ਕਾਬੁਲ (ਏ. ਐੱਨ.ਆਈ.) - ਤਾਲਿਬਾਨ ਸ਼ਾਸਨ ਦੇ ਹੁਕਮ ਨੂੰ ਨਕਾਰਦੇ ਹੋਏ ਅਫਗਾਨਿਸਤਾਨ ਤੋਂ 3 ਵਿਦਿਆਰਥਣਾਂ ਪੜ੍ਹਾਈ ਲਈ ਦੁਬਈ ਪਹੁੰਚ ਗਈਆਂ।
ਐਕਸ ’ਤੇ ਪੋਸਟ ਕੀਤੇ ਗਏ ਇਕ ਵੀਡੀਓ ਵਿਚ ਅਲ ਹਬਤੂਰ ਗਰੁੱਪ ਦੇ ਸੰਸਥਾਪਕ ਚੇਅਰਮੈਨ ਖਲਾਫ ਅਹਿਮਦ ਅਲ ਹਬਤੂਰ ਨੇ ਕਿਹਾ ਕਿ ਉਸ ਨੇ ਤਿੰਨ ਅਫਗਾਨ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ, ਜੋ ਅੱਜ ਸਵੇਰੇ ਦੁਬਈ ਵਿਚ ਸੁਰੱਖਿਅਤ ਪਹੁੰਚੀਆਂ। ਇਹ ਉਨ੍ਹਾਂ ਵਿਦਿਆਰਥਣਾਂ ਵਿਚੋਂ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਗਰੁੱਪ ਵੱਲੋਂ ਵਜ਼ੀਫ਼ਾ ਦਿੱਤਾ ਗਿਆ ਹੈ। ਹਬਤੂਰ ਨੇ ਕਿਹਾ ਕਿ ਮੈਂ ਦੁਨੀਆ ਦੇ ਸਭ ਤੋਂ ਸੁਰੱਖਿਅਤ ਦੇਸ਼ ’ਚ ਉਨ੍ਹਾਂ ਦਾ ਸਵਾਗਤ ਕਰਦਾ ਹਾਂ। ਤਾਲਿਬਾਨੀ ਅਧਿਕਾਰੀਆਂ ਨੇ ਅਜਿਹੀਆਂ 100 ਦੇ ਕਰੀਬ ਵਿਦਿਆਰਥਣਾਂ ਨੂੰ ਕਾਬੁਲ ਹਵਾਈ ਅੱਡੇ ’ਤੇ ਦੁਬਈ ਜਾਣ ਤੋਂ ਰੋਕ ਦਿੱਤਾ ਸੀ, ਜਿਨ੍ਹਾਂ ਨੂੰ ਵਿਦੇਸ਼ ’ਚ ਉੱਚ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲਿਆ ਸੀ।
ਇਹ ਵੀ ਪੜ੍ਹੋ : ਸੋਮਵਾਰ ਨੂੰ ਰਿਲਾਇੰਸ ਦੀ 46ਵੀਂ AGM : ਮੁਕੇਸ਼ ਅੰਬਾਨੀ ਦੇ ਸਕਦੇ ਹਨ ਨਿਵੇਸ਼ਕਾਂ ਨੂੰ ਤੋਹਫ਼ਾ
ਇਹ ਵੀ ਪੜ੍ਹੋ : EV 'ਤੇ ਨਹੀਂ ਘਟਾਇਆ ਜਾਵੇਗਾ ਇੰਪੋਰਟ ਟੈਕਸ , ਨਿਰਮਲਾ ਸੀਤਾਰਮਨ ਨੇ ਮੀਡੀਆ ਰਿਪੋਰਟਾਂ ਨੂੰ ਕੀਤਾ ਖਾਰਜ
ਇਹ ਵੀ ਪੜ੍ਹੋ : UK ਪ੍ਰਾਈਵੇਟ ਸੈਕਟਰ ਦੀਆਂ ਕੰਪਨੀਆਂ ਦੀਆਂ ਵਧੀਆਂ ਮੁਸ਼ਕਲਾਂ, ਉੱਚ ਦਰਾਂ ਬਣੀਆਂ ਵੱਡੀ ਮੁਸੀਬਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸਟ੍ਰੇਲੀਆ 'ਚ ਅਭਿਆਸ ਦੌਰਾਨ ਅਮਰੀਕੀ ਹੈਲੀਕਾਪਟਰ ਹਾਦਸਾਗ੍ਰਸਤ, 20 ਮਰੀਨ ਸਨ ਸਵਾਰ
NEXT STORY