ਢਾਕਾ-ਬੰਗਲਾਦੇਸ਼ 'ਚ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਕਾਰਣ ਦੇਸ਼ ਭਰ 'ਚ ਵਿਦਿਅਕ ਅਦਾਰਿਆਂ ਨੂੰ ਇਸ ਮਹੀਨੇ ਦੀ 28 ਤਾਰਿਖ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਹਾਲਾਂਕਿ, ਮਦਰੱਸਿਆਂ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ। ਮੀਡੀਆ 'ਚ ਆਈਆਂ ਖਬਰਾਂ 'ਚ ਇਸ ਦੀ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ -14.70 ਲੱਖ ਆਬਾਦੀ ਵਾਲੇ ਇਸ ਸੂਬੇ 'ਚ ਮਿਲੇ 3 ਕੋਰੋਨਾ ਪਾਜ਼ੇਟਿਵ ਮਰੀਜ਼, ਲਾਇਆ ਗਿਆ ਸਖਤ ਲਾਕਡਾਊਨ
ਢਾਕਾ ਟ੍ਰਿਬਿਊਨ ਦੀਆਂ ਖਬਰਾਂ ਮੁਤਾਬਕ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਸਰਕਾਰ ਨੇ ਪਿਛਲੇ ਸਾਲ 17 ਮਾਰਚ ਨੂੰ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਸੀ। ਸਿੱਖਿਆ ਮੰਤਰਾਲਾ ਦੇ ਬੁਲਾਰੇ ਐੱਮ.ਏ. ਖੈਰ ਦੇ ਹਵਾਲੇ ਤੋਂ ਖਬਰ 'ਚ ਕਿਹਾ ਗਿਆ ਹੈ ਕਿ ਸਰਕਾਰ ਨੇ ਦੇਸ਼ ਭਰ ਦੇ ਕੌਮੀ ਮਦਰੱਸਿਆਂ ਨੂੰ ਛੱਡ ਕੇ ਸਾਰੇ ਵਿਦਿਅਕ ਅਦਾਰਿਆਂ ਨੂੰ 28 ਫਰਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ -ਜਾਪਾਨ ਵਿਚ ਮੁੜ 5.2 ਤੀਬਰਤਾ ਦੇ ਭੂਚਾਲ ਦੇ ਝਟਕੇ, 120 ਤੋਂ ਵੱਧ ਜ਼ਖਮੀ
ਇਸ ਤੋਂ ਪਹਿਲਾਂ 29 ਜਨਵਰੀ ਨੂੰ ਸਾਰੇ ਵਿਦਿਅਕ ਅਦਾਰਿਆਂ ਨੂੰ 14 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਸਨ। ਇਸ ਦਰਮਿਆਨ ਬੰਗਲਾਦੇਸ਼ 'ਚ ਸ਼ਨੀਵਾਰ ਸਵੇਰ ਤੱਕ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 291 ਨਵੇਂ ਮਾਮਲੇ ਸਾਹਮਣੇ ਆਏ ਜੋ ਪਿਛਲੇ 10 ਮਹੀਨਿਆਂ ਤੋਂ ਸਭ ਤੋਂ ਘਟ ਹਨ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਵਾਇਰਸ ਰੋਕੂ ਪਰਤ ਵਾਲਾ ਮਾਸਕ ਕੋਰੋਨਾ ਵਾਇਰਸ ਨੂੰ ਕਰ ਸਕਦੈ ਖਤਮ: ਅਧਿਐਨ
NEXT STORY