ਮਿਲਾਨ(ਸਾਬੀ ਚੀਨੀਆ)— ਮਹਾਨ ਤਪੱਸਵੀ ਬ੍ਰਹਮ ਗਿਆਨੀ ਸੰਤ ਬਾਬਾ ਦਰਸ਼ਨ ਸਿੰਘ ਜੀ ਕੁੱਲੀਵਾਲਿਆਂ ਦੀ ਯਾਦ 'ਚ ਇਕ ਧਾਰਮਿਕ ਸਮਾਗਮ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀ 1 ਵਿਖੇ 16 ਸਤੰਬਰ ਐਤਵਾਰ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸ. ਨਿਸ਼ਾਨ ਸਿੰਘ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਖੁੱਲ੍ਹੇ ਦੀਵਾਨ ਸਜਾਏ ਜਾ ਰਹੇ ਹਨ। ਇਨ੍ਹਾਂ ਵਿਚ ਹਜ਼ੂਰੀ ਰਾਗੀ ਬਾਬਾ ਜੋਗਾ ਸਿੰਘ ਅਤੇ ਯੂਰਪ ਦਾ ਪ੍ਰਸਿੱਧ ਕਵੀਸ਼ਰੀ ਜੱਥਾ ਭਾਈ ਸਤਪਾਲ ਸਿੰਘ ਗਰਚਾ ਅਤੇ ਸਰਬਜੀਤ ਸਿੰਘ ਮਾਣਕਪੁਰੀ ਆਈਆਂ ਸੰਗਤਾਂ ਨੂੰ ਬਾਬਾ ਦਰਸ਼ਨ ਸਿੰਘ ਕੁੱਲੀਵਾਲਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਉਣਗੇ । ਦੱਸਣਯੋਗ ਹੈ ਕਿ ਇਸ ਸਮਾਗਮ ਨੂੰ ਸਫਲਤਾ ਪੂਰਵਕ ਤਰੀਕੇ ਕਰਵਾਉਣ ਲਈ ਪ੍ਰਬੰਧਕਾਂ ਵਲੋਂ ਸਾਰੀਆਂ ਲੋੜੀਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਪੈਸਿਆਂ ਕਾਰਨ ਹੋਏ ਝਗੜੇ ਨੇ ਬਰਬਾਦ ਕੀਤਾ ਪਰਿਵਾਰ, ਵਿਅਕਤੀ ਨੇ ਹੱਥੀਂ ਉਜਾੜੀਆਂ ਖੁਸ਼ੀਆਂ
NEXT STORY