ਵਿਰੋਨਾ/ਇਟਲੀ (ਵਿੱਕੀ ਬਟਾਲਾ)— ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਦੇਸ਼ਾਂ 'ਚ ਹੋ ਰਹੇ ਸਮਾਗਮਾਂ ਦੀ ਲੜੀ ਤਹਿਤ ਇਟਲੀ ਦੇ ਵੱਖ-ਵੱਖ ਗੁਰਦੁਆਰਿਆਂ 'ਚ ਵੀ ਵਿਸ਼ੇਸ਼ ਦੀਵਾਨ ਸਜਾਏ ਗਏ। ਵਿਚੈਂਸਾ ਜ਼ਿਲੇ 'ਚ ਸਥਿਤ ਗੁਰਦੁਆਰਾ ਸਿੰਘ ਸਭਾ ਕਾਸਤਲ ਗੌਮਬੈਰਤੋ ਵਿਖੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਮਨਦੀਪ ਸਿੰਘ ਹੀਰਾਂ ਵਾਲਿਆਂ ਦੇ ਢਾਡੀ ਜਥੇ ਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ਼ ਸਬੰਧਿਤ ਅਤੇ ਉਨ੍ਹਾਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਤੇ ਉਨ੍ਹਾਂ ਦੇ ਪ੍ਰੇਰਨਾਮਈ ਜੀਵਨ ਨਾਲ਼ ਸਬੰਧਿਤ ਵਡਮੁੱਲੀਆਂ ਢਾਡੀ ਵਾਰਾਂ ਸੁਣਾ ਕੇ ਇਤਿਹਾਸ ਸਰਵਣ ਕਰਵਾਇਆ ਗਿਆ। ਇਸੇ ਤਰ੍ਹਾਂ ਗੁਰਦੁਆਰਾ ਸਫੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਭਾਈ ਕੁਲਵੰਤ ਸਿੰਘ ਖਾਲਸਾ ਦੇ ਕਵੀਸ਼ਰੀ ਜਥੇ ਦੁਆਰਾ ਹਾਜ਼ਰੀ ਲਗਵਾਈ ਗਈ। ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਅਤੇ ਲੋਨੀਗੋ ਵਿਖੇ ਵੀ ਇਹ ਦਿਹਾੜਾ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ਼ ਮਨਾਇਆ ਗਿਆ। ਇਸ ਮੌਕੇ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ।
ਲੰਡਨ ਹਮਲੇ ਤੋਂ ਬਾਅਦ ਕੈਨੇਡਾ ਡੇਅ ਦੇ ਜਸ਼ਨਾਂ ਲਈ ਵਧਾਈ ਗਈ ਸੁਰੱਖਿਆ
NEXT STORY