ਰੋਮ (ਇਟਲੀ), (ਕੈਥ)- ਬਰੇਸੀਆ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਫਾਲੈਰੋ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂਜਸ ਸਰਵਣ ਕੀਤਾ। ਗੁਰਦੁਆਰਾ ਸਿੰਘ ਸਭਾ ਫਲੈਰੋ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਅਤੇ ਹਜੂਰੀ ਰਾਗੀ ਜਰਨੈਲ ਸਿੰਘ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਭਾਰਤ ਤੋਂ ਵਿਸ਼ੇਸ਼ ਤੌਰ 'ਤੇ ਪਹੰਚੇ ਜਤਿੰਦਰ ਸਿੰਘ ਨੂਰਪੁਰੀ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਢਾਡੀਵਾਰਾਂ ਰਾਹੀਂ 13 ਐਪ੍ਰਲ 1919 ਨੂੰ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿਚ ਸਹੀਦ ਹੋਏ ਲੋਕਾਂ ਦਾ ਬਦਲਾ ਲੈਣ ਵਾਲੇ ਜੁਝਾਰੂ ਸਿੱਖ ਸ਼ਹੀਦ ਊਧਮ ਸਿੰਘ ਦੀ ਜੀਵਨੀ ਤੇ ਸ਼ਹੀਦੀ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਤੋ ਪਹਿਲਾਂ ਜਰਨੈਲ ਸਿੰਘ ਗੁਰਮਤਿ ਗਤਕਾ ਐਕਡਮੀ ਬਰੇਸੀਆ ਵਲੋ ਸਿਖਲਾਈ ਕੈਂਪ ਦੀ ਸਮਾਪਤੀ ਹੋਈ, ਜਿਸ ਵਿਚ ਸੈਂਕੜੇ ਬੱਚਿਆਂ ਨੇ ਹਿੱਸਾ ਲਿਆ ਅਤੇ ਸਿਖਲਾਈ ਹਾਸਲ ਕੀਤੀ ਅਖੀਰ ਇਟਲੀ 'ਚ ਪਹੁੰਚੀਆਂ ਗਤਕਾ ਟੀਮਾਂ ਨੇ ਗਤਕੇ ਦੇ ਜੌਹਰ ਦਿਖਾਏ। ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਕਤਲ ਦੇ 20 ਸਾਲ ਬਾਅਦ ਇੰਝ ਫੜ੍ਹਿਆ ਗਿਆ ਕਾਤਲ
NEXT STORY