ਇੰਟਰਨੈਸ਼ਨਲ ਡੈਸਕ : ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗਬੰਦੀ ਨੂੰ ਲੈ ਕੇ ਚੰਗੀ ਖ਼ਬਰ ਸਾਹਮਣੇ ਆਈ ਹੈ। ਗਲੋਬਲ ਕੋਸ਼ਿਸ਼ਾਂ ਤੋਂ ਬਾਅਦ ਦੋਵੇਂ ਧਿਰਾਂ ਜੰਗਬੰਦੀ ਨੂੰ ਦੋ ਦਿਨ ਹੋਰ ਵਧਾਉਣ ਲਈ ਸਹਿਮਤ ਹੋ ਗਈਆਂ ਹਨ। ਇਸ ਦੌਰਾਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਯਹੂਦੀ ਵਿਰੋਧੀ ਸੋਚ ਦੀ ਸਖ਼ਤ ਆਲੋਚਨਾ ਕੀਤੀ ਹੈ। ਇਕ ਇੰਟਰਵਿਊ 'ਚ ਉਨ੍ਹਾਂ ਤੋਂ ਯਹੂਦੀਆਂ ਨਾਲ ਜੁੜੇ ਐਲੋਨ ਮਸਕ ਦੇ ਟਵੀਟ ਬਾਰੇ ਪੁੱਛਿਆ ਗਿਆ ਸੀ। ਸੁਨਕ ਨੇ ਇਸ 'ਤੇ ਮਸਕ ਦੀ ਸਖ਼ਤ ਆਲੋਚਨਾ ਕੀਤੀ।
ਇਹ ਵੀ ਪੜ੍ਹੋ - SC ਦੀ ਸੁਣਵਾਈ ਤੋਂ ਬਾਅਦ ਅਡਾਨੀ ਦੇ ਸ਼ੇਅਰਾਂ 'ਚ ਤੂਫ਼ਾਨੀ ਵਾਧਾ, 20 ਫ਼ੀਸਦੀ ਤੱਕ ਚੜ੍ਹੇ
ਉਸ ਨੇ ਕਿਹਾ, 'ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਤੁਸੀਂ ਮਸਕ ਹੋ ਜਾਂ ਕੋਈ ਸੜਕ 'ਤੇ ਕਿਸੇ ਨਾਲ ਦੁਰਵਿਵਹਾਰ ਕਰਨ ਵਾਲਾ ਵਿਅਕਤੀ, ਯਹੂਦੀ ਦਾ ਵਿਰੋਧੀ ਕਰਨਾ ਹਰ ਤਰ੍ਹਾਂ ਗ਼ਲਤ ਹੈ।' ਦਰਅਸਲ, ਇੱਕ ਵਿਅਕਤੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਦਾਅਵਾ ਕੀਤਾ ਸੀ ਕਿ ਯਹੂਦੀ ਲੋਕ ਗੋਰਿਆਂ ਦੇ ਖ਼ਿਲਾਫ਼ ਨਫ਼ਰਤ ਨੂੰ ਵਧਾਵਾ ਦੇ ਰਹੇ ਹਨ। ਇਸ ਦਾ ਜਵਾਬ ਦਿੰਦੇ ਹੋਏ ਮਸਕ ਨੇ ਲਿਖਿਆ ਕਿ 'ਤੁਸੀਂ ਬਿਲਕੁਲ ਸਹੀ ਕਿਹਾ ਹੈ।' ਮਸਕ ਦੀ ਇਸ ਪ੍ਰਤੀਕਰਮ ਕਾਰਨ ਹੰਗਾਮਾ ਹੋਰ ਵੱਧ ਗਿਆ। ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਦੇ ਦਫ਼ਤਰ ਨੇ ਵੀ ਮਸਕ ਦੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ।
