ਮਿਲਾਨ/ਇਟਲੀ (ਸਾਬੀ ਚੀਨੀਆ)—ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਵਿਖੇ 18 ਜੂਨ ਨੂੰ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮਾਂ 'ਚੋ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਅਜੀਤ ਸਿੰਘ ਥਿੰਦ ਤੇ ਬਲਵਿੰਦਰ ਸਿੰਘ ਭਾਗੋਅਰਾਈਆ ਦੇ ਜੱਥੇ ਦੁਆਰਾ ਆਈਆਂ ਸੰਗਤਾਂ ਨੂੰ ਸ਼ਹੀਦੀ ਵਾਰਾਂ ਰਾਹੀਂ ਗੁਰੂ ਅਰਜਨ ਦੇਵ ਜੀ ਦੇ ਜੀਵਨ ਕਾਲ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਨੌਜਵਾਨਾਂ ਵਲੋਂ ਸੰਗਤਾਂ ਦੀ ਸੇਵਾ 'ਚ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਣਗੀਆਂ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਆਈਸਕ੍ਰੀਮ ਕੇਕ 'ਚੋਂ ਨਿਕਲੀ ਸੂਈ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਸ
NEXT STORY