ਰੋਮ (ਕੈਂਥ,ਟੇਕ ਚੰਦ) ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਸਬਾਊਦੀਆ (ਲਾਤੀਨਾ) ਵਿਖੇ ਸੰਨ 25 ਮਈ, 2009 ਨੂੰ ਵਿਆਨਾ (ਅਸਟਰੀਆ) ਦੀ ਧਰਤੀ 'ਤੇ ਸ਼ਹੀਦ ਹੋਏ ਸੰਤ ਰਾਮਾਨੰਦ ਜੀ ਤੇ ਪੰਜਾਬ (ਭਾਰਤ) ਵਿੱਚ ਸ਼ਹੀਦ ਹੋਏ ਤੇਲੂ ਰਾਮ ਜੀ, ਰਾਜਿੰਦਰ ਕੁਮਾਰ ਜੀ, ਵਿਜੇ ਕੁਮਾਰ ਜੀ, ਬਲਕਾਰ ਜੀ ਦੇ 14ਵੇਂ ਸ਼ਹੀਦੀ ਦਿਵਸ ਅਤੇ ਬ੍ਰਹਮਲੀਨ ਸੰਤ ਸਰਵਣ ਦਾਸ ਜੀ (ਡੇਰਾ ਸੱਚਖੰਡ ਬੱਲਾਂ (ਜਲੰਧਰ) ਦੀ 51ਵੀਂ ਬਰਸੀ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਰਾਮ ਆਸਰਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਸ ਮੌਕੇ ਸ਼ਹੀਦ ਸੰਤ ਰਾਮਾਨੰਦ ਜੀ ਨੂੰ ਅਤੇ ਉਸੇ ਸੰਘਰਸ਼ ਵਿੱਚ ਸ਼ਹੀਦ ਹੋਏ ਮਾਨਯੋਗ ਤੇਲੂ ਰਾਮ ਜੀ, ਰਾਜਿੰਦਰ ਕੁਮਾਰ ਜੀ, ਵਿਜੇ ਕੁਮਾਰ ਜੀ, ਬਲਕਾਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਪੜ੍ਹੋ ਇਹ ਅਹਿਮ ਖ਼ਬਰ-‘ਮੈਮੋਰੀਅਲ ਡੇਅ ਪਰੇਡ’ ਦਾ ਆਯੋਜਨ, ਸ਼ਹੀਦ ਹੋਏ ਅਮਰੀਕੀ ਅਤੇ ਸਿੱਖ ਫ਼ੌਜੀਆਂ ਨੂੰ ਦਿੱਤੀ ਗਈ ਸ਼ਰਧਾਂਜਲੀ (ਤਸਵੀਰਾਂ)
ਬ੍ਰਹਮਲੀਨ ਸੰਤ ਸਰਵਣ ਦਾਸ ਜੀ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਉਹਨਾਂ ਦੇ ਜੀਵਨ ਫਲਸਫ਼ੇ ਤੋਂ ਵਿਸਥਾਰਪੂਵਕ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਮਿਸ਼ਨ ਦੇ ਪ੍ਰਸਿੱਧ ਪ੍ਰਚਾਰਕ ਸੰਤ ਸੁਰਿੰਦਰ ਦਾਸ ਬਾਵਾ ਉਚੇਚੇ ਤੌਰ 'ਤੇ ਭਾਰਤ ਤੋਂ ਆ ਰਹੇ ਹਨ। ਉਹਨਾਂ ਤੋਂ ਇਲਾਵਾ ਮਿਸ਼ਨਰੀ ਗਾਇਕ ਜੀਵਨ ਸੋਹਲ ਤੇ ਹੋਰ ਰਾਗੀ, ਕੀਰਤਨੀਏ ਤੇ ਕਥਾਵਾਚਕ ਸੰਗਤਾਂ ਨੂੰ ਮਿਸ਼ਨ ਪ੍ਰਤੀ ਜਾਗਰੂਕ ਕਰਨਗੇ। ਸਭ ਸੰਗਤ ਇਸ ਧਾਰਮਿਕ ਸਮਾਰੋਹ ਵਿੱਚ ਸਮੂਲੀਅਤ ਕਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਤਨੀ ਤੇ ਦੋ ਧੀਆਂ ਦੇ ਕਤਲ ਕਰਨ ਵਾਲੇ ਦੋਸ਼ੀ ਨੂੰ ਪਾਕਿ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ
NEXT STORY