ਇਹ ਵੀ ਪੜ੍ਹੋ - ਦੁਨੀਆ ਦੀਆਂ 20 ਚੋਟੀ ਦੀਆਂ ਕੰਪਨੀਆਂ ਦੀ ਕਮਾਨ ਭਾਰਤੀਆਂ ਦੇ ਹੱਥ, ਵੇਖੋ ਸੂਚੀ 'ਚ ਕਿਸ-ਕਿਸ ਦਾ ਨਾਂ ਹੈ ਸ਼ਾਮਲ
ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਦੋਂ ਤੱਕ ਬੰਧਕਾਂ ਦੀ ਅਦਲਾ-ਬਦਲੀ ਜਾਰੀ ਰਹੇਗੀ ਉਦੋਂ ਤੱਕ ਜੰਗਬੰਦੀ ਕਾਇਮ ਰਹੇਗੀ। ਸਾਨੂੰ ਉਮੀਦ ਸੀ ਕਿ ਹਮਾਸ ਦੁਆਰਾ ਹੋਰ ਅਮਰੀਕੀਆਂ ਨੂੰ ਰਿਹਾਅ ਕੀਤਾ ਜਾਵੇਗਾ। ਅਮਰੀਕੀ ਰਾਸ਼ਟਰਪਤੀ ਨੇ 'ਦੋ-ਦੇਸ਼ੀ ਹੱਲ' ਦੇ ਆਪਣੇ ਸੱਦੇ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਜ਼ਰਾਈਲੀ ਅਤੇ ਫਲਸਤੀਨੀ ਨਾਗਰਿਕਾਂ ਦੋਵਾਂ ਦੀ ਲੰਬੇ ਸਮੇਂ ਦੀ ਸੁਰੱਖਿਆ ਦੀ ਗਰੰਟੀ ਦੇਣ ਦਾ ਇਹ ਇੱਕੋ ਇੱਕ ਤਰੀਕਾ ਹੈ।
ਇਹ ਵੀ ਪੜ੍ਹੋ - ਸੋਨੇ ਨੂੰ ਲੈ ਕੇ ਆਈ ਵੱਡੀ ਖ਼ਬਰ, 6 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀਆਂ ਕੀਮਤਾਂ
'ਦੋ ਦੇਸ਼ ਦਾ ਹੱਲ' ਇਜ਼ਰਾਈਲ ਦੇ ਨਾਲ ਫਲਸਤੀਨੀਆਂ ਲਈ ਇੱਕ ਆਜ਼ਾਦ ਦੇਸ਼ ਦੀ ਸਥਾਪਨਾ ਦੀ ਮੰਗ ਕਰਦਾ ਹੈ। ਅਮਰੀਕਾ ਇਸ ਦਾ ਸਮਰਥਨ ਕਰਦਾ ਰਿਹਾ ਹੈ। ਦਹਾਕਿਆਂ ਤੋਂ, ਇਹ ਇਜ਼ਰਾਈਲ-ਫਲਸਤੀਨੀ ਸੰਘਰਸ਼ ਨੂੰ ਸੁਲਝਾਉਣ ਲਈ ਪ੍ਰਾਇਮਰੀ ਪ੍ਰਸਤਾਵਿਤ ਢਾਂਚਾ ਰਿਹਾ ਹੈ। ਭਾਰਤ ਦਾ ਰੁਖ ਵੀ ਇਹੀ ਹੈ।
ਇਹ ਵੀ ਪੜ੍ਹੋ - ਸ਼ਮੀ ਦੀ ਸ਼ਾਨਦਾਰ ਗੇਂਦਬਾਜ਼ੀ ਨੇ ਜਿੱਤਿਆ ਦਿਲ, ਕੰਪਨੀਆਂ ਵਿਚਾਲੇ ਲੱਗੀ ਦੌੜ, ਜਾਣੋ ਇਕ ਡੀਲ ਦੀ ਫ਼ੀਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਬੀਸਿਟਰ ਨੇ 2 ਸਾਲ ਦੇ ਬੱਚੇ ਦੀ ਕੀਤੀ ਕੁੱਟਮਾਰ, ਹਸਪਤਾਲ 'ਚ ਜ਼ਿੰਦਗੀ ਲਈ ਲੜ ਰਿਹਾ ਮਾਸੂਮ
NEXT STORY