਿਨਾਂ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਜਦੋਂ ਦੋਵਾਂ ਵਿਰੁੱਧ ਦੋਸ਼ ਦਾਇਰ ਕੀਤੇ ਜਾਣਗੇ ਤਾਂ ਪੁਲਸ ਇਸ ਕਤਲ ’ਚ ਕਾਤਲਾਂ ਅਤੇ ਭਾਰਤ ਸਰਕਾਰ ਦੀ ਸ਼ਮੂਲੀਅਤ ਬਾਰੇ ਸਪੱਸ਼ਟੀਕਰਨ ਦੇਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਅੰਦਰਲੇ ਕਾਟੋ-ਕਲੇਸ਼ ਨੂੰ ਲੈ ਕੇ ਹਾਈਕਮਾਨ ਦੀ ਤਾੜਨਾ! ਰਾਜਾ ਵੜਿੰਗ ਨੇ ਦੱਸੀਆਂ ਅੰਦਰਲੀਆਂ ਗੱਲਾਂ
ਜਸਟਿਨ ਟਰੂਡੋ ਨੇ ਭਾਰਤ 'ਤੇ ਲਾਏ ਸਨ ਦੋਸ਼
ਹਰਦੀਪ ਸਿੰਘ ਨਿੱਝਰ ਕਤਲਕਾਂਡ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਦੋਸ਼ ਲਗਾਏ ਸਨ। ਸਿਤੰਬਰ ਵਿਚ ਟਰੂਡੋ ਨੇ ਦੇਸ਼ ਦੀ ਪਾਰਲੀਮੈਂਟ ਵਿਚ ਖੜ ਕੇ ਕਿਹਾ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤੀ ਏਜੰਟ ਦਾ ਹੱਥ ਹੈ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ। ਇਸ ਤੋਂ ਪਹਿਲਾਂ ਭਾਰਤ ਵੱਲੋਂ ਹਰਦੀਪ ਸਿੰਘ ਨਿੱਝਰ ਨੂੰ ਅੱਤਵਾਦੀ ਐਲਾਨਿਆ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੈਸ਼ੰਕਰ ਨੇ ਆਪਣੇ ਰੂਸੀ ਹਮਰੁਤਬਾ ਨਾਲ ਕੀਤੀ ਮੁਲਾਕਾਤ, ਕਿਹਾ- ਭਾਰਤ-ਰੂਸ ਸਬੰਧ ਬਹੁਤ ਮਜ਼ਬੂਤ ਤੇ ਸਥਿਰ
NEXT STORY