ਮਿਲਾਨ, ਇਟਲੀ ( ਸਾਬੀ ਚੀਨੀਆ) ਇੱਥੋਂ ਦੇ ਪ੍ਰਮੁੱਖ ਗੁਰਦੁਆਰਾ ਸਾਹਿਬਾਨਾਂ ਵਿੱਚੋਂ ਇੱਕ, ਗੁਰਦੁਆਰਾ ਭਗਤ ਸ਼੍ਰੀ ਰਵਿਦਾਸ ਜੀ ਸਿੰਘ ਸਭਾ ਲਵੀਨੀਉ ਵਿਖੇ ਅੱਠਵੀਂ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਸਮਾਗਮ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਗੁਰਮਤਿ ਮਰਿਆਦਾ ਅਨੁਸਾਰ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਇਟਲੀ ਦੇ ਵੱਖ-ਵੱਖ ਕੋਨਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ।


ਤਿੰਨ ਦਿਨ ਚੱਲੇ ਇਸ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਵਲੋਂ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਪ੍ਰਸਿੱਧ ਵਿਦਵਾਨ ਭਾਈ ਸਰਬਜੀਤ ਸਿੰਘ ਧੁੰਦਾ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ, ਬਾਲ ਉਮਰ ਵਿੱਚ ਦਿੱਤੇ ਮਹਾਨ ਉਪਦੇਸ਼ਾਂ ਅਤੇ ਇਤਿਹਾਸ ਉੱਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਅਜੋਕੇ ਦੌਰ ਵਿੱਚ ਗੁਰਬਾਣੀ ਦੇ ਅਸਲ ਸੰਦੇਸ਼ ਨੂੰ ਸਮਝਣ ਅਤੇ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ।

ਸੰਗਤਾਂ ਨੇ ਬੜੇ ਧਿਆਨ ਨਾਲ ਗੁਰ ਵਿਚਾਰਾਂ ਨੂੰ ਸਰਵਣ ਕੀਤਾ ।ਇਸ ਮੌਕੇ ਗੁਰੂ ਕਿ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਅਤੇ ਸਮਾਗਮ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦਾ ਵਿਦਿਆਰਥੀ ਜਰਮਨੀ 'ਚ ਗ੍ਰਿਫ਼ਤਾਰ
NEXT STORY