ਰੋਮ/ਪੈਰਿਸ-ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਕੋਵਿਡ-19 ਨਾਲ ਹੁਣ ਤੱਕ ਵਿਸ਼ਵ ਵਿਚ 23 ਲੱਖ 92 ਹਜ਼ਾਰ ਤੋਂ ਵਧੇਰੇ ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਜਿਨ੍ਹਾਂ 'ਚੋਂ 1,64,391 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 6 ਲੱਖ 14 ਹਜ਼ਾਰ ਤੋਂ ਵਧੇਰੇ ਲੋਕ ਠੀਕ ਵੀ ਹੋ ਚੁੱਕੇ ਹਨ। ਯੂਰਪ ਵਿਚ ਮਰਨ ਵਾਲਿਆਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ। ਉੱਥੇ ਹੀ ਗੱਲ ਕਰੀਏ ਇਟਲੀ ਅਤੇ ਫਰਾਂਸ ਦੀ ਤਾਂ ਅੱਜ ਇਥੇ ਮੌਤਾਂ ਦੀ ਦਰ ਪਹਿਲਾਂ ਨਾਲੋ ਘਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਤਾਜ਼ਾ ਅੰਕੜਿਆਂ ਮੁਤਾਬਕ ਇਟਲੀ 'ਚ ਅੱਜ 433 ਅਤੇ ਫਰਾਂਸ 'ਚ 395 ਲੋਕਾਂ ਦੀ ਇਸ ਵਾਇਰਸ ਨੇ ਜਾਨ ਲੈ ਲਈ ਹੈ।
ਇਟਲੀ ਅਤੇ ਫਰਾਂਸ 'ਚ ਕੁਲ ਅੰਕੜਿਆਂ ਦੀ ਗੱਲ ਕਰੀਏ ਤਾਂ ਇਟਲੀ 'ਚ ਹੁਣ ਤੱਕ ਕਰੀਬ 1 ਲੱਖ 78 ਹਜ਼ਾਰ ਤੋਂ ਵਧੇਰੇ ਲੋਕ ਇਸ ਵਾਇਰਸ ਦੀ ਚਪੇਟ 'ਚ ਆ ਚੁੱਕੇ ਹਨ ਜਿਨ੍ਹਾਂ 'ਚੋਂ 23,660 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 47 ਹਜ਼ਾਰ ਤੋਂ ਵਧੇਰੇ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਸ ਦੇ ਨਾਲ ਹੀ ਫਰਾਂਸ 'ਚ ਵੀ 1 ਲੱਖ 52 ਹਜ਼ਾਰ ਤੋਂ ਵਧੇਰੇ ਲੋਕ ਇਸ ਵਾਇਰਸ ਦੀ ਚਪੇਟ 'ਚ ਹਨ ਜਿਨ੍ਹਾਂ 'ਚੋਂ 19,718 ਲੋਕਾਂ ਦੀ ਮੌਤ ਹੋ ਚੱਕੀ ਹੈ ਅਤੇ 36,578 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਪੈਰਿਸ ਦੇ ਨਾ ਪੀਣ ਯੋਗ ਪਾਣੀ ਵਿਚ ਪਾਇਆ ਗਿਆ ਕੋਰੋਨਾਵਾਇਰਸ
NEXT STORY